30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪਿੰਡ ਚੀਮਾ ਦੀ ਨਾਬਾਲਗ ਲੜਕੀ ਦੇ ਮਾਮਲੇ ਨੂੰ ਲੈ ਕੇ ਜਥੇਬੰਦੀਆਂ ਦਾ ਵਫ਼ਦ ਪੁਲਿਸ ਚੌਕੀ ਦੇ ਅਧਿਕਾਰੀਆਂ ਨੂੰ ੂ ਮਿਲਿਆ <br/>

Ad Position 21
No active advertisement
ਅਜੀਤ ਡੈਸਕ 06-06-2026
ਟੱਲੇਵਾਲ, 5 ਜੂਨ (ਸੋਨੀ ਚੀਮਾ)-ਪਿੰਡ ਚੀਮਾ ਦੀ ਨਾਬਾਲਗ ਲੜਕੀ ਦੀ ਭੇਦਭਰੀ ਹਾਲਤ ਵਿਚ ਗੁੰਮ ਹੋਣ ਦੇ ਮਾਮਲੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦਾ ਵਫ਼ਦ ਪੁਲਿਸ ਚੌਂਕੀ ਪੱਖੋ ਕੈਂਚੀਆਂ ਦੇ ਇੰਚਾਰਜ ਬਲਜਿੰਦਰ ਸਿੰਘ ਬਿੱਟੂ ਨੂੰ ਮਿਲਿਆ | ਵਫ਼ਦ ਨੇ ਕਿਹਾ ਕਿ ਯੂ.ਪੀ ਨਾਲ ਸਬੰਧਿਤ ਰਾਮ ਦੁਲਾਰੇ ਹਲਵਾਈ ਜੋ ਲੰਬੇ ਸਮੇਂ ਤੋਂ ਆਪਣੇ ਭਰਾਵਾਂ ਸਮੇਤ ਰਹਿ ਰਿਹਾ ਹੈ, ਉਸ ਦੀ 14 ਸਾਲਾ ਲੜਕੀ ਨੂੰ ਅਣਪਛਾਤੇ ਨੌਜਵਾਨ ਵਰਗ਼ਲਾ ਕੇ ਲੈ ਗਏ | 20 ਦਿਨਾਂ ਬਾਅਦ ਵੀ ਪੁਲਿਸ ਉਕਤ ਲੜਕੀ ਦਾ ਕੋਈ ਥਹੁ ਪਤਾ ਲੱਗਣ ਵਿਚ ਅਸਫਲ ਰਹੀ ਹੈ | ਵਫ਼ਦ ਵਿਚ ਸ਼ਾਮਿਲ ਆਗੂਆਂ ਨੇ ਕਿਹਾ ਕਿ ਪਿੰਡਾਂ ਵਿਚ ਦਿਨੋਂ ਦਿਨ ਜੁਰਮ ਵਧਦੇ ਜਾ ਰਹੇ ਹਨ ਅਤੇ ਪੁਲਿਸ ਮੂਕ ਦਰਸ਼ਕ ਬਣੀ ਦੇਖ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਛੇਤੀ ਹੀ ਲਾਪਤਾ ਲੜਕੀ ਦੇ ਮਾਮਲੇ ਵਿਚ ਪੁਲਿਸ ਨੇ ਕੋਈ ਯਤਨ ਨਾ ਕੀਤੇ ਤਾਂ ਜਨਤਕ ਜਥੇਬੰਦੀਆਂ ਨਾਲ ਮੀਟਿੰਗ ਕਰਨ ਉਪਰੰਤ ਅਗਲਾ ਐਕਸ਼ਨ ਉਲੀਕਿਆ ਜਾਵੇਗਾ | ਇਸ ਸਮੇਂ ਬੀਕੇਯੂ ਡਕੌਂਦਾ ਧਨੇਰ ਦੇ ਇਕਾਈ ਪ੍ਰਧਾਨ ਜਗਦੇਵ ਸਿੰਘ ਚੀਮਾ, ਅਵਤਾਰ ਸਿੰਘ, ਗੁਰਜੀਤ ਸਿੰਘ, ਸੰਦੀਪ ਸਿੰਘ ਜ਼ਿਲ੍ਹਾ ਆਗੂ, ਡਾ: ਰਾਜਿੰਦਰਪਾਲ ਜ਼ਿਲ੍ਹਾ ਪ੍ਰਧਾਨ ਇਨਕਲਾਬੀ ਕੇਂਦਰ ਪੰਜਾਬ, ਮਾ: ਅਜਮੇਰ ਕਾਲਸਾ ਜ਼ਿਲ੍ਹਾ ਕਮੇਟੀ ਆਗੂ, ਜਸਪਾਲ ਸਿੰਘ ਚੀਮਾ ਜ਼ਿਲ੍ਹਾ ਆਗੂ, ਡਾ: ਸੁਖਵਿੰਦਰ ਠੀਕਰੀਵਾਲ ਜਨਰਲ ਸਕੱਤਰ ਇਨਕਲਾਬੀ ਕੇਂਦਰ, ਸੇਠ ਅਮਰ ਨਾਥ ਚੀਮਾ, ਸੰਦੀਪ ਸ਼ਰਮਾ, ਗਗਨਦੀਪ ਸ਼ਰਮਾ, ਰਾਮ ਦੁਲਾਰੇ ਸ਼ਰਮਾ, ਗੱਗੂ ਸ਼ਰਮਾ ਪ੍ਰਧਾਨ ਟੋਲ ਪਲਾਜ਼ਾ ਮੱਲੀਆਂ ਆਦਿ ਵੀ ਹਾਜ਼ਰ ਸਨ | ਇਸ ਸਬੰਧੀ ਜਦ ਚੌਂਕੀ ਇੰਚਾਰਜ ਬਲਜਿੰਦਰ ਸਿੰਘ ਨਾਲ ਗੱਲ ਕੀਤੀ ਤਾਂ, ਉਨ੍ਹਾਂ ਕਿਹਾ ਕਿ ਉਕਤ ਮਾਮਲੇ ਸਬੰਧੀ ਪੁਲਿਸ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਅਤੇ ਹਰ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਰੇਡਾਂ ਵੀ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਉਕਤ ਮਾਮਲੇ ਸਬੰਧੀ ਜਲਦ ਹੀ ਨਤੀਜਾ ਸਾਹਮਣੇ ਲਿਆਂਦਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਨਵੇਂ ਆਏ ਬੀ.ਡੀ.ਪੀ.ਓ ਅਜੇ ਕੁਮਾਰ ਨੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ <br/>
Ad Position 24