03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸੜਕ ਸੁਰੱਖਿਆ ਸਮੇਤ ਹੋਰ ਗਤੀਵਿਧੀਆਂ ਦਾ ਲਿਆ ਜਾਇਜ਼ਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਬਰਨਾਲਾ, 9 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸੜਕ ਸੁਰੱਖਿਆ ਸਮੇਤ ਜ਼ਿਲ੍ਹੇ ਵਿਚ ਹੋਰ ਗਤੀਵਿਧੀਆਂ ਅਤੇ ਸਕੀਮਾਂ ਜਿਨ੍ਹਾਂ ਵਿਚ ਹਿਟ ਐਂਡ ਰਨ, ਫ਼ਰਿਸ਼ਤੇ ਸਕੀਮ, ਸੜਕ ਸੁਰੱਖਿਆ ਮਿੱਤਰਾ ਸਕੀਮ ਦੀ ਪ੍ਰਗਤੀ ਦਾ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਵਲੋਂ ਜਾਇਜ਼ਾ ਲਿਆ ਗਿਆ | ਮੀਟਿੰਗ ਦੌਰਾਨ ਰੀਜਨਲ ਟਰਾਂਸਪੋਰਟ ਅਫ਼ਸਰ ਰਾਜਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਲਗਾਤਾਰ ਸਕੂਲੀ ਬੱਸਾਂ ਦੀ ਚੈਕਿੰਗ ਅਤੇ ਮਾਪਦੰਡਾਂ ਉੱਤੇ ਖਰਾ ਨਾ ਉੱਤਰਨ ਵਾਲਿਆਂ ਨੂੰ ਜੁਰਮਾਨਾ ਕੀਤਾ ਜਾ ਰਿਹਾ ਹੈ | ਡੀ.ਐਸ.ਪੀ. ਟਰੈਫ਼ਿਕ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਲੋਕਾਂ ਨੂੰ ਸੜਕ ਸੁਰੱਖਿਆ ਬਾਰੇ ਜਾਗਰੂਕ ਕਰਨ ਲਈ ਕੈਂਪ ਲਾਏ ਜਾ ਰਹੇ ਹਨ | ਵਧੀਕ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿਚ ਪਛਾਣ ਕੀਤੇ ਬਲੈਕ ਸਪਾਟ ਨੂੰ ਖ਼ਤਮ ਕਰਨ ਲਈ ਲੋੜੀਂਦੇ ਕਦਮ ਚੁੱਕਣ 'ਤੇ ਜ਼ੋਰ ਦਿੱਤਾ ਅਤੇ ਹੁਣ ਤੱਕ ਕੀਤੀ ਕਾਰਵਾਈ ਦੀ ਰਿਪੋਰਟ ਲਈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਨੇ ਦੱਸਿਆ ਜ਼ਿਲ੍ਹਾ ਬਰਨਾਲਾ ਵਿਚ 25 ਆਂਗਣਵਾੜੀ ਸੈਂਟਰਾਂ ਦੀ ਉਸਾਰੀ ਮੁਕੰਮਲ ਹੋ ਗਈ ਹੈ | ਇਸ ਤੋਂ ਇਲਾਵਾ 15 ਸੈਂਟਰਾਂ ਨੂੰ ਅਪਗ੍ਰੇਡ ਕਰ ਦਿੱਤਾ ਗਿਆ ਹੈ ਅਤੇ ਸਿਰਫ਼ ਇਕ ਸੈਂਟਰ ਦਾ ਕੰਮ ਬਕਾਇਆ ਹੈ | ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਨੇ ਆਸ਼ੀਰਵਾਦ ਸਕੀਮ, ਪੈਨਸ਼ਨ ਸਕੀਮ ਸਮੇਤ ਹੋਰ ਵੱਖ-ਵੱਖ ਸਕੀਮਾਂ ਅਤੇ ਸੇਵਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ |

Ad Position 22
No active advertisement
ਪਿਛਲੀ ਖ਼ਬਰ ਸਵਾ ਕਿੱਲੋ ਅਫ਼ੀਮ ਅਤੇ ਡਰੱਗ ਮਨੀ ਸਮੇਤ ਔਰਤ ਸਮੇਤ ਦੋ ਗਿ੍ਫ਼ਤਾਰ <br/> ਅਗਲੀ ਖ਼ਬਰ ਮਨਰੇਗਾ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਲਗਾਤਾਰ ਜਾਰੀ <br/>
Ad Position 24