09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਜੇਕਰ ਕੇਵਲ ਸਿੰਘ ਢਿੱਲੋਂ ਨੇ ਇਕ ਹਫ਼ਤੇ ਅੰਦਰ ਜਨਤਕ ਤੌਰ 'ਤੇ ਮੁਆਫ਼ੀ ਨਾ ਮੰਗੀ ਤਾਂ ਲਿਆ ਜਾਵੇਗਾ ਤਿੱਖੇ ਐਕਸ਼ਨ ਦਾ ਫੈਸਲਾ-ਅਕਾਲੀ ਦਲ

Ad Position 21
No active advertisement
ਅਜੀਤ ਡੈਸਕ 07-06-2026
ਬਰਨਾਲਾ, 6 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਵਲੋਂ ਆਪਣੇ ਤਾਜਪੋਸ਼ੀ ਸਮਾਰੋਹ ਮੌਕੇ ਸਟੇਜ ਤੋਂ ਸੰਬੋਧਨ ਹੁੰਦਿਆਂ ਹਲਕਾ ਬਰਨਾਲਾ ਦੇ ਦੋ ਵਾਰ ਵਿਧਾਇਕ ਰਹੇ ਮਰਹੂਮ ਅਕਾਲੀ ਆਗੂ ਸ: ਮਲਕੀਤ ਸਿੰਘ ਕੀਤੂ ਪ੍ਰਤੀ ਵਰਤੀ ਗਈ ਸ਼ਬਦਾਵਲੀ ਦੇ ਖ਼ਿਲਾਫ਼ ਅੱਜ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਵਲੋਂ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਪੈੱ੍ਰਸ ਕਾਨਫ਼ਰੰਸ ਕੀਤੀ ਗਈ | ਪੈੱ੍ਰਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਬਰਨਾਲਾ ਦੇ ਇੰਚਾਰਜ ਤੇ ਸਵ: ਮਲਕੀਤ ਸਿੰਘ ਕੀਤੂ ਦੇ ਸਪੁੱਤਰ ਕੁਲਵੰਤ ਸਿੰਘ ਕੀਤੂ, ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ ਆਦਿ ਆਗੂਆਂ ਨੇ ਕਿਹਾ ਕਿ ਸਵ: ਮਲਕੀਤ ਸਿੰਘ ਕੀਤੂ ਨਾ ਕੇਵਲ ਬਰਨਾਲਾ ਬਲਕਿ ਪੂਰੇ ਪੰਜਾਬ ਦੇ ਲੋਕਾਂ ਦੇ ਹਰਮਨ ਪਿਆਰੇ ਆਗੂ ਸਨ | ਜੋ ਹਰ ਸਮੇਂ ਗ਼ਰੀਬ ਤੇ ਲੋੜਵੰਦ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿੰਦੇ ਸਨ | ਸਵ: ਕੀਤੂ ਵਲੋਂ ਹਰ ਸਾਲ 101 ਗ਼ਰੀਬ ਲੜਕੀਆਂ ਦੇ ਵਿਆਹ ਕੀਤੇ ਜਾਂਦੇ ਸਨ, ਬੱਚਿਆਂ ਨੂੰ ਸਟੇਸ਼ਨਰੀ, ਗ਼ਰੀਬ ਲੋਕਾਂ ਨੂੰ ਆਟਾ, ਔਰਤਾਂ ਨੂੰ ਸੂਟ ਅਤੇ ਹੋਰ ਘਰ ਦਾ ਲੋੜੀਂਦਾ ਸਮਾਨ ਵੰਡਿਆ ਜਾਂਦਾ ਸੀ | ਜਿਸ ਕਰ ਕੇ ਅੱਜ ਵੀ ਲੋਕ ਉਨ੍ਹਾਂ ਨੂੰ ਗ਼ਰੀਬਾਂ ਦੇ ਮਸੀਹਾ ਦੇ ਤੌਰ 'ਤੇ ਯਾਦ ਕਰਦੇ ਹਨ | ਪਰ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਸਵ: ਮਲਕੀਤ ਸਿੰਘ ਕੀਤੂ ਦੇ ਇਸ ਜਹਾਨ ਤੋਂ ਚਲੇ ਜਾਣ ਦੇ ਲਗਭਗ 14 ਸਾਲਾਂ ਬਾਅਦ ਉਨ੍ਹਾਂ ਪ੍ਰਤੀ ਜੋ ਮਾੜੇ ਸ਼ਬਦ ਬੋਲੇ ਗਏ ਹਨ, ਉਹ ਅਤਿ ਨਿੰਦਣਯੋਗ ਹਨ ਅਤੇ ਇਸ ਸਬੰਧੀ ਦੇਸ਼-ਵਿਦੇਸ਼ ਤੇ ਸੋਸ਼ਲ ਮੀਡੀਆ ਉੱਪਰ ਲੱਖਾਂ ਲੋਕਾਂ ਵਲੋਂ ਕੇਵਲ ਸਿੰਘ ਢਿੱਲੋਂ ਦੀ ਨਿੰਦਾ ਕੀਤੀ ਜਾ ਰਹੀ ਹੈ | ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਬਾਰੇ ਇਹ ਕਹਾਵਤ ਕਾਫ਼ੀ ਮਸ਼ਹੂਰ ਸੀ ਕਿ ਉਹ ਜਿੱਤਣ ਤੋਂ ਬਾਅਦ ਆਪਣਾ ਸਿੰਮ ਹਰੀਗੜ੍ਹ ਦੀ ਨਹਿਰ ਵਿਚ ਸੁੱਟ ਜਾਂਦੇ ਸਨ ਅਤੇ ਮੁੜ ਕਾਂਗਰਸੀ ਵਰਕਰਾਂ ਦਾ ਹਾਲ ਤੱਕ ਨਹੀਂ ਸੀ ਪੁੱਛਦੇ ਪਰ ਦੂਸਰੇ ਪਾਸੇ ਸਵ: ਮਲਕੀਤ ਸਿੰਘ ਕੀਤੂ ਦਾ ਚੁਬਾਰਾ 24 ਘੰਟੇ ਲੋਕਾਂ ਲਈ ਖੁੱਲ੍ਹਾ ਰਹਿੰਦਾ ਸੀ ਅਤੇ ਅੱਜ ਵੀ ਉਸੇ ਤਰ੍ਹਾਂ ਖੁੱਲ੍ਹਾ ਰਹਿੰਦਾ ਹੈ | ਅਕਾਲੀ ਆਗੂਆਂ ਨੇ ਕਿਹਾ ਕਿ ਸਵ: ਮਲਕੀਤ ਸਿੰਘ ਕੀਤੂ ਅਕਾਲੀ ਦਲ ਦੇ ਉੱਘੇ ਤੇ ਸਤਿਕਾਰਯੋਗ ਆਗੂ ਸਨ ਅਤੇ ਅਕਾਲੀ ਦਲ ਅੱਗੇ ਹੋ ਕੇ ਲੜਾਈ ਲੜੇਗਾ | ਉਨ੍ਹਾਂ ਕਿਹਾ ਕਿ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਵਲ ਸਿੰਘ ਢਿੱਲੋਂ ਨੇ ਇੱਕ ਹਫ਼ਤੇ ਅੰਦਰ ਇਸ ਸਬੰਧੀ ਜਨਤਕ ਤੌਰ 'ਤੇ ਮੁਆਫ਼ੀ ਨਹੀਂ ਮੰਗੀ ਤਾਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਉਨ੍ਹਾਂ ਵਿਰੁੱਧ ਤਿੱਖੇ ਐਕਸ਼ਨ ਬਾਰੇ ਫ਼ੈਸਲਾ ਲਿਆ ਜਾਵੇਗਾ | ਇਸ ਮੌਕੇ ਅਕਾਲੀ ਦਲ ਸਟੇਟ ਨਿਊਜਰਸੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਗੰਡਾ ਸਿੰਘ ਵਾਲਾ, ਤੇਜਿੰਦਰ ਸਿੰਘ ਸੋਨੀ ਜਾਗਲ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਸਰਕਲ ਪ੍ਰਧਾਨ ਬੇਅੰਤ ਸਿੰਘ ਬਾਠ, ਜਥੇਦਾਰ ਜਰਨੈਲ ਸਿੰਘ ਭੋਤਨਾ, ਐਡਵੋਕੇਟ ਦਲਜੀਤ ਸਿੰਘ ਸੇਖੋਂ ਸੰਗਰੂਰ, ਚਰਨਜੀਤ ਸਿੰਘ ਭਾਰੀ, ਸਾਬਕਾ ਚੇਅਰਮੈਨ ਗੁਰਤੇਜ ਸਿੰਘ ਖੁੱਡੀ, ਸੁਖਪਾਲ ਸਿੰਘ ਰੁਪਾਣਾ, ਰਣਧੀਰ ਸਿੰਘ ਢਿੱਲੋਂ, ਪੰਮੀ ਜਾਗਲ, ਬੀਬੀ ਬੇਅੰਤ ਕੌਰ ਖਹਿਰਾ, ਬੀਬੀ ਜਸਵਿੰਦਰ ਕੌਰ ਸ਼ੇਰਗਿੱਲ, ਸੁਖਵੀਰ ਸਿੰਘ ਸੋਖੀ, ਗੁਰਜੰਟ ਸਿੰਘ ਸੋਨਾ, ਜਸਪ੍ਰੀਤ ਸਿੰਘ ਜੱਸਾ ਸਿੱਧੂ, ਸ਼ੰਕਰ ਸ਼ਰਮਾ, ਜਗਜੀਤ ਸਿੰਘ, ਕਾਰਤਿਕ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਰਿਵਾਰਿਕ ਮੈਂਬਰਾਂ ਨੇ ਕੌਂਸਲਰ ਗੁਰਮੀਤ ਸਿੰਘ ਰੋੜ 'ਤੇ ਹੋਏ ਝੂਠੇ ਪਰਚੇ ਨੂੰ ਰੱਦ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਅੱਗੇ... ਅਗਲੀ ਖ਼ਬਰ ਸਮਾਜ ਸੇਵੀ ਕਿਰਨ ਮਹੰਤ ਵਲੋਂ ਲੋੜਵੰਦ ਮਜ਼ਦੂਰ ਦੀ ਬੇਟੀ ਦੇ ਵਿਆਹ ਲਈ ਸਾਰਾ ਸਾਮਾਨ ਭੇਟ <br/>
Ad Position 24