02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਇੱਕ ਹਫ਼ਤੇ 'ਚ ਹੋਵੇਗਾ ਹੱਲ – ਚੀਮਾ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਸੰਗਰੂਰ, 7 ਜੂਨ (ਧੀਰਜ ਪਸੋਰੀਆ) - ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਇੱਕ ਹਫ਼ਤੇ ਦੇ ਵਿਚ ਵਿਚ ਕਰ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਟਰੇਡ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਪੰਜਾਬ ਟਰੇਡ ਕਮਿਸ਼ਨ ਦੇ ਚੇਅਰਮੈਨ ਅਤੇ ਹੋਰ ਅਹੁਦੇਦਾਰਾਂ ਨਾਲ ਬੈਠਕ ਕੀਤੀ ਗਈ ਹੈ, ਜਿਸ 'ਚ ਸ਼ਾਮਿਲ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਵਪਾਰੀਆਂ ਦੀ ਹਰ ਕਿਸਮ ਦੀ ਮੁਸ਼ਕਿਲ ਦਾ ਹੱਲ ਇੱਕ ਹਫ਼ਤੇ ਦੇ ਵਿਚ ਵਿਚ ਕੀਤਾ ਜਾਵੇ | ਉਨ੍ਹਾਂ ਹੋਰ ਕਿਹਾ ਕਿ ਸਹੀ ਕਾਰੋਬਾਰ ਕਰਨ ਬਾਰੇ ਵਪਾਰੀਆਂ ਨੂੰ ਕਿਸੇ ਵੀ ਅਧਿਕਾਰੀ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਪਰ ਸੂਬਾ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਨਕੇਲ ਪਾਉਣ ਲਈ ਕਾਰਵਾਈ ਜਾਰੀ ਰਹੇਗੀ | ਸ੍ਰੀ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵਪਾਰੀਆਂ ਦੇ ਨਾਲ ਨਾਲ ਕਿਸਾਨਾਂ, ਮੁਲਾਜ਼ਮਾਂ, ਮਜ਼ਦੂਰਾਂ, ਬੇਰੁਜ਼ਗਾਰ ਨੌਜਵਾਨਾਂ ਭਾਵ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ ਕਿਉਂਕਿ ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ |


Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਰ ਗਰੁੱਪ ਮੈਂਬਰਾਂ ਵਲੋਂ ਮੀਟਿੰਗ <br/> ਅਗਲੀ ਖ਼ਬਰ ਐਨ.ਸੀ.ਸੀ. ਦੇ ਸੂਬਾ ਪੱਧਰੀ ਸਾਲਾਨਾ ਸਿਖਲਾਈ ਕੈਂਪ ਦੀ ਸ਼ੁਰੂਆਤ <br/>
Ad Position 24