03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸਿਹਤ ਵਿਭਾਗ ਵਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਕੀਤਾ ਗਿਆ ਜਾਗਰੂਕ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਬਰਨਾਲਾ, 9 ਜੂਨ (ਨਰਿੰਦਰ ਅਰੋੜਾ)-ਸਿਹਤ ਵਿਭਾਗ ਵਲੋਂ 'ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ -10 ਸਾਲ ਦੇਖਭਾਲ ਦਾ ਦਹਾਕਾ, ਸੁਰੱਖਿਅਤ ਮਾਂ ਬਣਨ ਲਈ' ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਵਿਚ ਚੈੱਕਅੱਪ ਕੈਂਪ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ 9 ਜੂਨ 2016 ਨੂੰ ਪੂਰੇ ਦੇਸ਼ ਵਿਚ ਸ਼ੁਰੂ ਕੀਤਾ ਗਿਆ ਸੀ | ਦੇਸ਼ ਭਰ ਵਿਚ ਹੁਣ ਤੱਕ ਇਸ ਪ੍ਰੋਗਰਾਮ ਤਹਿਤ 7.5 ਕਰੋੜ ਤੋਂ ਵੱਧ ਗਰਭਵਤੀ ਅÏਰਤਾਂ ਦੀ ਜਣੇਪੇ ਤੋਂ ਪਹਿਲਾਂ ਜਾਂਚ ਕੀਤੀ ਜਾ ਚੁੱਕੀ ਹੈ | ਇਸ ਪ੍ਰੋਗਰਾਮ ਰਾਹੀਂ ਗਰਭ ਅਵਸਥਾ ਦੌਰਾਨ ਸਮੱਸਿਆਵਾਂ ਦਾ ਸਮੇਂ ਸਿਰ ਪਤਾ ਲਗਾ ਕੇ ਮਾਵਾਂ ਅਤੇ ਬੱਚਿਆਂ ਦੀਆਂ ਜਾਨਾਂ ਬਚਾਈਆਂ ਗਈਆਂ ਹਨ | ਸੀਨੀਅਰ ਮੈਡੀਕਲ ਅਫ਼ਸਰ ਡਾ: ਇੰਦੂ ਬਾਂਸਲ ਨੇ ਦੱਸਿਆ ਕਿ ਹਰ ਮਹੀਨੇ ਦੀ 9 ਤਾਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਸਿਵਲ ਹਸਪਤਾਲ ਬਰਨਾਲਾ ਵਿਖੇ ਅÏਰਤ ਰੋਗਾਂ ਦੇ ਮਾਹਿਰ ਡਾਕਟਰਾਂ ਵਲੋਂ ਮੁਫ਼ਤ ਚੈੱਕਅੱਪ ਕੈਂਪ ਲਗਾਏ ਜਾਂਦੇ ਹਨ | 9 ਤਾਰੀਕ ਦਾ ਖ਼ਾਸ ਮਹੱਤਵ ਇਸ ਕਰ ਕੇ ਹੈ ਕਿਉਂਕਿ ਗਰਭ ਅਵਸਥਾ 9 ਬੇਸ਼ਕੀਮਤੀ ਮਹੀਨਿਆਂ ਦਾ ਸਫ਼ਰ ਹੁੰਦੀ ਹੈ | ਇਸ ਅਭਿਆਨ ਤਹਿਤ ਗਰਭਵਤੀ ਅÏਰਤਾਂ ਦੀ ਨੌਂ ਮਹੀਨੇ ਨਿਯਮਤ ਜਾਂਚ ਕਰ ਕੇ ਜੋਖਮਾਂ ਦੀ ਜਲਦੀ ਪਛਾਣ ਕੀਤੀ ਜਾਂਦੀ ਹੈ ਅਤੇ ਗਰਭ ਅਵਸਥਾ ਨੂੰ ਸੁਰੱਖਿਅਤ ਬਣਾਇਆ ਜਾਂਦਾ ਹੈ | ਇਸ ਮੌਕੇ ਸਿਵਲ ਹਸਪਤਾਲ ਬਰਨਾਲਾ ਵਿਖੇ ਅÏਰਤ ਰੋਗਾਂ ਦੇ ਮਾਹਿਰ ਡਾਕਟਰਾਂ ਵਲੋਂ ਗਰਭਵਤੀ ਅÏਰਤਾਂ ਦਾ ਚੈੱਕਅਪ ਕੀਤਾ ਗਿਆ | ਇਨ੍ਹਾਂ ਕੈਂਪਾਂ ਵਿਚ ਚੈੱਕਅਪ, ਲੈਬ ਟੈਸਟ, ਅਲਟਰਾਸਾਊਾਡ ਅਤੇ ਦਵਾਈਆਂ ਆਦਿ ਸੇਵਾਵਾਂ ਮੁਫ਼ਤ ਦਿੱਤੀਆਂ ਗਈਆਂ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਬਲਰਾਜ ਸਿੰਘ ਅਤੇ ਸਿਹਤ ਸੁਪਰਵਾਈਜ਼ਰ ਮਨਜੀਤ ਕੌਰ ਤੇ ਗੁਰਪ੍ਰੀਤ ਸਿੰਘ ਸ਼ਹਿਣਾ, ਨਰਸਿੰਗ ਸਿਸਟਰ ਦਿਲਪ੍ਰੀਤ ਕੌਰ, ਪਿ੍ੰਸ ਫੈਸਿਲਿਟੀ ਮੈਨੇਜਰ ਅਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀ, ਅਧਿਕਾਰੀ ਅਤੇ ਆਸ਼ਾ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਦਾ ਧਰਨਾ ਪੁਲਿਸ ਨੇ ਜ਼ਬਰਦਸਤੀ ਚੁਕਵਾਇਆ <br/> ਅਗਲੀ ਖ਼ਬਰ ਸੰਤ ਅਤਰ ਸਿੰਘ ਦਾ ਜੀਵਨ ਸਾਡੇ ਲਈ ਰਾਹ ਦਸੇਰਾ- ਪਿ੍ੰ: ਰਾਜਿੰਦਰ ਸਿੰਘ
Ad Position 24