30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

110 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

Ad Position 21
No active advertisement
ਅਜੀਤ ਡੈਸਕ 06-06-2026
ਬਰਨਾਲਾ, 5 ਜੂਨ (ਰਾਜ ਪਨੇਸਰ)-ਸਥਾਨਕ ਯੂਨੀਵਰਸਿਟੀ ਕਾਲਜ ਦੇ ਪਿੱਛੇ ਖ਼ਾਲੀ ਪਈ ਜਗ੍ਹਾ 'ਚ ਖੜ੍ਹੀ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਆਈ. ਪੁਨੀਤ ਕੁਮਾਰ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਚਰਨਜੀਤ ਕੌਰ ਚਰਨੋ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ ਜੋ ਕਿ ਅੱਜ ਵੀ ਭਾਰੀ ਮਾਤਰਾ 'ਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਜਿਸ ਨੂੰ ਯੂਨੀਵਰਸਿਟੀ ਕਾਲਜ ਨਜ਼ਦੀਕ ਘੁੰਮਦੀ ਦੇਖਿਆ ਗਿਆ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 110 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ 72 ਬੋਤਲਾਂ ਠੇਕਾ ਸ਼ਰਾਬ ਦੇਸੀ, ਕਾਰ ਸਮੇਤ ਕਾਬੂ ਅਗਲੀ ਖ਼ਬਰ ਕਮਿਊਨਿਟੀ ਹੈਲਥ ਮਹਿਲ ਕਲਾਂ ਵਿਖੇ ਸਪੈਸ਼ਲਿਸਟ ਡਾਕਟਰਾਂ ਦੀਆਂ ਅਸਾਮੀਆਂ ਖ਼ਾਲੀ, ਐਮਰਜੈਂਸੀ ਸੇਵਾਵਾਂ ਪ੍ਰਭਾਵਿਤ
Ad Position 24