30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਅਪਰੈਂਟਿਸ਼ਿਪ ਲਾਈਨਮੈਨਾਂ ਨੂੰ ਕੁੱਟਣ ਦਾ ਬੇਰੁਜ਼ਗਾਰ ਸਾਂਝਾ ਮੋਰਚਾ ਨੇ ਸਖ਼ਤ ਨੋਟਿਸ ਲੈਂਦਿਆਂ ਕੀਤੀ ਸਖ਼ਤ ਸ਼ਬਦਾਂ ਵਿਚ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 06-06-2026
ਤਪਾ ਮੰਡੀ, 5 ਜੂਨ (ਵਿਜੇ ਸ਼ਰਮਾ)-ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਨੇ ਪਟਿਆਲਾ ਵਿਖੇ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਨੌਕਰੀਆਂ ਦੀ ਮੰਗ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਨੂੰ ਪਸ਼ੂਆਂ ਵਾਂਗੂੰ ਕੁੱਟਣ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਨੇ ਕਿਹਾ ਕਿ ਇਹ ਨੌਜਵਾਨ ਆਈ.ਟੀ.ਆਈ. ਪਾਸ ਹਨ ਅਤੇ ਸਿਖਲਾਈ ਪੂਰੀ ਕਰਨ ਤੋਂ ਬਾਅਦ ਉਹ ਲਾਈਨਮੈਨ ਦੀ ਪੋਸਟ ਦੇ ਯੋਗ ਹੋ ਜਾਂਦੇ ਹਨ | ਪਹਿਲਾਂ ਇਸ ਸਿਖਲਾਈ ਨੂੰ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਸਿੱਧਾ ਰੈਗੂਲਰ ਲਾਈਨਮੈਨ ਭਰਤੀ ਕੀਤਾ ਜਾਂਦਾ ਸੀ | ਪਰ ਹੁਣ ਉਨ੍ਹਾਂ ਨੂੰ ਸਹਾਇਕ ਲਾਈਨਮੈਨ ਭਰਤੀ ਕੀਤਾ ਜਾਂਦਾ ਹੈ | ਸਰਕਾਰ ਇਕ ਪਾਸੇ ਤਾਂ ਇਨ੍ਹਾਂ ਨੂੰ ਸਿਖਲਾਈ ਦੇ ਰਹੀ ਹੈ, ਦੂਜੇ ਪਾਸੇ ਇਸ਼ਤਿਹਾਰ ਕੱਢ ਦਿੱਤਾ ਕਿ ਬਿਨਾਂ ਸਿਖਲਾਈ ਤੋਂ ਹੀ ਸਹਾਇਕ ਲਾਈਨਮੈਨਾਂ ਦੀ ਭਰਤੀ ਕੀਤੀ ਜਾਵੇਗੀ | ਇਸ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਇਕ ਦੂਜੇ ਦੇ ਸਾਹਮਣੇ ਲਿਆ ਖੜ੍ਹਾ ਕੀਤਾ ਹੈ | ਅਪਰੈਂਟਿਸਿਪ ਕਰਨ ਵਾਲੇ ਨੌਜਵਾਨ ਪਿਛਲੇ ਕਈ ਦਿਨਾਂ ਤੋਂ ਪਟਿਆਲਾ ਵਿਖੇ ਧਰਨਾ ਲਗਾ ਕੇ ਰੁਜ਼ਗਾਰ ਦੀ ਮੰਗ ਕਰ ਰਹੇ ਹਨ | ਤਿੰਨ ਜੂਨ ਨੂੰ ਵੀ ਉਨ੍ਹਾਂ ਨਾਲ ਪੁਲਿਸ ਨੇ ਧੱਕਾ ਮੁੱਕੀ ਕਰ ਕੇ ਜਬਰੀ ਧਰਨਾ ਚੁਕਵਾਉਣ ਦੀ ਕੋਸ਼ਿਸ਼ ਕੀਤੀ ਸੀ | ਅੱਜ ਫਿਰ ਉਨ੍ਹਾਂ ਨੂੰ ਬੁਰੀ ਤਰ੍ਹਾਂ ਡਾਂਗਾਂ ਨਾਲ ਕੁੱਟਿਆ ਗਿਆ ਹੈ | ਨੌਜਵਾਨ ਸ਼ਾਂਤਮਈ ਬੈਠੇ ਪੁਲਿਸ ਦੀਆਂ ਡਾਂਗਾਂ ਦੀ ਮਾਰ ਝੱਲਦੇ ਰਹੇ | ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਨੇ ਕਿਹਾ ਕਿ ਸਰਕਾਰ ਦਾ ਕਰੂਰ ਚਿਹਰਾ ਭਲੀਭਾਂਤ ਪ੍ਰਗਟ ਹੋ ਚੁੱਕਾ ਹੈ, ਜਿਸ ਦਾ ਆਉਂਦੇ ਸਮੇਂ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ | ਜ਼ਿਕਰਯੋਗ ਹੈ ਕਿ ਸਿੱਖਿਆ ਅਤੇ ਸਿਹਤ ਵਿਭਾਗ ਵਿਚ ਰੁਜ਼ਗਾਰ ਪ੍ਰਾਪਤੀ ਲਈ ਬੇਰੁਜ਼ਗਾਰ ਸਾਂਝੇ ਮੋਰਚੇ ਦਾ ਪੱਕਾ ਧਰਨਾ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਗੇਟ ਅੱਗੇ ਪਿਛਲੇ ਕਰੀਬ ਸਾਢੇ ਪੰਜ ਮਹੀਨਿਆਂ ਤੋਂ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਪ੍ਰਗਟ ਸਿੰਘ ਮਕਸੂਥਾਂ ਨੂੰ ਲਾਇਆ ਬਲਾਕ ਪ੍ਰਧਾਨ <br/> ਅਗਲੀ ਖ਼ਬਰ ਧਨੌਲਾ ਖ਼ੁਰਦ ਵਿਖੇ 62ਵਾਂ ਸਾਲਾਨਾ ਭੰਡਾਰਾ 8 ਤੋਂ
Ad Position 24