30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਰਾਏਕੋਟ ਰੋਡ 'ਤੇ ਸੜਕ ਦੇ ਪਏ ਟੋਇਆਂ ਕਾਰਨ ਮੋਟਰਸਾਈਕਲ ਸਵਾਰ ਦੀ ਹੋਈ ਮੌਤ <br/>

Ad Position 21
No active advertisement
ਅਜੀਤ ਡੈਸਕ 06-06-2026
ਬਰਨਾਲਾ, 5 ਜੂਨ (ਨਰਿੰਦਰ ਅਰੋੜਾ)-ਸਥਾਨਕ ਰਾਏਕੋਟ ਰੋਡ 'ਤੇ ਕੈਸਲ ਪੈਲੇਸ ਨੇੜੇ ਪਏ ਵੱਡੇ-ਵੱਡੇ ਟੋਇਆਂ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ ਅਤੇ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ | ਬੀਤੀ ਰਾਤ ਇਨ੍ਹਾਂ ਖੱਡਿਆਂ ਕਾਰਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਐਸ.ਐਸ.ਐਫ. ਟੀਮ ਦੇ ਕਾਂਸਟੇਬਲ ਚਰਨਜੀਤ ਸਿੰਘ ਅਤੇ ਕਾਂਸਟੇਬਲ ਗੁਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ ਰਾਹੀਂ ਸੂਚਨਾ ਮਿਲੀ ਕਿ ਕੈਸਲ ਪੈਲੇਸ ਨੇੜੇ ਇਕ ਮੋਟਰਸਾਈਕਲ ਖੱਡੇ ਵਿਚ ਵੱਜ ਕੇ ਬੇਕਾਬੂ ਹੋ ਗਿਆ ਅਤੇ ਕਿਸੇ ਵਾਹਨ ਨਾਲ ਟਕਰਾ ਗਿਆ, ਜਿਸ ਕਾਰਨ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ | ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀ ਕੁਲਵਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਮਹਿਲ ਕਲਾਂ ਨੂੰ ਸਿਵਲ ਹਸਪਤਾਲ ਬਰਨਾਲਾ ਦੀ ਐਮਰਜੈਂਸੀ ਵਿਚ ਪਹੁੰਚਾਇਆ | ਜਿੱਥੇ ਡਿਊਟੀ 'ਤੇ ਮੌਜੂਦ ਡਾਕਟਰ ਅਤੇ ਟੀਮ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਐਮਰਜੈਂਸੀ ਡਿਊਟੀ ਡਾ: ਰਾਹੁਲ ਨੇ ਦੱਸਿਆ ਕਿ ਮਿ੍ਤਕ ਦੇਹ ਨੂੰ ਮੋਰਚਰੀ ਵਿਚ ਰੱਖ ਦਿੱਤਾ ਗਿਆ ਹੈ ਅਤੇ ਥਾਣਾ ਸਿਟੀ-2 ਬਰਨਾਲਾ ਵਿਖੇ ਰੁੱਕਾ ਭੇਜ ਦਿੱਤਾ ਗਿਆ ਹੈ | ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਥਾਣਾ ਸਿਟੀ-2 ਬਰਨਾਲਾ ਦੇ ਸਹਾਇਕ ਥਾਣੇਦਾਰ ਬਲੀ ਰਾਮ ਪਾਂਡੇ ਨੇ ਦੱਸਿਆ ਕਿ ਮਿ੍ਤਕ ਦੇ ਭਰਾ ਗੁਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸਿਟੀ-2 ਬਰਨਾਲਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਰਾਏਕੋਟ ਰੋਡ 'ਤੇ ਪਏ ਖੱਡਿਆਂ ਸਬੰਧੀ ਅਖ਼ਬਾਰਾਂ ਵਿਚ ਕਈ ਵਾਰ ਖ਼ਬਰਾਂ ਵੀ ਲੱਗ ਚੁੱਕੀਆਂ ਹਨ ਕਿ ਖੱਡਿਆਂ ਕਾਰਨ ਹਾਦਸੇ ਵਾਪਰ ਹਨ ਪਰ ਪ੍ਰਸ਼ਾਸ਼ਨ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ | ਪ੍ਰਸ਼ਾਸ਼ਨ ਦੀ ਇਸ ਅਣਗਹਿਲੀ ਕਾਰਨ ਹੀ ਇੱਕ ਨੌਜਵਾਨ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪੈ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਕਮਿਊਨਿਟੀ ਹੈਲਥ ਮਹਿਲ ਕਲਾਂ ਵਿਖੇ ਸਪੈਸ਼ਲਿਸਟ ਡਾਕਟਰਾਂ ਦੀਆਂ ਅਸਾਮੀਆਂ ਖ਼ਾਲੀ, ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਅਗਲੀ ਖ਼ਬਰ ਕਈ ਮਹੀਨਿਆਂ ਤੋਂ ਬੰਦ ਪਏ ਬਲੱਡ ਬੈਂਕ ਨੂੰ ਮੁੜ ਚਾਲੂ ਕਰਵਾਉਣ ਲਈ ਸਮਾਜ ਸੇਵੀ ਸੰਸਥਾਵਾਂ ਨੇ ਏ.ਡੀ.ਸੀ. (ਜ) ਨੂੰ ਦਿੱਤਾ...
Ad Position 24