ਟੱਲੇਵਾਲ, 6 ਜੂਨ (ਸੋਨੀ ਚੀਮਾ)-ਪਿੰਡ ਚੰੂਘਾ ਦੇ ਗੁਰਦੁਆਰਾ ਸਾਹਿਬ ਵਿਖੇ ਅੱਜ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਜਿੱਥੇ ਲੋਕਲ ਗੁਰਦੁਆਰਾ ਕਮੇਟੀ ਦੀ ਅਗਵਾਈ ਵਿਚ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਧਾਰਮਿਕ ਸਮਾਗਮ ਕਰਵਾਇਆ ਗਿਆ, ੳੱੱਥੇ ਸਿੱਖ ਧਰਮ ਦੇ ਪ੍ਰਭੂਸੱਤਾ, ਆਜ਼ਾਦੀ ਅਤੇ ਇਲਾਹੀ ਮਾਰਗਦਰਸ਼ਨ ਦਾ ਪ੍ਰਤੀਕ ਸ੍ਰੀ ਨਿਸ਼ਾਨ ਸਾਹਿਬ ਨਵੇਂ ਸਿਰੇ ਤੋਂ ਝੁਲਾਇਆ ਗਿਆ | ਇਸ ਮੌਕੇ ੳੱੱਘੇ ਕਥਾ ਵਾਚਕ ਗਿਆਨੀ ਭਗਵਾਨ ਸਿੰਘ ਟੱਲੇਵਾਲ ਵਾਲੇ, ਬਾਬਾ ਭਰਪੂਰ ਸਿੰਘ ਅਤੇ ਜਥੇਦਾਰ ਬਲਦੇਵ ਸਿੰਘ ਚੰੂਘਾ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਿੱਖ ਕੌਮ ਦਾ ਸਭ ਤੋਂ ਪਵਿੱਤਰ ਅਤੇ ਸਤਿਕਾਰਯੋਗ ਧਾਰਮਿਕ ਝੰਡਾ ਹੈ, ਜੋ ਹਰ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਹੁੰਦਾ ਹੈ | ਇਹ ਸਿੱਖ ਧਰਮ ਦੇ ਪ੍ਰਭੂਸੱਤਾ, ਆਜ਼ਾਦੀ ਅਤੇ ਇਲਾਹੀ ਮਾਰਗਦਰਸ਼ਨ ਦਾ ਪ੍ਰਤੀਕ ਹੈ | ਉਨ੍ਹਾਂ ਦੱਸਿਆ ਕਿ ਅੱਜ ਜਿੱਥੇ 84 ਦੇ ਸਮੂਹ ਸ਼ਹੀਦਾਂ ਨੂੰ ਸਿੱਜਦਾ ਕੀਤਾ ਗਿਆ ਹੈ, ੳੱੱਥੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਸੰਗਤ ਦੇ ਸਹਿਯੋਗ ਸਦਕਾ ਇਲਾਹੀ ਬਾਣੀ ਦਾ ਪਾਠ ਕਰਨ ਉਪਰੰਤ ਪੂਰੀ ਮਰਿਆਦਾ ਨਾਲ ਅਰਦਾਸ ਕਰ ਕੇ ਸ੍ਰੀ ਨਿਸ਼ਾਨ ਸਾਹਿਬ ਨੂੰ ਬਹੁਤ ਸਤਿਕਾਰ ਨਾਲ ਝੁਲਾਇਆ ਗਿਆ ਹੈ | ਇਸ ਮੌਕੇ ਸੁਰਿੰਦਰਪਾਲ ਸਿੰਘ ਪ੍ਰਧਾਨ, ਮਹਿੰਦਰ ਸਿੰਘ ਸੈਕਟਰੀ, ਹਰਦੇਵ ਸਿੰਘ ਮੰਡੇਰ, ਨਿਰਭੈ ਸਿੰਘ ਜੁਗਨੀ, ਦਰਸ਼ਨ ਸਿੰਘ, ਹਰਜਿੰਦਰ ਸਿੰਘ, ਧੰਨਾ ਸਿੰਘ, ਪ੍ਰੀਤਮ ਸਿੰਘ, ਸਾਬਕਾ ਸਰਪੰਚ ਰਣਜੀਤ ਸਿੰਘ, ਹਰਦੀਪ ਸਿੰਘ ਸਰਪੰਚ, ਮੇਜਰ ਸਿੰਘ ਆੜ੍ਹਤੀਆ, ਕਰਨੈਲ ਸਿੰਘ ਆੜ੍ਹਤੀਆ, ਹਰਜੀਤ ਸਿੰਘ ਸੈਕਟਰੀ ਟੱਲੇਵਾਲ, ਸੁਖਪਾਲ ਸਿੰਘ, ਨਿਰਮਲ ਸਿੰਘ, ਗੁਰਦੇਵ ਸਿੰਘ ਫ਼ੌਜੀ, ਜਥੇਦਾਰ ਮਹਿੰਗਾ ਸਿੰਘ ਚੰੂਘਾ, ਬਲਜੀਤ ਸਿੰਘ, ਜਥੇਦਾਰ ਗੁਰਚਰਨ ਸਿੰਘ, ਬਾਬਾ ਬਲਜਿੰਦਰ ਸਿੰਘ ਮੱੁਖ ਸੇਵਾਦਾਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |