09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 2027 'ਚ ਸਰਕਾਰ ਦਾ ਬਾਈਕਾਟ ਕਰਾਂਗੇ- ਨੰਬਰਦਾਰ ਯੂਨੀਅਨ <br/>

Ad Position 21
No active advertisement
ਅਜੀਤ ਡੈਸਕ 07-06-2026
ਛਾਜਲੀ, 6 ਜੂਨ (ਅਜਾਇਬ ਸਿੰਘ ਨੀਲੋਵਾਲ) - ਪੰਜਾਬ ਨੰਬਰਦਾਰ ਯੂਨੀਅਨ ਦੀ ਬੈਠਕ ਤਹਿਸੀਲ ਪ੍ਰਧਾਨ ਸ਼ਮਸ਼ੇਰ ਸਿੰਘ ਛਾਜਲੀ ਦੀ ਪ੍ਰਧਾਨਗੀ ਹੇਠ ਹੋਈ | ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਸਕੱਤਰ ਰਣ ਸਿੰਘ ਮਹਿਲਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਚੋਣਾਂ ਦੌਰਾਨ ਨੰਬਰਦਾਰਾਂ ਦਾ ਮਾਣ-ਭੱਤਾ ਹਰਿਆਣਾ ਦੇ ਬਰਾਬਰ ਕਰਨ ਅਤੇ ਰਵਾਇਤੀ ਨੰਬਰਦਾਰੀ ਸਿਸਟਮ ਨੂੰ ਮਜ਼ਬੂਤ ਕਰਨ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਨੰਬਰਦਾਰ ਯੂਨੀਅਨ ਵੱਲੋਂ ਮਾਲ ਮੰਤਰੀ, ਵਿੱਤ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਸਮੇਤ ਕਈ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਮੰਗਾਂ ਰੱਖੀਆਂ ਗਈਆਂ, ਪਰ ਕਿਸੇ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ | ਇਸ ਕਾਰਨ ਪੰਜਾਬ ਭਰ ਦੇ ਨੰਬਰਦਾਰਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਰਣ ਸਿੰਘ ਮਹਿਲਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਮੂਹ ਨੰਬਰਦਾਰ ਸਰਕਾਰ ਦਾ ਬਾਈਕਾਟ ਕਰਨ ਲਈ ਮਜਬੂਰ ਹੋਣਗੇ | ਮੀਟਿੰਗ ਵਿੱਚ ਅਜੈਬ ਸਿੰਘ ਉਗਰਾਹਾਂ, ਅਜਾਇਬ ਸਿੰਘ ਨੀਲੋਵਾਲ, ਜੱਗਾ ਸਿੰਘ ਜਖੇਪਲ, ਜੁਗਰਾਜ ਸਿੰਘ ਭੈਣੀ, ਜਾਗਰ ਸਿੰਘ ਕਣਕਵਾਲ, ਪਰਮਜੀਤ ਸਿੰਘ ਛਾਜਲੀ, ਸਤਿਗੁਰ ਸਿੰਘ ਛਾਜਲੀ, ਬਾਦਲ ਸਿੰਘ ਛਾਜਲਾ, ਬਲਵਿੰਦਰ ਸਿੰਘ ਸੁਨਾਮ, ਹਰਬੰਸ ਸਿੰਘ ਕਣਕਵਾਲ, ਹਰਬੰਸ ਸਿੰਘ ਖਡਿਆਲ, ਡਾ ਗੁਰਮੇਲ ਸਿੰਘ ਚੱਠਾ ਆਦਿ ਸਮੇਤ ਹੋਰ ਨੰਬਰਦਾਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਿਕਸ਼ਾ ਅਤੇ ਆਟੋ ਚਾਲਕਾਂ ਦੇ ਵਰਦੀ ਤੇ ਨੇਮ ਪਲੇਟ ਹੋਣੀ ਲਾਜ਼ਮੀ <br/> ਅਗਲੀ ਖ਼ਬਰ ਸੜਕ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ
Ad Position 24