03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮਨਰੇਗਾ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਲਗਾਤਾਰ ਜਾਰੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਮਹਿਲ ਕਲਾਂ, 9 ਜੂਨ (ਅਵਤਾਰ ਸਿੰਘ ਅਣਖੀ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਚ ਕਰੀਬ 18 ਸਾਲਾਂ ਤੋਂ ਠੇਕਾ ਆਧਾਰਿਤ ਸੇਵਾਵਾਂ ਨਿਭਾ ਰਹੇ ਮਨਰੇਗਾ ਮੁਲਾਜ਼ਮਾਂ ਵਲੋਂ ਪੰਚਾਇਤੀ ਵਿਭਾਗ 'ਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਕਲਮ ਛੋੜ ਹੜਤਾਲ ਅੱਜ ਨੌਵੇਂ ਦਿਨ ਵੀ ਲਗਾਤਾਰ ਜਾਰੀ ਰਹੀ | ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਵਿਖੇ ਕਰਮਚਾਰੀਆਂ ਨੇ ਆਪਣੇ ਦਫ਼ਤਰੀ ਕੰਮਕਾਜ ਦਾ ਬਾਈਕਾਟ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬਲਾਕ ਪ੍ਰਧਾਨ ਬੂਟਾ ਸਿੰਘ, ਏ.ਪੀ.ਓ. ਰਮਨਦੀਪ ਕੌਰ, ਜੇ.ਈ. ਇੰਦਰਜੀਤ ਸਿੰਘ, ਗ੍ਰਾਮ ਸੇਵਕ ਕੁਲਦੀਪ ਸਿੰਘ, ਮਹਿੰਦਰ ਸਿੰਘ ਰਾਏਸਰ, ਗਗਨਦੀਪ ਸਿੰਘ ਬਰਨਾਲਾ, ਕੁਲਵੀਰ ਕੌਰ, ਹਰਪ੍ਰੀਤ ਕੌਰ ਗਹਿਲ, ਜਸਵੀਰ ਕੌਰ, ਰਣਜੀਤ ਸਿੰਘ ਚੁਹਾਣਕੇ, ਮਹਿੰਦਰ ਸਿੰਘ ਮਹਿਲ ਕਲਾਂ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਮਨਰੇਗਾ ਮੁਲਾਜ਼ਮਾਂ ਨੂੰ ਪਿਛਲੇ ਛੇ ਸੱਤ ਮਹੀਨੇ ਤੋਂ ਤਨਖ਼ਾਹਾਂ ਨਹੀਂ ਮਿਲੀਆਂ, ਜਿਸ ਕਾਰਨ ਉਹ ਅਤੇ ਉਨ੍ਹਾਂ ਦੇ ਪਰਿਵਾਰ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਲਗਾਤਾਰ ਸੇਵਾਵਾਂ ਦੇਣ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਆਗੂਆਂ ਨੇ ਦੱਸਿਆ ਕਿ ਵੋਟਾਂ ਤੋਂ ਪਹਿਲਾ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੋਂ ਬਾਅਦ ਮਨਰੇਗਾ ਮੁਲਾਜ਼ਮਾਂ ਨੂੰ ਪੰਚਾਇਤੀ ਵਿਭਾਗ 'ਚ ਪੱਕੀਆਂ ਅਸਾਮੀਆਂ 'ਤੇ ਮਰਜ਼ ਕੀਤਾ ਜਾਵੇਗਾ, ਪਰ ਵਾਰ-ਵਾਰ ਧਿਆਨ ਦੁਆਏ ਜਾਣ 'ਤੇ ਵੀ ਅਜੇ ਤੱਕ ਇਸ ਸਬੰਧੀ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲੀ ਨੀਤੀ ਵੀ ਮਨਰੇਗਾ ਕਰਮਚਾਰੀਆਂ ਲਈ ਬੇਅਸਰ ਸਾਬਤ ਹੋਈ ਹੈ | ਯੂਨੀਅਨ ਆਗੂਆਂ ਨੇ ਦੱਸਿਆ ਕਿ ਮਨਰੇਗਾ ਮੁਲਾਜ਼ਮਾਂ ਦਾ ਡਾਟਾ ਪੋਰਟਲ ਰਾਹੀਂ ਇਕੱਠਾ ਕਰ ਕੇ ਪਰਸੋਨਲ ਅਤੇ ਵਿੱਤ ਵਿਭਾਗ ਤੋਂ ਲੋੜੀਂਦੀਆਂ ਪ੍ਰਵਾਨਗੀਆਂ ਵੀ ਹਾਸਲ ਕੀਤੀਆਂ ਜਾ ਚੁੱਕੀਆਂ ਹਨ, ਪਰ ਇਸ ਦੇ ਬਾਵਜੂਦ ਮਰਜ਼ ਕਰਨ ਸਬੰਧੀ ਹੁਕਮ ਜਾਰੀ ਨਹੀਂ ਕੀਤੇ ਜਾ ਰਹੇ |

Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸੜਕ ਸੁਰੱਖਿਆ ਸਮੇਤ ਹੋਰ ਗਤੀਵਿਧੀਆਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਅÏਰਤ ਕਾਬੂ
Ad Position 24