01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਜਥੇਦਾਰ ਨਾਥ ਸਿੰਘ ਹਮੀਦੀ ਵਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੀ ਟੀਮ ਦਾ ਸਨਮਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਸ਼ੇਰਪੁਰ, 7 ਜੂਨ (ਮੇਘ ਰਾਜ ਜੋਸ਼ੀ) - ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖੀ ਸਰੂਪ, ਗੁਰਬਾਣੀ ਅਤੇ ਗੁਰਮਤਿ ਨਾਲ ਜੋੜਨ ਲਈ ਲੰਮੇ ਸਮੇਂ ਤੋਂ ਸੇਵਾ ਨਿਭਾ ਰਹੀ ਇੰਟਰਨੈਸ਼ਨਲ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੀ ਟੀਮ ਦਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮਹਿਲ ਕਲਾਂ ਹਲਕੇ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਅਤੇ ਉਨ੍ਹਾਂ ਦੀ ਸਮੂਹ ਟੀਮ ਨੂੰ ਸਿਰੋਪਾਉ ਅਤੇ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਨਮਾਨ ਸਮਾਗਮ ਦੌਰਾਨ ਸੰਸਥਾ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਨੇ ਜਥੇਦਾਰ ਨਾਥ ਸਿੰਘ ਹਮੀਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ੀ ਸੇਵਾ ਨੂੰ ਨਿਮਰਤਾ ਨਾਲ ਨਿਭਾਇਆ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਸੰਸਥਾ ਵੱਲੋਂ ਵੱਡੇ ਪੱਧਰ 'ਤੇ ਧਾਰਮਿਕ ਅਤੇ ਸਿੱਖਿਆਤਮਕ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪੰਜਾਬ ਭਰ ਵਿੱਚ ਗੁਰਮਤਿ ਅਤੇ ਦਸਤਾਰ ਸਿਖਲਾਈ ਕੈਂਪ ਲਗਾਏ ਜਾਣਗੇ, ਤਾਂ ਜੋ ਵੱਧ ਤੋਂ ਵੱਧ ਬੱਚੇ ਅਤੇ ਨੌਜਵਾਨ ਸਿੱਖੀ ਨਾਲ ਜੁੜ ਸਕਣ | ਉਨ੍ਹਾਂ ਸੰਗਤਾਂ ਨੂੰ ਇਨ੍ਹਾਂ ਕੈਂਪਾਂ ਦਾ ਭਰਪੂਰ ਲਾਹਾ ਲੈਣ ਦੀ ਅਪੀਲ ਵੀ ਕੀਤੀ | ਇਸ ਮੌਕੇ ਸੁਖਦੀਪ ਸਿੰਘ 'ਸੁੱਖ' ਦਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾ, ਪ੍ਰਭਪਿੰਦਰ ਸਿੰਘ ਬਾਠਾਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਸਲਾਇਟ ਲੌਂਗੋਵਾਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਮਾਗਮ <br/> ਅਗਲੀ ਖ਼ਬਰ ਜਾਗਰੂਕਤਾ ਕੈਂਪ ਵਿਚ 100 ਤੋਂ ਵੱਧ ਕਿਸਾਨਾਂ ਨੇ ਲਿਆ ਭਾਗ <br/>
Ad Position 24