30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ <br/>

Ad Position 21
No active advertisement
ਅਜੀਤ ਡੈਸਕ 06-06-2026
ਬਰਨਾਲਾ, 5 ਜੂਨ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੀ ਅਗਵਾਈ ਵਿਚ ਐਸ.ਐਸ.ਪੀ. ਬਰਨਾਲਾ ਨੂੰ ਮਿਲਿਆ | ਉਪਰੰਤ ਜਾਣਕਾਰੀ ਦਿੰਦਿਆਂ ਭਾਜਪਾ ਆਗੂਆਂ ਨੇ ਦੱਸਿਆ ਕਿ ਨਗਰ ਨਿਗਮ ਦੀਆਂ ਚੋਣਾਂ ਵਾਲੇ ਦਿਨ 26 ਮਈ ਨੂੰ ਵਾਰਡ ਨੰਬਰ 38 ਤੋਂ ਭਾਜਪਾ ਉਮੀਦਵਾਰ ਸ਼ਿਵਾਨੀ ਉੱਪਲ ਦੇ ਪਤੀ ਤੇ ਇਲੈਕਸ਼ਨ ਏਜੰਟ ਰਾਜਿੰਦਰ ਉੱਪਲ (ਸੀਨੀਅਰ ਭਾਜਪਾ ਆਗੂ), ਉਨ੍ਹਾਂ ਦੇ ਮਾਤਾ ਸ੍ਰੀਮਤੀ ਕਾਂਤਾ ਰਾਣੀ ਅਤੇ ਪਿਤਾ ਮੰਗਤ ਰਾਏ ਉੱਪਲ (ਰਿਟਾਇਰਡ ਇੰਸਪੈਕਟਰ ਪੰਜਾਬ ਪੁਲਿਸ) ਨਾਲ ਡੀ.ਐਸ.ਪੀ. ਸਤਬੀਰ ਸਿੰਘ ਬੈਂਸ ਅਤੇ ਐਸ.ਐਚ.ਓ. ਸਿਟੀ-1 ਲਖਵਿੰਦਰ ਸਿੰਘ ਵਲੋਂ ਕੀਤੀ ਗਈ ਕੁੱਟਮਾਰ ਅਤੇ ਦੋ ਘੰਟੇ ਦੇ ਕਰੀਬ ਨਜਾਇਜ਼ ਹਿਰਾਸਤ ਵਿਚ ਰੱਖਣ ਦੇ ਸਬੰਧ ਵਿਚ ਐਸ.ਐਸ.ਪੀ. ਨਾਲ ਗੱਲਬਾਤ ਕੀਤੀ ਗਈ ਹੈ ਅਤੇ ਉਨ੍ਹਾਂ ਤੋਂ ਮੰਗ ਕੀਤੀ ਗਈ ਕਿ ਉਕਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਤੇ ਪੀੜ੍ਹਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਪੀੜ੍ਹਤ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ ਤਾਂ ਪਾਰਟੀ ਵੱਡੇ ਪੱਧਰ 'ਤੇ ਸੜਕਾਂ ਉੱਪਰ ਉੱਤਰੇਗੀ | ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਨੇ ਕਿਹਾ ਕਿ ਇਹ ਸਾਰਾ ਮਸਲਾ ਪਾਰਟੀ ਹਾਈਕਮਾਨ ਦੇ ਧਿਆਨ ਵਿਚ ਵੀ ਲਿਆਂਦਾ ਜਾ ਚੁੱਕਿਆ ਹੈ | ਇਸ ਮੌਕੇ ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਗੁਰਦਰਸ਼ਨ ਸਿੰਘ, ਬਰਾੜ, ਲਲਿਤ ਗਰਗ, ਸੰਦੀਪ ਜੇਠੀ, ਬਲਜਿੰਦਰ ਸਿੰਘ, ਚਰਨਜੀਤ ਸਿੰਘ ਰਾਜੂ ਆਦਿ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਚੀਮਾ ਦੀ ਨਾਬਾਲਗ ਲੜਕੀ ਦੇ ਮਾਮਲੇ ਨੂੰ ਲੈ ਕੇ ਜਥੇਬੰਦੀਆਂ ਦਾ ਵਫ਼ਦ ਪੁਲਿਸ ਚੌਕੀ ਦੇ ਅਧਿਕਾਰੀਆਂ ਨੂੰ ੂ ਮਿਲਿਆ... ਅਗਲੀ ਖ਼ਬਰ ਅਪਰੈਂਟਿਸ਼ਿਪ ਲਾਈਨਮੈਨਾਂ ਨੂੰ ਪਸ਼ੂਆਂ ਵਾਂਗੂੰ ਕੁੱਟਣ ਦਾ ਭਾਕਿਯੂ ਡਕੌਂਦਾ ਨੇ ਲਿਆ ਸਖ਼ਤ ਨੋਟਿਸ
Ad Position 24