02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਮਲੇਰਕੋਟਲਾ ਜ਼ਿਲ੍ਹੇ 'ਚ ਕਰੀਬ 90 ਫ਼ੀਸਦੀ ਵੋਟਰ ਮੈਪਿੰਗ ਮੁਕੰਮਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਮਲੇਰਕੋਟਲਾ, 7 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਹਨੀਫ਼ ਥਿੰਦ) - ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਤਹਿਤ ਚਲਾਈ ਜਾ ਰਹੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ 400 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਮੈਪਿੰਗ ਕੈਂਪ ਲਗਾਏ ਗਏ, ਜਿੱਥੇ ਵੋਟਰਾਂ ਨੂੰ ਮੈਪਿੰਗ ਪ੍ਰਕਿਰਿਆ ਨਾਲ ਜੋੜਨ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ | ਚੋਣ ਤਹਿਸੀਲਦਾਰ ਬਿ੍ਜ ਮੋਹਨ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰ ਕੇ ਮੈਪਿੰਗ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਹਦਾਇਤ ਕੀਤੀ ਕਿ ਹਰੇਕ ਯੋਗ ਵੋਟਰ ਤੱਕ ਪਹੁੰਚ ਬਣਾਈ ਜਾਵੇ ਅਤੇ ਮੈਪਿੰਗ ਕਾਰਜ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਹੀ ਅਤੇ ਅੱਪਡੇਟ ਵੋਟਰ ਸੂਚੀਆਂ ਲੋਕਤੰਤਰ ਦੀ ਮਜ਼ਬੂਤੀ ਲਈ ਬੇਹੱਦ ਜ਼ਰੂਰੀ ਹਨ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮਲੇਰਕੋਟਲਾ ਦੇ ਕੁੱਲ 3,25,391 ਰਜਿਸਟਰਡ ਵੋਟਰਾਂ ਵਿੱਚੋਂ 2,91,694 ਵੋਟਰਾਂ ਦੀ ਮੈਪਿੰਗ ਸਫਲਤਾਪੂਰਵਕ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਵੋਟਰਾਂ ਦਾ 90 ਫ਼ੀਸਦੀ ਬਣਦਾ ਹੈ | ਉਨ੍ਹਾਂ ਇਸ ਮਹੱਤਵਪੂਰਨ ਕਾਰਜ ਵਿੱਚ ਯੋਗਦਾਨ ਪਾਉਣ ਵਾਲੇ ਬੂਥ ਲੈਵਲ ਅਫ਼ਸਰਾਂ, ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਅਤੇ ਹੋਰ ਸਬੰਧਤ ਧਿਰਾਂ ਦੀ ਸ਼ਲਾਘਾ ਕੀਤੀ | ਚੋਣ ਤਹਿਸੀਲਦਾਰ ਨੇ ਇਹ ਵੀ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਚੋਣ ਦਫ਼ਤਰ, ਮਲੇਰਕੋਟਲਾ ਵਿਖੇ ਇੱਕ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸਾਹਿਤ ਸਦਨ ਨੇ ਸਵਾਮੀ ਰਵਿੰਦਰ ਗੁਪਤਾ ਦੀ ਯਾਦ 'ਚ ਕਰਵਾਇਆ ਕਵੀ ਦਰਬਾਰ <br/> ਅਗਲੀ ਖ਼ਬਰ ਦੇਸ਼ ਅੰਦਰ ਵਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਕਚੂੰਬਰ ਕੱਢਿਆ - ਬੀਬੀ ਭੁੱਲਰ <br/>
Ad Position 24