04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਟਰਾਈਡੈਂਟ ਗਰੁੱਪ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਬਰਨਾਲਾ, 9 ਜੂਨ (ਗੁਰਪ੍ਰੀਤ ਸਿੰਘ ਲਾਡੀ)-ਵਿਸ਼ਵ ਵਾਤਾਵਰਨ ਦਿਵਸ ਮੌਕੇ ਟਰਾਈਡੈਂਟ ਗਰੁੱਪ ਵਲੋਂ ਪੰਜਾਬ ਦੇ ਸੰਘੇੜਾ ਤੇ ਧੌਲਾ ਅਤੇ ਮੱਧ ਪ੍ਰਦੇਸ਼ ਦੇ  ਬੁਧਨੀ ਵਿਖੇ ਸਥਿਤ ਉਤਪਾਦਨ ਕੇਂਦਰਾਂ ਵਿਚ ਹਫ਼ਤਾ ਭਰ ਵਾਤਾਵਰਨ ਸੰਭਾਲ ਅਤੇ ਜਨ-ਜਾਗਰੂਕਤਾ ਨਾਲ ਸੰਬੰਧਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ | 'ਇੰਸਪਾਇਰਡ ਬਾਈ ਨੇਚਰ, ਫ਼ਾਰ ਕਲਾਈਮੇਟ, ਫ਼ਾਰ ਆਵਰ ਫਿਊਚਰ' ਵਿਸ਼ੇ ਹੇਠ ਆਯੋਜਿਤ ਇਸ ਮੁਹਿੰਮ ਵਿਚ ਕਰਮਚਾਰੀਆਂ ਨੇ ਸਰਗਰਮ ਭੂਮਿਕਾ ਨਿਭਾਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਈਡੈਂਟ ਅਧਿਕਾਰੀ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ ਕਰਮਚਾਰੀਆਂ ਵਲੋਂ ਵਾਤਾਵਰਨ ਸੁਰੱਖਿਆ ਦੀ ਸਹੁੰ ਚੁੱਕਣ ਨਾਲ ਹੋਈ | ਉਨ੍ਹਾਂ ਨੇ ਪਾਣੀ ਦੀ ਬੱਚਤ, ਜ਼ਿੰਮੇਵਾਰ ਕੂੜਾ ਪ੍ਰਬੰਧਨ, ਰੀਸਾਈਕਲਿੰਗ ਨੂੰ ਉਤਸ਼ਾਹਿਤ ਕਰਨ, ਸਰਕੂਲਰ ਅਰਥਵਿਵਸਥਾ ਨੂੰ ਮਜ਼ਬੂਤ ਬਣਾਉਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਘਟਾਉਣ ਦਾ ਅਹਿਦ ਕੀਤਾ | ਉਨ੍ਹਾਂ ਦੱਸਿਆ ਕਿ ਇਸ ਹਫ਼ਤੇ ਦੌਰਾਨ ਟਰਾਈਡੈਂਟ ਦੀਆਂ ਵੱਖ-ਵੱਖ ਇਕਾਈਆਂ ਵਿਚ 2100 ਤੋਂ ਵੱਧ ਬੂਟੇ ਲਗਾਏ ਗਏ | ਇਸ ਨਾਲ ਗਰੁੱਪ ਵੱਲੋਂ ਹੁਣ ਤੱਕ ਲਗਾਏ ਗਏ ਰੁੱਖਾਂ ਦੀ ਕੁੱਲ ਗਿਣਤੀ 11.90 ਲੱਖ ਤੋਂ ਵੱਧ ਹੋ ਗਈ ਹੈ | ਇਸ ਤੋਂ ਇਲਾਵਾ 'ਸੇ ਨੋ ਟੂ ਪਲਾਸਟਿਕ ਬੈਗਜ਼' ਮੁਹਿੰਮ ਤਹਿਤ ਬਰਨਾਲਾ ਦੇ ਕੁਸ਼ਟ ਆਸ਼ਰਮ ਅਤੇ ਸਥਾਨਕ ਸਬਜ਼ੀ ਮੰਡੀ ਵਿਚ ਜੂਟ ਦੇ ਥੈਲੇ ਵੰਡੇ ਗਏ ਤਾਂ ਜੋ ਲੋਕਾਂ ਨੂੰ ਪਲਾਸਟਿਕ ਦੀ ਥਾਂ ਵਾਤਾਵਰਨ ਅਨੁਕੂਲ ਵਿਕਲਪ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਇਹ ਗਤੀਵਿਧੀਆਂ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਵਧਾਉਣ, ਸਮਾਜਿਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਟਿਕਾਊ ਵਿਕਾਸ ਪ੍ਰਤੀ ਕੰਪਨੀ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹਨ | ਟਰਾਈਡੈਂਟ ਗਰੁੱਪ ਭਵਿੱਖ ਵਿਚ ਵੀ ਅਜਿਹੀਆਂ ਪਹਿਲਕਦਮੀਆਂ ਰਾਹੀਂ ਹਰਿਆਵਲੇ ਅਤੇ ਟਿਕਾਊ ਭਵਿੱਖ ਦੀ ਸਿਰਜਣਾ ਲਈ ਆਪਣਾ ਯੋਗਦਾਨ ਜਾਰੀ ਰੱਖੇਗਾ |

Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਸ਼ਹਿਣਾ ਨੇ ਜਿੰਮ ਦੀ ਥਾਂ ਬਦਲੀ ਅਗਲੀ ਖ਼ਬਰ ਨਹਿਰ ਦੀ ਸਫ਼ਾਈ ਕਿਸਾਨਾਂ ਨੇ ਰਲ ਕੇ ਕੀਤੀ <br/>
Ad Position 24