01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸਲਾਇਟ ਲੌਂਗੋਵਾਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਮਾਗਮ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਲੌਂਗੋਵਾਲ, 7 ਜੂਨ (ਵਿਨੋਦ, ਖੰਨਾ) - ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਸਲਾਇਟ) ਲੌਂਗੋਵਾਲ ਵਿਖੇ ਡਾ. ਸੁਬਿਤਾ ਭਗਤ ਕੋਆਰਡੀਨੇਟਰ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਣ ਦਿਵਸ-2026 ਨੂੰ ਸਮਰਪਿਤ ਵੱਖ-ਵੱਖ ਜਾਗਰੂਕਤਾ ਅਤੇ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ | ਹਫ਼ਤਾ ਭਰ ਚੱਲੇ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਵਾਤਾਵਰਣ ਸੁਰੱਖਿਆ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਟਿਕਾਊ ਵਿਕਾਸ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ | ਇਸ ਮੌਕੇ ਕੁਇਜ਼ ਮੁਕਾਬਲਾ, ਪੋਸਟਰ ਮੇਕਿੰਗ ਮੁਕਾਬਲਾ, ਰੰਗੋਲੀ ਮੁਕਾਬਲਾ ਅਤੇ ਬੈੱਸਟ ਆਊਟ ਆਫ਼ ਵੇਸਟ ਮੁਕਾਬਲੇ ਕਰਵਾਏ ਗਏ | ਕੁਇਜ਼ ਮੁਕਾਬਲੇ ਵਿੱਚ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ, ਜਦਕਿ ਹੋਰ ਮੁਕਾਬਲਿਆਂ ਵਿੱਚ ਕਰੀਬ 100 ਵਿਦਿਆਰਥੀਆਂ ਨੇ ਆਪਣੀ ਭਾਗੀਦਾਰੀ ਦਰਜ ਕਰਵਾਈ | ਇਸ ਸਮਾਗਮ ਦੇ ਸਮਾਪਤੀ ਸਮਾਰੋਹ ਵਿੱਚ ਡਾ. ਮਨੀਕਾਂਤ ਪਾਸਵਾਨ ਡਾਇਰੈਕਟਰ ਸਲਾਇਟ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਜਦਕਿ ਪ੍ਰੋ. ਅਮਿਤ ਧੀਰ ਊਰਜਾ ਅਤੇ ਵਾਤਾਵਰਣ ਵਿਭਾਗ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪਟਿਆਲਾ ਅਤੇ ਸ਼੍ਰੀਮਤੀ ਸਮੀਤਾ ਕੌਰ ਫਾਊਾਡਰ ਡਾਇਰੈਕਟਰ ਵਾਤਰੁੱਖ ਫਾਊਾਡੇਸ਼ਨ ਚੰਡੀਗੜ੍ਹ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ | ਉਨ੍ਹਾਂ ਨੇ ਆਪਣੇ ਵਿਸ਼ੇਸ਼ ਲੈਕਚਰਾਂ ਦੌਰਾਨ ਵਾਤਾਵਰਣ ਸੁਰੱਖਿਆ, ਜਲਵਾਯੂ ਪਰਿਵਰਤਨ, ਕੂੜਾ ਪ੍ਰਬੰਧਨ ਅਤੇ ਟਿਕਾਊ ਜੀਵਨ ਸ਼ੈਲੀ ਅਪਣਾਉਣ ਦੀ ਲੋੜ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਸਮਾਗਮ ਦੇ ਕੋਆਰਡੀਨੇਟਰ ਡਾ. ਸੁਬਿਤਾ ਭਗਤ ਨੇ ਵਿਸ਼ਵ ਵਾਤਾਵਰਣ ਦਿਵਸ ਦੀ ਮਹੱਤਤਾ ਬਾਰੇ ਪ੍ਰਭਾਵਸ਼ਾਲੀ ਸੰਬੋਧਨ ਕਰਦਿਆਂ ਵਾਤਾਵਰਣ ਸੁਰੱਖਿਆ ਨੂੰ ਲੋਕ ਅੰਦੋਲਨ ਬਣਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ | ਸਮਾਗਮ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਮਹਿਮਾਨਾਂ ਨੂੰ ਵਾਤਾਵਰਣ ਸੁਰੱਖਿਆ ਦੀ ਸਹੁੰ ਚੁਕਾਈ ਗਈ ਅਤੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੋ. ਵੀ. ਕੇ. ਕੁਕਰੇਜਾ ਡੀਨ ਸਟੂਡੈਂਟ ਵੈਲਫੇਅਰ, ਪ੍ਰੋ. ਆਰ. ਕੇ. ਮਿਸ਼ਰਾ, ਪ੍ਰੋ. ਅਜੈ ਪਾਲ ਸਿੰਘ, ਪ੍ਰੋ. ਅਸ਼ਵਨੀ ਕੁਮਾਰ, ਪ੍ਰੋ. ਸ਼ੰਕਰ ਸਿੰਘ, ਪ੍ਰੋ. ਐਚ. ਆਰ. ਘਟਕ ਅਤੇ ਡਾ. ਤੇਜਿੰਦਰ ਸਿੰਘ ਸਮੇਤ ਕਈ ਪ੍ਰਮੁੱਖ ਅਧਿਆਪਕ ਅਤੇ ਅਧਿਕਾਰੀ ਵੀ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ 'ਚ ਪੁਲਿਸ ਵਲੋਂ ਫਲੈਗ ਮਾਰਚ <br/> ਅਗਲੀ ਖ਼ਬਰ ਜਥੇਦਾਰ ਨਾਥ ਸਿੰਘ ਹਮੀਦੀ ਵਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੀ ਟੀਮ ਦਾ ਸਨਮਾਨ <br/>
Ad Position 24