02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਉਗਰਾਹਾਂ ਅਤੇ ਡਕੌਂਦਾ (ਧਨੇਰ) ਵਲੋਂ ਚੰਡੀਗੜ੍ਹ ਵਿਖੇ 4 ਜੁਲਾਈ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਬਰਨਾਲਾ, 7 ਜੂਨ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਕਾਨਫ਼ਰੰਸ ਕਰ ਕੇ ਪੰਜਾਬ ਦੇ ਕਿਸਾਨਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਅਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ | ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਲੰਬੇ ਸਮੇਂ ਤੋਂ ਕਿਸਾਨਾਂ ਦੇ ਭਖਦੇ ਮਸਲਿਆਂ ਨੂੰ ਅਣਗੌਲਿਆ ਕਰ ਰਹੀ ਹੈ ਅਤੇ ਮੰਗਾਂ ਮਸਲੇ ਹੱਲ ਕਰਨ ਦੀ ਬਜਾਏ ਨੰਗੇ ਚਿੱਟੇ ਜਬਰ 'ਤੇ ਉਤਰ ਆਈ ਹੈ ਜਿਸ ਦੀ ਉਦਾਹਰਨ ਚੰਡੀਗੜ੍ਹ ਵਿਖੇ ਮੰਗ ਪੱਤਰ ਦੇਣ ਗਏ ਕਿਸਾਨਾਂ ਤੇ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਸਿੱਟ ਕੇ ਨਿਵਾਜਿਆ ਜਾ ਰਿਹਾ ਹੈ ਅਤੇ ਹਰ ਰੋਜ਼ ਬੇਰੁਜ਼ਗਾਰ ਨੌਜਵਾਨਾਂ 'ਤੇ ਅੰਨ੍ਹਾ ਜ਼ਬਰ ਕੀਤਾ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਕਰਜ਼ੇ ਤੋਂ ਪੀੜਤ ਹੈ ਅਤੇ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਫ਼ਸਲਾਂ ਦੇ ਲਾਹੇਵੰਦ ਭਾਅ ਨਹੀਂ ਮਿਲੇ ਜਿਸ ਕਾਰਨ ਖੁਦਕੁਸ਼ੀਆਂ ਦਾ ਦੌਰ ਜਾਰੀ ਹੈ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਜੋ ਬਦਲਾਅ ਦੇ ਨਾਂਅ 'ਤੇ ਹੋਂਦ ਵਿਚ ਆਈ ਸੀ | ਉਸ ਨੇ ਕਿਸਾਨੀ ਮੰਗਾਂ ਨੂੰ ਦਰਕਿਨਾਰ ਕਰ ਕੇ ਕਾਰਪੋਰੇਟਾਂ ਦੇ ਹੱਕ ਵਿਚ ਕੇਂਦਰ ਸਰਕਾਰ ਵਲੋਂ ਲਿਆਂਦੀਆਂ ਜਾ ਰਹੀਆਂ ਲੋਕ ਮਾਰੂ ਨੀਤੀਆਂ ਨੂੰ ਜ਼ੋਰ ਸ਼ੋਰ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ | ਕੇਂਦਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ, ਬੀਜ ਐਕਟ, ਮਨਰੇਗਾ ਦਾ ਖ਼ਾਤਮਾ ਅਤੇ ਹੋਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਭਖਦੇ ਮੁੱਦਿਆਂ ਉੱਤੇ ਚੁੱਪ ਧਾਰੀ ਹੋਈ ਹੈ ਅਤੇ ਮਹਿੰਗਾਈ ਦੇ ਵਿਚ ਹੋ ਰਹੇ ਵਾਧੇ ਨੂੰ ਰੋਕਣ ਲਈ ਕਿਸਾਨਾਂ ਮਜ਼ਦੂਰਾਂ ਦੀ ਬਾਂਹ ਨਹੀਂ ਫੜੀ ਜਾ ਰਹੀ | ਹਰ ਦਿਨ ਖਾਦਾਂ ਡੀਜ਼ਲ ਪੈਟਰੋਲ ਰਸੋਈ ਗੈਸ ਅਤੇ ਹੋਰ ਲੋੜੀਦੀਆਂ ਵਸਤਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਆਗੂਆਂ ਨੇ ਭਖਦੀਆਂ ਮੰਗਾਂ ਦੇ ਵਿਚ ਕਿਸਾਨੀ ਅਤੇ ਮਜ਼ਦੂਰਾਂ ਨੂੰ ਕਰਜ਼ੇ ਤੋਂ ਮੁਕਤੀ ਲਈ ਕੋਆਪ੍ਰੇਟਿਵ ਅਦਾਰਿਆਂ ਤੇ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਇੱਕ ਮੁਸ਼ਤ ਨਿਪਟਾਰੇ ਨਾਲ ਹੱਲ ਕੀਤਾ ਜਾਵੇ ਅਤੇ ਘੱਟ ਵਿਆਜ ਤੇ ਸਹਿਕਾਰੀ ਕਰਜ਼ੇ ਦੀ ਹੱਦ ਨੂੰ ਵਧਾਇਆ ਜਾਵੇ ਅਤੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਲੋਂ ਵਧਾਏ ਹੋਏ ਹੱਦ ਕਰਜ਼ੇ ਨੂੰ ਵਾਪਸ ਲੈਣ ਦੀ ਨਿਖੇਧੀ ਕਰਦਿਆਂ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਲੰਬੇ ਸਮੇਂ ਬਾਅਦ ਲਾਗਤ ਵਸਤਾਂ ਦੀਆਂ ਕੀਮਤਾਂ ਵਿਚ ਹੋਏ ਵਾਧੇ ਕਾਰਨ ਕਿਸਾਨਾਂ ਦੇ ਸਹਿਕਾਰੀ ਸਭਾਵਾਂ ਦੇ ਹੱਦ ਕਰਜ਼ੇ ਵਿਚ ਜੋ ਵਾਧਾ ਕੀਤਾ ਗਿਆ ਸੀ ਉਹ ਭਗਵੰਤ ਮਾਨ ਸਰਕਾਰ ਨੇ ਵਾਪਸ ਲੈ ਲਿਆ | ਜਿਸ ਨੂੰ ਦੁਬਾਰਾ ਤੁਰੰਤ 10 ਅਪ੍ਰੈਲ ਦਾ ਸਰਕੁਲਰ ਜਾਰੀ ਦੁਬਾਰਾ ਕਰਨ ਦੀ ਮੰਗ ਕੀਤੀ ਗਈ ਪੰਜਾਬ ਦੇ ਖੇਤਾਂ ਲਈ ਨਹਿਰੀ ਪਾਣੀ ਦੇ ਵਿਚ ਵਾਧਾ ਕਰਨਾ ਅਤੇ ਕੇਂਦਰ ਸਰਕਾਰ ਵਲੋਂ ਪਾਣੀਆਂ ਦੇ ਉੱਤੇ ਰਾਜਾਂ ਦੇ ਅਧਿਕਾਰਾਂ ਨੂੰ ਖ਼ਤਮ ਕਰਨ ਦੀ ਵੀ ਨਿਖੇਧੀ ਕਰਦੇ ਹੋਏ ਮੰਗ ਕੀਤੀ ਗਈ ਕਿ ਰਾਜਾਂ ਨੂੰ ਪਾਣੀਆਂ ਦੀ ਵੰਡ ਅਤੇ ਉਸ ਦੇ ਯੋਗ ਪ੍ਰਬੰਧ ਦੇ ਪੂਰਨ ਅਧਿਕਾਰ ਦਿੱਤੇ ਜਾਣ ਤੇ ਕੇਂਦਰ ਸਰਕਾਰ ਆਪਣੀ ਦਖ਼ਲ ਅੰਦਾਜ਼ੀ ਬੰਦ ਕਰੇ | ਹਰ ਖੇਤ ਅਤੇ ਹਰ ਘਰ ਲਈ ਪੀਣ ਅਤੇ ਸਿੰਚਾਈ ਲਈ ਪਾਣੀ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ ਮੌਜੂਦਾ ਪਾਣੀਆਂ ਦੀ ਯੋਗ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ ਤੇ ਪਾਣੀ ਨੂੰ ਦੂਸ਼ਿਤ ਕਰਨ ਤੋਂ ਰੋਕਿਆ ਜਾਵੇ | ਕਿਸਾਨ ਆਗੂ ਗੁਰਦੀਪ ਸਿੰਘ ਰਾਮਪੁਰਾ ਨੇ ਵਿਸ਼ੇਸ਼ ਤੌਰ 'ਤੇ ਕਿਹਾ ਕਿ ਪਾਣੀ 'ਤੇ ਸੰਸਾਰ ਬੈਂਕ ਦੇ ਰਾਹੀਂ ਕਾਰਪੋਰੇਟਾਂ ਦਾ ਕਬਜ਼ਾ ਕਰਾਉਣ ਦੀਆਂ ਨੀਤੀਆਂ ਬੰਦ ਕੀਤੀਆਂ ਜਾਣ ਖੇਤੀ ਕੁਨੈੱਕਸ਼ਨਾਂ ਤੋਂ ਵਾਂਝੇ ਰਹਿ ਰਹੇ ਕਿਸਾਨਾਂ ਨੂੰ ਤੁਰੰਤ ਟਿਊਬਵੈਲ ਕੁਨੈੱਕਸ਼ਨ ਜਾਰੀ ਕੀਤੇ ਜਾਣ | ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾ ਝਾੜ, ਗੁਰਦੇਵ ਸਿੰਘ ਮਾਂਗੇਵਾਲ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਰ ਅਤੇ ਸਕੂਟਰੀ ਦੀ ਟੱਕਰ ਦੌਰਾਨ ਮਾਂ ਦੀ ਮੌਤ, ਪੱੁਤਰ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਪਿੰਡ ਖੁੱਡੀ ਕਲਾਂ ਵਿਖੇ ਭਾਜਪਾ ਦੇ ਸੂਬਾ ਪ੍ਰਧਾਨ ਦਾ ਫੂਕਿਆ ਪੁਤਲਾ <br/>
Ad Position 24