03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਹਰ ਨਾਗਰਿਕ ਨੂੰ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ- ਨੇਚਰ ਲਵਰਜ ਸੰਸਥਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਤਪਾ ਮੰਡੀ, 7 ਜੂਨ (ਪ੍ਰਵੀਨ ਗਰਗ)-ਅੱਜ ਦੇ ਸਮੇਂ ਦੀ ਲੋੜ ਹੈ ਕਿ ਹਰ ਨਾਗਰਿਕ ਨੂੰ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ | ਇਨ੍ਹਾਂ ਸ਼ਬਦਾਂ ਨਾਲ ਪ੍ਰਗਟਾਵਾ ਨੇਚਰ ਲਵਰਜ ਸੰਸਥਾ ਦੇ ਨੁਮਾਇੰਦਿਆਂ ਨੇ ਪੌਦੇ ਲਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਬਜ਼ੁਰਗਾਂ ਨੇ ਇਸ ਧਰਤੀ ਨੂੰ ਹਰਿਆ-ਭਰਿਆ ਛੱਡਿਆ ਸੀ ਹੁਣ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਧਰਤੀ ਨੂੰ ਹੋਰ ਸੁੰਦਰ ਬਣਾਈਏ | ਆਧੁਨਿਕਤਾ ਦੀ ਦੌੜ ਵਿਚ ਚੱਲ ਰਹੇ ਹਰੇਕ ਦੇਸ਼ ਵਿਚ ਪ੍ਰਦੂਸ਼ਣ ਹਰ ਦਿਨ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ | ਜਿਸ ਦੇ ਨਤੀਜੇ ਸਾਨੂੰ ਸਮੇਂ-ਸਮੇਂ 'ਤੇ ਵੇਖਣ ਨੂੰ ਮਿਲਦੇ ਹਨ | ਵਾਤਾਵਰਨ ਵਿਚ ਪ੍ਰਦੂਸ਼ਣ ਦੇ ਪੱਧਰ ਵਿਚ ਅਚਾਨਕ ਹੋਏ ਵਾਧੇ ਕਾਰਨ ਤਾਪਮਾਨ ਵੀ ਵਧਦਾ ਦਿਖਾਈ ਦੇ ਰਿਹਾ ਹੈ, ਜਦੋਂਕਿ ਕੁੱਝ ਥਾਵਾਂ 'ਤੇ ਪ੍ਰਦੂਸ਼ਣ ਦੇ ਵੱਧ ਰਹੇ ਪੱਧਰ ਕਾਰਨ ਲੰਬੇ ਸਮੇਂ ਤੋਂ ਮੀਂਹ ਨਹੀਂ ਪੈਂਦਾ | ਅਜਿਹੀ ਸਥਿਤੀ ਵਿਚ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਹੋ ਕੇ ਵੱਧ ਤੋਂ ਵੱਧ ਪੌਦੇ ਲਾਉਣੇ ਚਾਹੀਦੇ ਹਨ | ਇਸ ਮੌਕੇ ਸੰਸਥਾ ਦੇ ਸਨੀ ਗੋਇਲ, ਪ੍ਰਦੀਪ ਮੌੜ, ਅਜੇ ਬਾਂਸਲ ਆਦਿ ਨੁਮਾਇੰਦੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅੱਤ ਦੀ ਪੈ ਰਹੀ ਗਰਮੀ ਦੇ ਚਲਦਿਆਂ ਇਲਾਕੇ 'ਚ ਝੋਨੇ ਦੀ ਲਵਾਈ ਦਾ ਕੰਮ ਟਾਂਵਾਂ ਟਾਂਵਾਂ ਸ਼ੁਰੂ <br/> ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ- ਬਰਿੰਦਰ ਗੋਇਲ <br/>
Ad Position 24