ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਅਕਾਲ ਜੱਥੇਬੰਦੀ (ਰਜਿ:188) ਪੰਜਾਬ ਹਲਕਾ ਮਹਿਲ ਕਲਾਂ ਦੀ ਅਹਿਮ ਇਕੱਤਰਤਾ ਜਥੇਬੰਦੀ ਦੇ ਕੌਮੀ ਕਨਵੀਨਰ ਬਾਈ ਹਰਜੀਤ ਸਿੰਘ ਰਾਮਗੜ੍ਹੀਆ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਹਲਕਾ ਮੁੱਖ ਦਫ਼ਤਰ ਮਹਿਲ ਕਲਾਂ ਵਿਖੇ ਸੂਬਾ ਮੀਤ ਪ੍ਰਧਾਨ ਮੁਕੰਦ ਸਿੰਘ ਰਾਮਗੜ੍ਹੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਥੇਬੰਦੀ ਦੇ ਸਮੂਹ ਆਗੂਆਂ ਦੀ ਰਾਇ ਸਲਾਹ ਅਨੁਸਾਰ ਮਿਹਨਤੀ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਹਲਕਾ ਪ੍ਰਧਾਨ ਬੁੱਧ ਸਿੰਘ ਕਲਸੀ ਨੇ ਦੱਸਿਆ ਕਿ ਇਸ ਮੌਕੇ ਜਾਰੀ ਕੀਤੀ ਸੂਚੀ ਅਨੁਸਾਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪ੍ਰਸ਼ੋਤਮ ਸਿੰਘ ਛੀਨੀਵਾਲ, ਜ਼ਿਲ੍ਹਾ ਜਨਰਲ ਸਕੱਤਰ ਭਰਪੂਰ ਸਿੰਘ ਜਗਦੇ, ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਬਰਨਾਲਾ, ਸੰਗਠਨ ਸਕੱਤਰ ਤਜਿੰਦਰ ਸਿੰਘ ਟੱਲੇਵਾਲ, ਹਲਕਾ ਸੀਨੀਅਰ ਮੀਤ ਪ੍ਰਧਾਨ ਜੁਗਿੰਦਰ ਸਿੰਘ ਧੰਜਲ, ਹਲਕਾ ਸੀਨੀਅਰ ਮੀਤ ਪ੍ਰਧਾਨ ਗੁਰਜਨਕ ਸਿੰਘ ਚੰਨਣਵਾਲ, ਹਲਕਾ ਮੀਤ ਪ੍ਰਧਾਨ ਬਲਵੀਰ ਸਿੰਘ ਛੀਨੀਵਾਲ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਧਨੇਰ, ਪ੍ਰਬੰਧਕ ਸਕੱਤਰ ਗੁਰਤੇਜ ਸਿੰਘ ਛੀਨੀਵਾਲ, ਜਨਰਲ ਸਕੱਤਰ ਹਰਭਜਨ ਸਿੰਘ ਸਹੌਰ, ਇਕਾਈ ਪ੍ਰਧਾਨ ਸੁਰਜੀਤ ਸਿੰਘ ਰਾਮਗੜ੍ਹ, ਇਕਾਈ ਸਕੱਤਰ ਜਨਰਲ ਸੁਖਪਾਲ ਸਿੰਘ ਟੱਲੇਵਾਲ, ਇਕਾਈ ਪ੍ਰਧਾਨ ਸੁਖਬੀਰ ਸਿੰਘ ਟੱਲੇਵਾਲ ਨੂੰ ਨਿਯੁਕਤ ਕੀਤਾ ਗਿਆ | ਜੱਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਮੁਕੰਦ ਸਿੰਘ ਰਾਮਗੜ੍ਹੀਆ, ਸੂਬਾ ਸਹਾਇਕ ਸਕੱਤਰ ਜਰਨੈਲ ਸਿੰਘ ਮਠਾੜੂ, ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਸੋਹਲ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰੁਪਿੰਦਰ ਸਿੰਘ ਟੱਲੇਵਾਲ, ਹਲਕਾ ਪ੍ਰਧਾਨ ਬੁੱਧ ਸਿੰਘ ਕਲਸੀ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆ ਸਿਰੋਪਾਉ ਭੇਟ ਕਰ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸੂਬਾ ਮੀਤ ਪ੍ਰਧਾਨ ਮੁਕੰਦ ਸਿੰਘ ਰਾਮਗੜ੍ਹੀਆ ਨੇ ਸਮੂਹ ਅਹੁਦੇਦਾਰਾਂ ਨੂੰ ਇਕਜੁੱਟ ਹੋ ਕੇ ਜਥੇਬੰਦੀ ਨੂੰ ਮਜ਼ਬੂਤ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੱਥੇਬੰਦੀ ਦੇ ਕੌਮੀ ਕਨਵੀਨਰ ਬਾਈ ਹਰਜੀਤ ਸਿੰਘ ਰਾਮਗੜ੍ਹੀਆ ਵੱਲੋਂ ਰਾਮਗੜ੍ਹੀਆ ਅਕਾਲ ਜਥੇਬੰਦੀ ਦਾ ਮੁੱਢ ਬੰਨ੍ਹਣ ਤੋਂ ਲੈ ਕੇ ਅੱਜ ਤੱਕ ਨਿਭਾਈਆਂ ਨਿਸ਼ਕਾਮ, ਅਣਥੱਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਗਤੀਸ਼ੀਲ ਅਗਵਾਈ ਹੇਠ ਅੱਜ ਪੰਜਾਬ ਦੇ ਹਰ ਜ਼ਿਲ੍ਹੇ 'ਚ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਵਫ਼ਾਦਾਰ ਸਿਪਾਹੀ ਵਧੇਰੇ ਲਗਨ, ਮਿਹਨਤ ਨਾਲ ਸੇਵਾਵਾਂ ਨਿਭਾਅ ਰਹੇ ਹਨ | ਉਨ੍ਹਾਂ ਸਮੂਹ ਰਾਮਗੜ੍ਹੀਆ ਭਾਈਚਾਰੇ ਨੂੰ ਆਪਣੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਰਾਮਗੜ੍ਹੀਆ ਅਕਾਲ ਜਥੇਬੰਦੀ ਦੀ ਅਗਵਾਈ ਹੇਠ ਲਾਮਬੰਦ ਹੋਣ ਦੀ ਅਪੀਲ ਕੀਤੀ |