29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 06-06-2026
ਬਰਨਾਲਾ, 5 ਜੂਨ (ਅਸ਼ੋਕ ਭਾਰਤੀ)-ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਐਨ.ਐਸ.ਐਸ. ਵਿਭਾਗ ਵਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀ. ਆਰ. ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ ਨੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਲਈ ਬਹੁਤ ਕੀਮਤੀ ਹਨ ਅਤੇ ਸਾਫ਼ ਹਵਾ, ਸਾਫ਼ ਪਾਣੀ ਅਤੇ ਸੰਤੁਲਿਤ ਵਾਤਾਵਰਨ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਨੇ ਨੌਜਵਾਨਾਂ ਨੂੰ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ | ਵਾਤਾਵਰਨ ਦੀ ਰੱਖਿਆ ਅੱਜ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਨੌਜਵਾਨਾਂ ਨੂੰ ਹਰਿਆਲੀ ਵਧਾਉਣ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ | ਸਮਾਗਮ ਦੌਰਾਨ ਐਨ.ਐਸ.ਐਸ. ਵਲੰਟੀਅਰਾਂ ਅਤੇ ਵਿਦਿਆਰਥੀਆਂ ਨੇ 'ਹਰ ਵਿਅਕਤੀ ਇਕ ਰੁੱਖ' ਲਗਾਉਣ ਅਤੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲਿਆ | ਇਸ ਮੌਕੇ ਵਾਈਸ ਚੇਅਰਮੈਨ ਸ੍ਰੀ ਰਣਜੀਵ ਮੰਗਲਾ, ਜਨਰਲ ਸਕੱਤਰ ਇੰਜੀ. ਵਿੱਕੀ ਸਿੰਗਲਾ, ਜੁਇੰਟ ਸਕੱਤਰ ਇੰਜੀ. ਇੰਦਰਪਾਲ ਗੋਇਲ, ਖ਼ਜ਼ਾਨਚੀ ਸ਼੍ਰੀ ਅਸ਼ਵਨੀ ਸਿੰਗਲਾ, ਐਡੀਸ਼ਨਲ ਸਕੱਤਰ ਇੰਜੀ. ਮੋਹਿਤ ਮੰਗਲਾ, ਐਗਜ਼ੀਕਿਊਟਿਵ ਮੈਂਬਰ ਹਰਭਜਨ ਸਿੰਘ, ਡੀਨ ਅਕਾਦਮਿਕ ਡਾ: ਭਵੇਤ, ਡੀਨ ਇੰਜੀਨੀਅਰਿੰਗ ਰਜਨੀਸ਼ ਨਰੂਲਾ, ਐਨ.ਐਸ.ਐਸ. ਕੋਆਰਡੀਨੇਟਰ, ਨਵਦੀਪ ਬਾਂਸਲ, ਵਿਜੈ ਕੁਮਾਰ, ਡਾ: ਜਸ਼ਨਜੋਤ, ਭਾਵੁਕਤਾ ਸ਼ਰਮਾ, ਸੰਸਥਾ ਦਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਲਾਜ਼ਮੀ-ਡਾ. ਬਾਜਵਾ <br/> ਅਗਲੀ ਖ਼ਬਰ ਪਟਿਆਲਾ ਵਿਖੇ ਧਰਨਾਕਾਰੀਆਂ 'ਤੇ ਪੁਲਿਸ ਦਾ ਅੱਤਿਆਚਾਰ ਨਿੰਦਣਯੋਗ-ਸਾਬਕਾ ਵਿਧਾਇਕ ਧੌਲਾ <br/>
Ad Position 24