02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਅੱਤ ਦੀ ਪੈ ਰਹੀ ਗਰਮੀ ਦੇ ਚਲਦਿਆਂ ਇਲਾਕੇ 'ਚ ਝੋਨੇ ਦੀ ਲਵਾਈ ਦਾ ਕੰਮ ਟਾਂਵਾਂ ਟਾਂਵਾਂ ਸ਼ੁਰੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਤਪਾ ਮੰਡੀ, 7 ਜੂਨ (ਪ੍ਰਵੀਨ ਗਰਗ)-ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਇਸ ਵਾਰ ਵੀ ਮਾਲਵਾ ਖੇਤਰ ਵਿਚ ਪਹਿਲੀ ਜੂਨ ਤੋਂ ਬਾਅਦ 9 ਜੂਨ ਨੂੰ ਝੋਨਾ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਜਿਸ ਦੇ ਚੱਲਦਿਆਂ ਕਿਸਾਨਾਂ ਵਲੋਂ ਟਾਂਵਾਂ-ਟਾਂਵਾਂ ਇਲਾਕੇ ਅੰਦਰ ਕਿਸਾਨਾਂ ਨੇ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਹੈ, ਪ੍ਰੰਤੂ ਉੱਥੇ ਅੱਤ ਦੀ ਗਰਮੀ ਦੇ ਚਲਦਿਆਂ ਝੋਨੇ ਦੀ ਲਵਾਈ ਦਾ ਕੰਮ ਫ਼ਿਲਹਾਲ ਮੱਠਾ ਦਿਖਾਈ ਦੇ ਰਿਹਾ ਹੈ, ਕਿਉਂਕਿ ਬਹੁਤੇ ਕਿਸਾਨ ਹਾਲੇ ਮਾਨਸੂਨ ਦੇ ਇੰਤਜ਼ਾਰ ਵਿਚ ਬੈਠੇ ਹਨ, ਪ੍ਰੰਤੂ ਅਜੇ ਇੱਕ ਦੋ ਹਫ਼ਤਿਆਂ ਤੱਕ ਮਾਨਸੂਨ ਪਹੁੰਚਣ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ | ਜਦ ਇਸ ਸਬੰਧੀ ਕਿਸਾਨ ਹਰਦੀਪ ਸਿੰਘ ਸੇਖੋਂ, ਬੁੱਧ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਜੱਸੀ ਚੱਠਾ, ਭਗਵੰਤ ਚੱਠਾ ਆਦਿ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਭਾਵੇਂ ਕਿਸਾਨਾਂ ਨੂੰ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਰੜਕ ਰਹੀ ਹੈ, ਪ੍ਰੰਤੂ ਫਿਰ ਵੀ ਹਰ ਸਾਲ ਪ੍ਰਵਾਸੀ ਜਿਨ੍ਹਾਂ ਕਿਸਾਨਾਂ ਨਾਲ ਜੁੜੇ ਹੋਏ ਹਨ | ਉਨ੍ਹਾਂ ਕਿਸਾਨਾਂ ਦੇ ਖੇਤਾਂ 'ਚ ਝੋਨੇ ਦੀ ਲਵਾਈ ਕਰ ਕੇ ਵਾਪਸ ਆਪਣੇ ਘਰਾਂ ਨੂੰ ਚਲੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਅੰਤਾਂ ਦੀ ਗਰਮੀ ਪੈ ਰਹੀ ਹੈ, ਪਰ ਖੇਤੀਬਾੜੀ ਦਾ ਕੰਮ ਹੀ ਐਸਾ ਹੈ, ਹਰ ਕੰਮ ਕਰਨਾ ਹੀ ਪੈਂਦਾ ਹੈ, ਜਿਸ ਕਰ ਕੇ ਖੇਤਾਂ 'ਚ ਰੌਣਕ ਹੋਣ ਦੀ ਬਜਾਏ ਸੰਨਾਟਾ ਪਸਰਿਆ ਹੋਇਆ ਦਿਖਾਈ ਦੇ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਹਿਸਾਬ ਨਾਲ ਤੋਲ, ਖਾਦ, ਲੇਬਰ, ਦਵਾਈਆਂ, ਬੀਜ ਅਤੇ ਹੋਰਨਾਂ ਖੇਤੀ ਸੰਬੰਧੀ ਵਸਤੂਆਂ ਦੀਆਂ ਕੀਮਤਾਂ ਵੱਧ ਰਹੀਆਂ ਹਨ, ਉਸ ਹਿਸਾਬ ਨਾਲ ਜਿਨਸ ਦੀਆਂ ਕੀਮਤਾਂ ਵਿਚ ਵਾਧਾ ਨਹੀਂ ਹੋ ਰਿਹਾ ਹੈ | ਇਸੇ ਕਰ ਕੇ ਦਿਨੋਂ ਦਿਨ ਕਿਸਾਨ ਦੇ ਸਿਰ 'ਤੇ ਕਰਜ਼ੇ ਦੀਆਂ ਪੰਡਾਂ ਭਾਰੀਆਂ ਹੁੰਦੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਸਰਕਾਰਾਂ ਜੋ ਵੀ ਜਨਤਾ ਨਾਲ ਵਾਅਦੇ ਕਰਦੀਆਂ ਹਨ, ਉਨ੍ਹਾਂ 'ਤੇ ਖਰਾ ਉੱਤਰਨਾ ਚਾਹੀਦਾ ਹੈ, ਕਿਉਂਕਿ ਕਿਸਾਨ ਦੇਸ਼ ਦੇ ਅੰਨਦਾਤਾ ਹੈ, ਇਸ ਲਈ ਸਰਕਾਰਾਂ ਨੂੰ ਅੰਨਦਾਤਾ ਦੀ ਬਾਂਹ ਫੜਨੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਖੁੱਡੀ ਕਲਾਂ ਵਿਖੇ ਭਾਜਪਾ ਦੇ ਸੂਬਾ ਪ੍ਰਧਾਨ ਦਾ ਫੂਕਿਆ ਪੁਤਲਾ <br/> ਅਗਲੀ ਖ਼ਬਰ ਹਰ ਨਾਗਰਿਕ ਨੂੰ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ- ਨੇਚਰ ਲਵਰਜ ਸੰਸਥਾ <br/>
Ad Position 24