ਬਰਨਾਲਾ, 6 ਜੂਨ (ਰਾਜ ਪਨੇਸਰ)-ਪੰਜਾਬ ਪ੍ਰਦੇਸ਼ ਕਾਂਗਰਸ ਐਸ.ਸੀ. ਡਿਪਾਰਟਮੈਂਟ ਵਲੋਂ ਸੰਗਠਨ ਦਾ ਪੂਰਨ ਤੌਰ 'ਤੇ ਨਿਰਮਾਣ ਕੀਤਾ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਨੈਸ਼ਨਲ ਕੋਆਰਡੀਨੇਟਰ ਸੁਧੀਰ ਚੌਧਰੀ ਇੰਚਾਰਜ ਪੰਜਾਬ ਕਾਂਗਰਸ ਐਸ.ਸੀ. ਡਿਪਾਰਟਮੈਂਟ ਅਤੇ ਕੋ-ਇੰਚਾਰਜ ਮਨੀ ਰਾਮ ਪਹੁੰਚੇ | ਜਾਣਕਾਰੀ ਦਿੰਦਿਆਂ ਐਸ.ਸੀ. ਡਿਪਾਰਟਮੈਂਟ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਨੇ ਦੱਸਿਆ ਕਿ ਪੰਜਾਬ ਵਿਚ ਐਸ.ਸੀ. ਡਿਪਾਰਟਮੈਂਟ ਵਲੋਂ ਪ੍ਰਦੇਸ਼ ਕਮੇਟੀ ਬਣਾਈ ਗਈ | ਜਿਸ ਵਿਚ ਵਾਈਸ ਚੇਅਰਮੈਨ, ਜਨ-ਸੈਕਟਰੀ, ਚੇਅਰਮੈਨ ਅਤੇ ਹੋਰ ਅਹੁਦੇਦਾਰੀਆਂ ਸਬੰਧੀ ਨਿਯੁਕਤੀ ਪੱਤਰ ਵੰਡੇ ਗਏ | ਇਸ ਸਮਾਗਮ ਵਿਚ 234 ਬਲਾਕ ਚੇਅਰਮੈਨਾਂ ਨੂੰ ਨਿਯੁਕਤੀ ਪੱਤਰਾਂ ਦੇ ਨਾਲ ਬਾਬਾ ਸਾਹਿਬ ਬੀ.ਆਰ.ਅੰਬੇਦਕਰ ਦੇ ਸੰਵਿਧਾਨ ਦੀਆਂ ਪੁਸਤਕਾਂ ਵੀ ਦਿੱਤਾ ਗਿਆ | ਨਿਯੁਕਤੀ ਪੱਤਰ ਦੇਣ ਮਗਰੋਂ ਸਾਰੇ ਅਹੁਦੇਦਾਰਾਂ ਨੂੰ ਸਪਤ ਦਿਵਾਈ ਗਈ ਕਿ ਉਹ ਬਾਬਾ ਸਾਹਿਬ ਵਲੋਂ ਦੱਸੇ ਮਾਰਗ 'ਤੇ ਚੱਲਣਗੇ ਅਤੇ ਬਾਬਾ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣਗੇ | ਇਸ ਮੌਕੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਚੇਅਰਮੈਨ ਮੱਖਣ ਸ਼ਰਮਾ, ਸ਼ਹਿਰੀ ਪ੍ਰਧਾਨ ਮਹੇਸ਼ ਕੁਮਾਰ ਲੋਟਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਧੌਲਾ ਇਲਾਵਾ ਭਾਰੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |