09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪਿੰਡ ਮੂੰਮ ਦੇ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ <br/>

Ad Position 21
No active advertisement
ਅਜੀਤ ਡੈਸਕ 11-06-2026
ਮਹਿਲ ਕਲਾਂ, 10 ਜੂਨ (ਅਵਤਾਰ ਸਿੰਘ ਅਣਖੀ)-ਪਿੰਡ ਮੂੰਮ ਦੇ ਗੁਰਦੁਆਰਾ ਆਕੀਗੜ੍ਹ ਸਾਹਿਬ ਦੇ ਸੱਚਖੰਡ ਅੰਦਰ ਅੱਜ ਸਵੇਰੇ 5 ਵਜੇ ਦੇ ਕਰੀਬ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਇੱਕ ਸਰੂਪ ਨੂੰ ਸੇਕ ਲੱਗਣ ਦੀ ਖ਼ਬਰ ਹੈ | ਇਸ ਮੌਕੇ ਸੱਚਖੰਡ 'ਚ ਸੁਸ਼ੋਭਿਤ ਹੋਰ 11 ਪਵਿੱਤਰ ਸਰੂਪ ਪੂਰੀ ਤਰ੍ਹਾਂ ਸੁਰੱਖਿਅਤ ਰਹੇ | ਇਸ ਸਬੰਧੀ ਪਤਾ ਲੱਗਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਪਿੰਡ ਵਾਸੀਆਂ ਨੇ ਅੱਗ 'ਤੇ ਕਾਬੂ ਪਾਇਆ, ਜਿਸ ਕਾਰਨ ਵੱਡਾ ਨੁਕਸਾਨ ਹੋਣੋਂ ਬਚ ਗਿਆ | ਇਸ ਮਾਮਲੇ ਸਬੰਧੀ ਸੂਚਨਾ ਮਿਲਦਿਆਂ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬਾਨ ਸੰਤ ਟੇਕ ਸਿੰਘ ਧਨੌਲਾ, ਐਸ.ਜੀ.ਪੀ.ਸੀ. ਮੈਂਬਰ ਸੰਤ ਬਲਬੀਰ ਸਿੰਘ ਘੁੰਨਸ, ਜਥੇਦਾਰ ਬਲਦੇਵ ਸਿੰਘ ਚੂੰਘਾਂ, ਹਲਕਾ ਇੰਚਾਰਜ ਜਥੇ: ਨਾਥ ਸਿੰਘ ਹਮੀਦੀ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ | ਸੰਤ ਟੇਕ ਸਿੰਘ ਧਨੌਲਾ ਨੇ ਘਟਨਾ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਨੂੰ 16 ਜੂਨ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਤਲਬ ਕੀਤਾ ਹੈ | ਪ੍ਰਭਾਵਿਤ ਹੋਏ ਸਰੂਪ ਨੂੰ ਅਰਦਾਸ ਕਰਨ ਉਪਰੰਤ ਸ੍ਰੀ ਗੋਇੰਦਵਾਲ ਸਾਹਿਬ ਭੇਜਿਆ ਗਿਆ | ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਸਵੇਰ ਸਮੇਂ ਅਰਦਾਸ ਉਪਰੰਤ ਉਨ੍ਹਾਂ ਨੂੰ ਸੱਚਖੰਡ ਵਿਚੋਂ ਧੂੰਆਂ ਨਿਕਲਦਾ ਦਿਖਾਈ ਦਿੱਤਾ ਤਾਂ ਉਨ੍ਹਾਂ ਬਗ਼ੈਰ ਕਿਸੇ ਦੇਰੀ ਤੋਂ ਸੂਚਨਾ ਦਿੱਤੀ ਤਾਂ ਤੁਰੰਤ ਇਕੱਠੀਆਂ ਹੋਈਆਂ ਸੰਗਤਾਂ ਨੇ ਅੱਗ ਨੂੰ ਬੁਝਾਇਆ | ਇਸ ਮੌਕੇ ਲਛਮਣ ਸਿੰਘ ਮੂੰਮ, ਸਰਪੰਚ ਲਖਬੀਰ ਸਿੰਘ, ਸੁਖਪਾਲ ਸਿੰਘ ਸੇਖੋਂ, ਡੀ.ਐਸ.ਪੀ. ਸਤਵਿੰਦਰ ਸਿੰਘ ਵਿਰਕ, ਕੁਲਵੰਤ ਸਿੰਘ ਜਗਦੇ, ਰਵਿੰਦਰ ਸਿੰਘ ਸੇਖੋਂ, ਸੰਮਤੀ ਮੈਂਬਰ ਗੁਰਤੇਜ ਸਿੰਘ, ਜਥੇ: ਸੁਖਵਿੰਦਰ ਸਿੰਘ ਸੁੱਖਾ ਆਦਿ ਤੋ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੱਤ ਦੀ ਪੈ ਰਹੀ ਗਰਮੀ ਦੇ ਚਲਦਿਆਂ ਬਾਜ਼ਾਰ ਹੋਏ ਸੁੰਨਸਾਨ <br/> ਅਗਲੀ ਖ਼ਬਰ ਦੋ ਵਿਅਕਤੀ ਨਸ਼ੀਲੇ ਪਦਾਰਥ ਸਮੇਤ ਕਾਬੂ
Ad Position 24