29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪਟਿਆਲਾ ਵਿਖੇ ਧਰਨਾਕਾਰੀਆਂ 'ਤੇ ਪੁਲਿਸ ਦਾ ਅੱਤਿਆਚਾਰ ਨਿੰਦਣਯੋਗ-ਸਾਬਕਾ ਵਿਧਾਇਕ ਧੌਲਾ <br/>

Ad Position 21
No active advertisement
ਅਜੀਤ ਡੈਸਕ 06-06-2026
ਰੂੜੇਕੇ ਕਲਾਂ, 5 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪਾਵਰਕਾਮ ਦਫ਼ਤਰ ਪਟਿਆਲਾ ਦੇ ਗੇਟ 'ਤੇ ਆਪਣੀਆਂ ਹੱਕੀ ਜਾਇਜ਼ ਮੰਗਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ 2600 ਅਪ੍ਰੈਂਟਿਸਸ਼ਿਪ ਲਾਈਨਮੈਨ ਯੂਨੀਅਨ ਦੇ ਆਈ.ਟੀ.ਆਈ. ਤੋਂ ਸਿਖਲਾਈ ਪ੍ਰਾਪਤ ਨੌਜਵਾਨਾਂ 'ਤੇ ਧਰਨਿਆਂ ਦੇ ਵਿਚੋਂ ਨਿਕਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਪੁਲਿਸ ਵਲੋਂ ਬੇਰਹਿਮੀ ਨਾਲ ਕੀਤੇ ਗਏ ਲਾਠੀਚਾਰਜ ਅੱਤਿਆਚਾਰ ਬਹੁਤ ਦੀ ਨਿੰਦਣਯੋਗ ਕਾਰਵਾਈ ਹੈ | ਪੰਜਾਬ ਸਰਕਾਰ ਹੱਕੀ ਮੰਗਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ 'ਤੇ ਦਬਾਅ ਨਹੀਂ ਸਕੇਗੀ | ਅੱਤ ਦੀ ਗਰਮੀ ਦੇ ਵਿਚ ਸੜਕ 'ਤੇ ਬੈਠ ਕੇ ਸੰਘਰਸ਼ ਕਰ ਰਹੇ ਨੌਜਵਾਨਾਂ ਲਈ ਪਾਣੀ ਦਾ ਪ੍ਰਬੰਧ ਕਰਨ ਦੀ ਬਜਾਏ ਪੰਜਾਬ ਪੁਲਿਸ ਨੇ ਪੰਜਾਬ ਦੇ ਨੌਜਵਾਨਾਂ ਨੂੰ ਪਸ਼ੂਆਂ ਵਾਂਗ ਕੱੁਟਿਆ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਤੇ ਪੰਜਾਬ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਪ੍ਰਦਰਸ਼ਨਕਾਰੀ ਨੌਜਵਾਨਾਂ ਨਾਲ ਚਟਾਨ ਵਾਂਗ ਖੜੀਆਂ ਹਨ | ਸਰਕਾਰ ਦੀ ਹਰ ਇਕ ਧੱਕੇਸ਼ਾਹੀ ਦਾ ਸੰਘਰਸ਼ੀ ਯੋਧਿਆਂ ਵਲੋਂ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ | 2600 ਅਪ੍ਰੈਂਟਸ਼ਿਪ ਲਾਈਨਮੈਨਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਤਿੱਖਾ ਕਰ ਕੇ ਆਰ-ਪਾਰ ਦੀ ਲੜਾਈ ਲੜੀ ਜਾਵੇਗੀ | ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹੈ ਨਾ ਕਿ ਸੰਵਿਧਾਨ ਅਨੁਸਾਰ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਨੌਜਵਾਨਾਂ ਦੀ ਆਵਾਜ਼ ਨੂੰ ਡਾਂਗਾਂ ਨਾਲ ਦਬਾਉਣ ਲਈ ਹੈ | ਜਲਦੀ ਹੀ ਹਲਕਾ ਭਦੌੜ ਵਿਚੋਂ ਕਾਂਗਰਸੀ ਵਰਕਰਾਂ ਅਹੁਦੇਦਾਰਾਂ ਦਾ ਇਕ ਜਥਾ ਉਕਤ ਨੌਜਵਾਨਾਂ ਦੀ ਹਮਾਇਤ ਵਿਚ ਜਾਵੇਗਾ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਬਣਾਉਣ ਤੋਂ ਪਹਿਲਾਂ ਕਹਿੰਦੇ ਸਨ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਕੋਈ ਧਰਨਾ ਨਹੀਂ ਲੱਗੇਗਾ ਹੁਣ ਧਰਨਾਕਾਰੀਆਂ ਦੀ ਗੱਲ ਸੁਣਨ ਦੀ ਬਜਾਏ ਡਾਂਗਾਂ ਮਰਵਾਈਆਂ ਜਾ ਰਹੀਆਂ

Ad Position 22
No active advertisement
ਪਿਛਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਨਾਮ ਸਿਮਰਨ ਸੇਵਾ ਸੁਸਾਇਟੀ ਨੇ ਕੇਵਲ ਸਿੰਘ ਢਿੱਲੋਂ ਵਲੋਂ ਕੀਤੂ ਪ੍ਰਤੀ ਵਰਤੀ ਮਾੜੀ ਸ਼ਬਦਾਵਲੀ ਦੀ ਕੀਤੀ ਨਿੰਦਾ <br/>
Ad Position 24