01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

2600 ਅਪਰੈਂਟਸ਼ਿਪ ਲਾਈਨਮੈਨਾਂ 'ਤੇ ਕੀਤੇ ਲਾਠੀਚਾਰਜ ਦੀ ਨਿਖੇਧੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਅਮਰਗੜ੍ਹ, 7 ਜੂਨ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਅਪ੍ਰੈਟਸ਼ਿਪ ਲਾਈਨਮੈਨਾਂ ਵਲੋਂ ਆਪਣੇ ਰੁਜ਼ਗਾਰ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਪੀ.ਐਸ.ਪੀ.ਸੀ.ਐਲ ਦੇ ਮੁੱਖ ਦਫ਼ਤਰ ਪਟਿਆਲਾ ਦੇ ਗੇਟ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਸ਼ਾਂਤ ਮਈ ਧਰਨੇ 'ਤੇ ਬੈਠੇ ਨੌਜਵਾਨਾਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਇੰਪਲਾਈਜ਼ ਫੈਡਰੇਸ਼ਨ (ਸੁਰਿੰਦਰ ਸਿੰਘ ਪਹਿਲਵਾਨ) ਡਵੀਜ਼ਨ ਨਾਭਾ ਅਤੇ ਸਬ-ਡਵੀਜ਼ਨ, ਅਮਰਗੜ੍ਹ ਦੀ ਜਥੇਬੰਦੀ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ | ਇਸ ਸੰਬੰਧੀ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਸੂਬਾ ਸਕੱਤਰ ਗੁਰਪ੍ਰੀਤ ਸਿੰਘ ਰਾਏਪੁਰ, ਸਰਕਲ ਪ੍ਰਧਾਨ ਕੁਲਵੰਤ ਸਿੰਘ ਅਟਵਾਲ, ਸਰਕਲ ਆਗੂ ਕਮਲਜੀਤ ਸਿੰਘ, ਡਵੀਜ਼ਨ ਪ੍ਰਧਾਨ ਜਗਦੀਪ ਸਿੰਘ ਮਡਾਹੜ, ਸਬ-ਡਵੀਜ਼ਨ ਪ੍ਰਧਾਨ ਪਰਵਿੰਦਰ ਸਿੰਘ ਧੀਮਾਨ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਚੁੱਕੇ ਸਾਥੀਆਂ ਨੂੰ ਰਿਹਾਅ ਕਰ ਕੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਅਪ੍ਰੈਟਸ਼ਿਪ ਲਾਈਨਮੈਨ ਸਾਥੀਆਂ ਨਾਲ ਬਣੀ ਸਹਿਮਤੀ ਦੀ ਗੱਲਬਾਤ ਰਾਹੀਂ ਮਸਲੇ ਦਾ ਹੱਲ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਅਤੇ ਪਾਵਰ ਕਾਮ ਦੀ ਮੈਨੇਜਮੈਂਟ ਇਸ ਦੇ ਨਤੀਜੇ ਭੁਗਤਣ ਲਈ ਤਿਆਰ ਰਹੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਾਥੀ ਦਾ ਕੋਈ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰ ਕਾਮ ਦੀ ਮੈਨੇਜਮੈਂਟ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ- ਬਰਿੰਦਰ ਗੋਇਲ <br/> ਅਗਲੀ ਖ਼ਬਰ ਮਲੇਰਕੋਟਲਾ 'ਚ ਪੁਲਿਸ ਵਲੋਂ ਫਲੈਗ ਮਾਰਚ <br/>
Ad Position 24