04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਭਦੌੜ ਤੋਂ ਛੰਨਾਂ ਨੂੰ ਬਣਾਈ ਜਾ ਰਹੀ ਸੜਕ 'ਤੇ ਘਟੀਆ ਮਟੀਰੀਅਲ ਪਾਉਣ ਦੇ ਦੋਸ਼ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਭਦੌੜ, 9 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਤੋਂ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਨੂੰ ਤਕਰੀਬਨ ਦੋ ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਨਵੀਂ ਸੜਕ ਦੇ ਨਿਰਮਾਣ ਦੌਰਾਨ ਘਟੀਆ ਮਟੀਰੀਅਲ ਵਰਤਣ ਦੇ ਦੋਸ਼ ਸਾਹਮਣੇ ਆਏ ਹਨ | ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮਾਨ, ਅਮਨਦੀਪ ਸਿੰਘ ਟਿਕੂੰ, ਗੁਰਚਰਨ ਸਿੰਘ ਮਾਨ, ਜਗਦੀਪ ਸਿੰਘ, ਸੋਹਣ ਸਿੰਘ ਮਾਨ, ਭੋਲਾ ਸਿੰਘ ਗਿੱਲ, ਤਾਰਾ ਮਾਨ, ਗੁਰਪਿਆਰ ਸਿੰਘ, ਨੀਲਾ ਮੌੜ, ਬਾਘ ਸਿੰਘ, ਹਰਨੇਕ ਸਿੰਘ ਮਾਨ, ਸੁੱਖੀ ਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੜਕ ਥਾਂ-ਥਾਂ ਤੋਂ ਟੁੱਟ ਰਹੀ ਹੈ ਅਤੇ ਹੋਰ ਖ਼ਾਮੀਆਂ ਨਜ਼ਰ ਆ ਰਹੀਆਂ ਹਨ, ਜਿਸ ਕਾਰਨ ਨਿਰਮਾਣ ਕੰਮ ਦੀ ਗੁਣਵੱਤਾ ਉੱਤੇ ਸਵਾਲ ਖੜ੍ਹੇ ਹੋ ਗਏ ਹਨ | ਉਕਤ ਆਗੂਆਂ ਨੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਸੜਕ ਨਿਰਮਾਣ ਵਿਚ ਵਰਤੇ ਜਾ ਰਹੇ ਮਟੀਰੀਅਲ ਦੀ ਜਾਂਚ ਕਰਵਾਈ ਜਾਵੇ ਅਤੇ ਜੇਕਰ ਕੋਈ ਗੜਬੜ ਪਾਈ ਜਾਂਦੀ ਹੈ ਤਾਂ ਜਿੰਮੇਵਾਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ | ਜਦੋਂ ਇਸ ਸਬੰਧੀ ਸਬੰਧਿਤ ਠੇਕੇਦਾਰ ਚਿਮਨ ਲਾਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸੜਕ ਦਾ ਕੰਮ ਬਿਲਕੁਲ ਸਹੀ ਮਟੀਰੀਅਲ ਪਾ ਕੇ ਕੰਮ ਕੀਤਾ ਜਾ ਰਿਹਾ ਹੈ | ਜਦੋਂ ਇਸ ਸਬੰਧੀ ਪੰਜਾਬ ਮੰਡੀ ਬੋਰਡ ਦੇ ਐਕਸੀਅਨ ਕੁਲਦੀਪ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੱਲ੍ਹ ਅਸੀਂ ਮੌਕੇ 'ਤੇ ਜਾ ਕੇ ਚੈਕਿੰਗ ਕੀਤੀ ਸੀ ਅਤੇ ਜਿੰਨਾ ਸੜਕ ਬਣਾਉਣ ਦੇ ਲਈ ਮਟੀਰੀਅਲ ਚਾਹੀਦਾ ਹੈ | ਉਹ ਭਾਰ ਦੇ ਮੁਤਾਬਿਕ ਸਹੀ ਪਾਇਆ ਗਿਆ | ਫਿਰ ਵੀ ਅਸੀਂ ਠੇਕੇਦਾਰ ਨੂੰ ਕਹਿ ਦਿੱਤਾ ਹੈ ਕਿ ਕਿਸਾਨਾਂ ਦੀ ਤਸੱਲੀ ਹੋਣੀ ਚਾਹੀਦੀ ਹੈ | ਜਦੋਂ ਇਸ ਸਬੰਧੀ ਐਸ.ਡੀ.ਐਮ. ਤਪਾ ਆਯੂਸ਼ ਗੋਇਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੱਲ੍ਹ ਮੈਂ ਉਸ ਸੜਕ ਦੀ ਖ਼ੁਦ ਚੈਕਿੰਗ ਕੀਤੀ ਹੈ ਅਤੇ ਅਸੀਂ ਇਹ ਪਾਇਆ ਕਿ ਉਹ ਸੜਕ ਠੀਕ ਨਹੀਂ ਬਣ ਰਹੀ | ਉਨ੍ਹਾਂ ਕਿਹਾ ਕਿ ਅਸੀਂ ਤੁਰੰਤ ਸਬੰਧਿਤ ਵਿਭਾਗ ਦੇ ਐਕਸੀਅਨ ਨੂੰ ਬੁਲਾ ਕੇ ਇਸ ਦੀ ਚੈਕਿੰਗ ਤੇ ਸੈਪਿਲੰਗ ਕਰਵਾਈ ਸੀ ਅਤੇ ਉਹ ਸਾਨੂੰ ਰਿਪੋਰਟ ਦੇਣਗੇ | ਉਨ੍ਹਾਂ ਇਹ ਵੀ ਕਿਹਾ ਕਿ ਮੈਂ ਇਸ ਸਬੰਧੀ ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਨੂੰ ਲਿਖਤੀ ਰੂਪ ਵਿਚ ਦੇ ਦਿੱਤਾ ਹੈ ਕਿ ਜੋ ਇਹ ਸੜਕ ਬਣ ਰਹੀ ਹੈ ਉਹ ਠੀਕ ਨਹੀਂ ਹੈ | ਇਸ ਲਈ ਜੋ ਵੀ ਕੰਟਰੈਕਟਰ ਹੈ ਉਸ ਨੂੰ ਬਲੈਕ ਲਿਸਟ ਕੀਤਾ ਜਾਵੇ ਅਤੇ ਸਬੰਧਿਤ ਜੇ.ਈ. ਤੇ ਐਸ.ਡੀ.ਓ. ਦੇ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪਿੰਡ ਜੋਧਪੁਰ ਵਿਖੇ ਗੁਰਮਤਿ ਕੈਂਪ ਲਗਾਇਆ <br/> ਅਗਲੀ ਖ਼ਬਰ ਪਿੰਡ ਫਰਵਾਹੀ ਵਿਖੇ ਏ.ਸੀ. ਅਤੇ ਇਲੈਕਟ੍ਰੋਨਿਕਸ ਦੀ ਦੁਕਾਨ ਨੂੰ ਲੱਗੀ ਅੱਗ
Ad Position 24