03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸਵਾ ਕਿੱਲੋ ਅਫ਼ੀਮ ਅਤੇ ਡਰੱਗ ਮਨੀ ਸਮੇਤ ਔਰਤ ਸਮੇਤ ਦੋ ਗਿ੍ਫ਼ਤਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026

ਮਹਿਲ ਕਲਾਂ, 9 ਜੂਨ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਥਾਣਾ ਮਹਿਲ ਕਲਾਂ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇਕ ਵਿਅਕਤੀ ਅਤੇ ਇਕ ਅÏਰਤ ਨੂੰ 1 ਕਿੱਲੋ 250 ਗ੍ਰਾਮ ਅਫ਼ੀਮ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁਖ਼ਬਰ ਦੀ ਖ਼ਾਸ ਸੂਚਨਾ ਦੇ ਆਧਾਰ 'ਤੇ ਲੁਧਿਆਣਾ-ਬਰਨਾਲਾ ਮੁੱਖ ਮਾਰਗ 'ਤੇ ਕਸਬਾ ਮਹਿਲ ਕਲਾਂ ਵਿਖੇ ਬੰਦ ਪਏ ਟੋਲ ਪਲਾਜ਼ਾ ਨੇੜੇ ਨਾਕਾਬੰਦੀ ਕੀਤੀ ਗਈ ਸੀ | ਇਸ ਦੌਰਾਨ ਮਹਿਲ ਕਲਾਂ ਵੱਲ ਆ ਰਹੀ ਚਿੱਟੇ ਰੰਗ ਦੀ ਸਵਿਫ਼ਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ | ਜਿਸ ਵਿਚੋਂ 1 ਕਿੱਲੋ 250 ਗ੍ਰਾਮ ਅਫ਼ੀਮ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ | ਪੁਲਿਸ ਵਲੋਂ ਕਾਰ ਚਾਲਕ ਧਰਮਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਅਤੇ ਉਸ ਦੀ ਮਹਿਲਾ ਸਾਥੀ ਰਾਧਿਕਾ ਪਤਨੀ ਹਰਮਿੰਦਰ ਸਿੰਘ ਦੋਵੇਂ ਵਾਸੀ ਮਨਾਲ ਨੂੰ ਮੌਕੇ 'ਤੇ ਗਿ੍ਫ਼ਤਾਰ ਕੀਤਾ ਗਿਆ | ਮਹਿਲ ਕਲਾਂ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਕਰਮਚਾਰੀ ਖੰਡਰ ਵਰਗੀਆਂ ਇਮਾਰਤਾਂ 'ਚ ਕਰ ਰਹੇ ਕੰਮ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸੜਕ ਸੁਰੱਖਿਆ ਸਮੇਤ ਹੋਰ ਗਤੀਵਿਧੀਆਂ ਦਾ ਲਿਆ ਜਾਇਜ਼ਾ <br/>
Ad Position 24