18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਜੇ.ਈ.ਈ. ਐਡਵਾਂਸ 'ਚ ਹਾਸਿਲ ਕੀਤੀ ਕਾਮਯਾਬੀ

Ad Position 21
No active advertisement
ਅਜੀਤ ਡੈਸਕ 05-06-2026
ਧੂਰੀ, 4 ਜੂਨ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ ਦੇ ਹੋਣਹਾਰ ਵਿਦਿਆਰਥੀ ਮਾਸਟਰ ਰਮਯਕ ਜੈਨ ਨੇ ਦੇਸ਼ ਦੀ ਪ੍ਰਸਿੱਧ ਅਤੇ ਮੁਕਾਬਲੇ ਵਾਲੀ ਪ੍ਰੀਖਿਆ ਜੇ.ਈ.ਈ ਐਡਵਾਂਸ ਵਿੱਚ ਆਲ ਇੰਡੀਆ ਰੈਂਕ (ਏਅਰ) 2731 ਪ੍ਰਾਪਤ ਕਰ ਕੇ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਰਮਯਕ ਜੈਨ ਦੇ ਪਿਤਾ ਅਰੁਣ ਕੁਮਾਰ ਜੈਨ ਅਤੇ ਮਾਤਾ ਸਨੇਹ ਲਤਾ ਨੇ ਇਸ ਮੌਕੇ 'ਤੇ ਆਪਣੀ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਇਸ ਕਾਮਯਾਬੀ ਵਿੱਚ ਸਕੂਲ ਪ੍ਰਬੰਧਕ ਕਮੇਟੀ, ਪਿ੍ੰਸੀਪਲ ਸਾਹਿਬ, ਅਧਿਆਪਕਾਂ ਅਤੇ ਸਮੂਹ ਸਟਾਫ਼ ਦਾ ਵਿਸ਼ੇਸ਼ ਯੋਗਦਾਨ ਹੈ | ਸਕੂਲ ਟਰੱਸਟ ਦੇ ਚੇਅਰਮੈਨ ਸਾਬਕਾ ਡੀ.ਆਈ.ਜੀ. ਪੰਜਾਬ ਪਰਮਜੀਤ ਸਿੰਘ ਗਿੱਲ ਨੇ ਰਮਯਕ ਜੈਨ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਨਾ ਸਿਰਫ਼ ਵਿਦਿਆਰਥੀ ਦੀ ਮਿਹਨਤ ਦਾ ਸਨਮਾਨ ਹੈ, ਸਗੋਂ ਸਕੂਲ ਦੀ ਅਕਾਦਮਿਕ ਉਤਮਤਾ ਦਾ ਵੀ ਪ੍ਰਮਾਣ ਹੈ | ਟਰੱਸਟ ਦੇ ਜਨਰਲ ਸਕੱਤਰ ਬਲਵੰਤ ਸਿੰਘ ਰੰਧਾਵਾ ਨੇ ਵੀ ਰਮਯਕ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਪਿ੍ੰਸੀਪਲ ਸਤਬੀਰ ਸਿੰਘ ਨੇ ਇਸ ਉਪਲਬਧੀ ਨੂੰ ਸਕੂਲ ਲਈ ਮਾਣ ਵਾਲਾ ਪਲ ਦੱਸਦਿਆਂ ਕਿਹਾ ਕਿ ਜੇ.ਈ.ਈ ਐਡਵਾਂਸ ਵਰਗੀ ਪ੍ਰਤੀਯੋਗੀ ਪ੍ਰੀਖਿਆ ਵਿੱਚ ਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਰੈਂਕ ਪ੍ਰਾਪਤ ਕਰਨਾ ਬਹੁਤ ਵੱਡੀ ਉਪਲੱਬਧੀ ਹੈ |
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸੰਗਰੂਰ–ਦਿੜ੍ਹਬਾ ਪ੍ਰਸ਼ਾਸਨ ਦੀ ਵਾਅਦਾ ਖ਼ਿਲਾਫ਼ੀ ਖ਼ਿਲਾਫ਼ ਕਰਮਚਾਰੀਆਂ ਦਾ ਵੱਡਾ ਐਲਾਨ
Ad Position 24