19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਗ਼ੈਰ-ਕਾਨੰੂਨੀ ਢੰਗ ਨਾਲ ਨਿੰਮ ਦਾ ਰੁੱਖ ਵੱਢਣ ਵਾਲਿਆਂ ਖ਼ਿਲਾਫ਼ ਨਹੀਂ ਹੋਈ ਕੋਈ ਕਾਰਵਾਈ

Ad Position 21
No active advertisement
ਅਜੀਤ ਡੈਸਕ 05-06-2026
ਬਰਨਾਲਾ, 4 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੁੱਡਾ ਮਾਰਕੀਟ ਬਰਨਾਲਾ 'ਚੋਂ ਦਸੰਬਰ 2025 ਵਿਚ ਨਿੰਮ ਦਾ 100 ਸਾਲ ਪੁਰਾਣਾ ਹਰਿਆ ਭਰਿਆ ਰੁੱਖ ਗ਼ੈਰਕਾਨੰੂਨੀ ਢੰਗ ਨਾਲ ਵੱਢਣ ਵਾਲੇ ਵਿਅਕਤੀਆਂ ਖ਼ਿਲਾਫ਼ ਪੰਜ ਮਹੀਨੇ ਬੀਤ ਜਾਣ 'ਤੇ ਵੀ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ | ਅਧਿਕਾਰੀਆਂ ਵਲੋਂ ਸਿਰਫ਼ ਪੱਤਰ ਲਿਖ ਕੇ ਮਾਮਲੇ ਨੂੰ ਠੰਢੇ ਬਸਤੇ ਪਾ ਦਿੱਤਾ ਗਿਆ ਹੈ | ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਕਾਹਨੇਕੇ ਨੇ ਦੱਸਿਆ ਕਿ ਪੁੱਡਾ ਮਾਰਕੀਟ ਬਰਨਾਲਾ ਵਿਚੋਂ 100 ਸਾਲ ਪੁਰਾਣਾ ਨਿੰਮ ਦਾ ਰੁੱਖ ਪੁੱਡਾ ਅਧਿਕਾਰੀਆਂ ਦੀ ਅਣਗਹਿਲੀ ਨਾਲ ਗ਼ੈਰ-ਕਾਨੰੂਨੀ ਵੱਢਿਆ ਗਿਆ ਸੀ | ਇਹ ਨਿੰਮ ਦੇ ਨਾਲ ਬਰਨਾਲਾ ਵਾਸੀਆਂ ਦੀਆਂ ਅਨੇਕਾਂ ਯਾਦਾਂ ਜੁੜੀਆਂ ਹੋਈਆਂ ਸਨ ਕਿਉਂਕਿ ਇਸ ਸਥਾਨ 'ਤੇ ਪਹਿਲਾਂ ਬਰਨਾਲਾ ਦਾ ਤਹਿਸੀਲ ਦਫ਼ਤਰ ਤੇ ਹੋਰ ਸਰਕਾਰੀ ਦਫ਼ਤਰ ਹੁੰਦੇ ਸਨ | ਉਨ੍ਹਾਂ ਦੱਸਿਆ ਕਿ ਇਸ ਨਿੰਮ ਨੂੰ ਗੈਰ ਕਾਨੂੰਨੀ ਵੱਢਣ ਸਬੰਧੀ ਵਣ ਰੇਂਜ ਅਫ਼ਸਰ ਬਰਨਾਲਾ ਨੇ ਮਿਤੀ 18 ਦਸੰਬਰ 2025 ਦੇ ਉੱਚ ਅਧਿਕਾਰੀਆਂ ਨੂੰ ਲਿਖੇ ਪੱਤਰ ਰਾਹੀਂ ਸਪਸ਼ਟ ਲਿਖਿਆ ਹੈ ਕਿ ਇਹ ਨਿੰਮ ਦਾ ਰੁੱਖ ਗ਼ੈਰਕਾਨੰੂਨੀ ਪੁੱਡਾ ਦੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਵੱਢਿਆ ਗਿਆ ਹੈ ਅਤੇ ਪੱਤਰ ਵਿਚ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਸੀ | ਪੁੱਡਾ ਦੇ ਅਧਿਕਾਰੀਆਂ ਨੇ ਮੁੱਖ ਅਫ਼ਸਰ ਪੁਲਿਸ ਥਾਣਾ ਸਿਟੀ-1 ਬਰਨਾਲਾ ਨੂੰ ਮਿਤੀ 11 ਫਰਵਰੀ 2026 ਨੂੰ ੂ ਪੱਤਰ ਲਿਖ ਕੇ ਨਿੰਮ ਦਾ ਰੁੱਖ ਵੱਢਣ ਵਾਲੇ ਠੇਕੇਦਾਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਲਿਖਿਆ ਸੀ ਪਰ ਪੰਜ ਮਹੀਨੇ ਦਾ ਸਮਾਂ ਬੀਤਣ ਦੇ ਬਾਵਜੂਦ ਪੁਲਿਸ ਨੇ ਨਿੰਮ ਦਾ ਗ਼ੈਰਕਾਨੰੂਨੀ ਰੁੱਖ ਵੱਢਣ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀਂ ਕੀਤੀ ਹੈ |
ਉਨ੍ਹਾਂ ਕਿਹਾ ਕਿ ਉਕਤ ਨਿੰਮ ਦਾ ਰੁੱਖ ਗ਼ੈਰਕਾਨੰੂਨੀ ਵੱਢ ਕੇ ਮਾਨਯੋਗ ਹਾਈਕੋਰਟ ਦੇ ਹੁਕਮਾਂ, ਪੰਜਾਬ ਸਰਕਾਰ ਦੀ ਲੈਂਡ ਪਾਲਿਸੀ-2024 ਤੇ ਵਾਤਾਵਰਨ ਰੱਖਿਆ ਐਕਟ-1986 ਦੀ ਉਲੰਘਣਾ ਕੀਤੀ ਗਈ ਹੈ ਅਤੇ ਇਸ ਸਬੰਧੀ ਉਨ੍ਹਾਂ ਵਲੋਂ ਮਾਨਯੋਗ ਨੈਸ਼ਨਲ ਗ੍ਰੀਨ ਟਿ੍ਬਿਊਨਲ ਨਵੀਂ ਦਿੱਲੀ ਵਿਖੇ ਪਟੀਸ਼ਨ ਵੀ ਪਾਈ ਹੋਈ ਹੈ, ਜੋ ਕਿ ਮਾਮਲਾ ਸੁਣਵਾਈ ਅਧੀਨ ਹੈ | ਉਨ੍ਹਾਂ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਤੋਂ ਮੰਗ ਕੀਤੀ ਹੈ ਕਿ ਗ਼ੈਰ-ਕਾਨੰੂਨੀ ਨਿੰਮ ਦਾ ਹਰਿਆ ਭਰਿਆ ਰੁੱਖ ਵੱਢਣ ਵਾਲੇ ਵਿਅਕਤੀਆਂ ਅਤੇ ਪੁੱਡਾ ਦੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਰਕਾਰੀ ਅਧਿਕਾਰੀਆਂ ਵਲੋਂ ਲਿਖੇ ਪੱਤਰਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਧਾਰਮਿਕ ਅਸਥਾਨਾਂ ਉੱਪਰ ਆਪਣਾ ਕਬਜ਼ਾ ਕਰਨਾ ਨਿੰਦਣਯੋਗ- ਧਾਲੀਵਾਲ ਅਗਲੀ ਖ਼ਬਰ ਬੀਬੀ ਬਲਜੀਤ ਕੌਰ ਖ਼ਾਲਸਾ ਇਸਤਰੀ ਅਕਾਲੀ ਦਲ ਹਲਕਾ ਮਹਿਲ ਕਲਾਂ ਦੇ ਪ੍ਰਧਾਨ ਨਿਯੁਕਤ
Ad Position 24