29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਲਾਜ਼ਮੀ-ਡਾ. ਬਾਜਵਾ <br/>

Ad Position 21
No active advertisement
ਅਜੀਤ ਡੈਸਕ 06-06-2026
ਤਪਾ ਮੰਡੀ, 5 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਸਬ ਡਵੀਜ਼ਨਲ ਹਸਪਤਾਲ ਤਪਾ ਸਮੇਤ ਬਲਾਕ ਤਪਾ ਅਧੀਨ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਬੂਟੇ ਲਾਏ ਗਏ | ਇਸ ਮੌਕੇ ਡਾ. ਕੰਵਲਜੀਤ ਸਿੰਘ ਬਾਜਵਾ ਨੇ ਪਲੀਤ ਹੋ ਰਹੇ ਵਾਤਾਵਰਨ ਕਰ ਕੇ ਫੈਲ ਰਹੀਆਂ ਬਿਮਾਰੀਆਂ ਦੇ ਖ਼ਾਤਮੇ ਲਈ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਵਾਤਾਵਰਨ ਪ੍ਰਤੀ ਸੁਹਿਰਦ ਹੋਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਦਿਨੋਂ-ਦਿਨ ਗੰਧਲੇ ਹੋ ਰਹੇ ਵਾਤਾਵਰਨ ਕਾਰਨ ਬਿਮਾਰੀਆਂ ਪੈਦਾ ਹੋ ਰਹੀਆਂ ਹਨ, ਜਿਸ ਕਰ ਕੇ ਸਾਡੀ ਸਿਹਤ ਖ਼ਰਾਬ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਬਹੁਤ ਲਾਜ਼ਮੀ ਹੈ | ਇਸ ਤੋਂ ਇਲਾਵਾ ਪਲਾਸਟਿਕ ਦੀ ਵਰਤੋ ਨੂੰ ਘਟਾਉਣ ਅਤੇ ਹੋਰ ਪ੍ਰਦੂਸ਼ਣ ਫੈਲਾਉਣ ਵਾਲੀਆਂ ਵਸਤੂਆਂ ਦੀ ਵਰਤੋ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਨੇ ਹਵਾ, ਪਾਣੀ ਅਤੇ ਮਿੱਟੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੇ ਆਸ-ਪਾਸ ਸਫ਼ਾਈ ਰੱਖਣੀ ਯਕੀਨੀ ਬਣਾਈ ਜਾਵੇ ਅਤੇ ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਜਾਵੇ ਤਾਂ ਜੋ ਅਸੀਂ ਆਪਣੀ ਅਤੇ ਆਪਣੇ ਪਰਿਵਾਰ ਨੂੰ ਤੰਦਰੁਸਤ ਰੱਖ ਸਕੀਏ | ਪ੍ਰਦੂਸ਼ਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕੂੜਾ, ਪੱਤੇ ਅਤੇ ਫ਼ਸਲਾਂ ਦੀ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕੀਤਾ ਜਾਵੇ, ਕਿਉਂਕਿ ਇਨ੍ਹਾਂ ਦੇ ਧੂੰਏਾ ਕਰ ਕੇ ਹਵਾਵਾਂ ਜ਼ਹਿਰੀਲੀਆਂ ਹੋ ਰਹੀਆਂ ਹਨ, ਜਿਸ ਵਿਚ ਸਾਹ ਲੈਣਾ ਕਾਫੀ ਅÏਖਾ ਹੋ ਜਾਂਦਾ ਹੈ | ਇਸ ਮੌਕੇ ਐਸ.ਆਈ. ਰਣਜੀਵ ਕੁਮਾਰ, ਜਗਦੇਵ ਸਿੰਘ, ਫੈਸਿਲਟੀ ਮੈਨੇਜਰ ਹਰਦੀਪ ਸਿੰਘ, ਸੀ.ਐੱਚ.ਓ. ਵਰਿੰਦਰ ਸ਼ਰਮਾ, ਸੰਦੀਪ ਕੌਰ, ਮਨੀਸ਼ਾ, ਮ.ਪ.ਹ.ਵ ਗਗਨਦੀਪ ਸਿੰਘ, ਬੂਟਾ ਸਿੰਘ, ਜਸਵੰਤ ਸਿੰਘ, ਏ.ਐਨ.ਐਮ. ਸਤਪਾਲ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਮਨ ਜਵੰਧਾ ਵਲੋਂ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24