09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਮਗਨਰੇਗਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ 9ਵੇਂ ਦਿਨ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 11-06-2026
ਬਰਨਾਲਾ, 10 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ (ਪੰਜਾਬ) ਵਿਚ ਠੇਕਾ ਆਧਾਰਿਤ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਵਿਭਾਗ ਵਿਚ ਮਰਜ਼ ਕਰ ਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਬਲਾਕ ਪੱਧਰੀ ਧਰਨਾ 9ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ, ਬਲਾਕ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਸਿੱਧੂ, ਬਲਾਕ ਮਹਿਲ ਕਲਾਂ ਦੇ ਪ੍ਰਧਾਨ ਬੂਟਾ ਸਿੰਘ, ਬਲਾਕ ਸ਼ਹਿਣਾ ਦੇ ਪ੍ਰਧਾਨ ਹਰਦੇਵ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਫ਼ਤਰ ਸੰਯੁਕਤ ਵਿਕਾਸ ਕਮਿਸ਼ਨਰ-ਕਮ-ਕਮਿਸ਼ਨਰ ਮਗਨਰੇਗਾ, ਵਿਕਾਸ ਭਵਨ, ਸੈਕਟਰ 62, ਮੋਹਾਲੀ ਦੇ ਪੱਤਰ ਨੰਬਰ 3362-84 ਮਿਤੀ 9 ਜੂਨ ਤਹਿਤ ਮਗਨਰੇਗਾ ਸਕੀਮ ਤਹਿਤ ਨਰੇਗਾ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ ਹੋਣ ਕਾਰਨ ਉਨ੍ਹਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਪੀ.ਐਸ.ਆਰ.ਐਲ.ਐਮ ਸਕੀਮ ਦੇ ਕਰਮਚਾਰੀਆਂ ਨੂੰ ਮਗਨਰੇਗਾ ਮੁਲਾਜ਼ਮਾਂ ਦਾ ਕੰਮ ਦਿੱਤਾ ਗਿਆ ਹੈ | ਜਿਸ ਦੇ ਵਿਰੋਧ ਵਿਚ ਮਗਨੇਰਗਾ ਕਰਮਚਾਰੀ ਯੂਨੀਅਨ (ਪੰਜਾਬ) ਦੇ ਸੱਦੇ 'ਤੇ ਜ਼ਿਲ੍ਹਾ ਬਰਨਾਲਾ ਦੇ ਸਮੂਹ ਮੁਲਾਜ਼ਮਾਂ ਨੇ ਅੱਜ ਇਸ ਪੱਤਰ ਦੀਆਂ ਕਾਪੀਆਂ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਵਿਖੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਉਨ੍ਹਾਂ ਕਿਹਾ ਕਿ 18 ਸਾਲ ਤੋਂ ਕੰਟਰੈਕਟਰ ਬੇਸ 'ਤੇ ਕੰਮ ਕਰ ਰਹੇ ਹਨ | ਹਰ ਸਮੇਂ ਨੌਕਰੀ ਤੋਂ ਕੱਢ ਦੇਣ, ਤਨਖ਼ਾਹ ਰੋਕ ਲੈਣ, ਦੂਰ-ਦੁਰਾਡੇ ਬਦਲੀ ਕਰਨ ਦਾ ਡਰ ਉਨ੍ਹਾਂ ਦੇ ਮਨਾਂ ਅੰਦਰ ਬਣਿਆ ਰਹਿੰਦਾ ਹੈ | ਅਫ਼ਸਰਸ਼ਾਹੀ ਵਲੋਂ ਨਰੇਗਾ ਤੋਂ ਇਲਾਵਾ ਹਰ ਤਰ੍ਹਾਂ ਦੇ ਪੇਂਡੂ ਵਿਕਾਸ ਨਾਲ ਸਬੰਧਿਤ ਕੰਮ ਨਰੇਗਾ ਮੁਲਾਜ਼ਮਾਂ ਤੋਂ ਲਏ ਜਾਂਦੇ ਹਨ | ਮੁਲਾਜ਼ਮਾਂ ਦੀਆਂ ਪਿਛਲੇ ਛੇ ਮਹੀਨਿਆਂ ਤੋਂ ਤਨਖ਼ਾਹਾਂ ਬਕਾਇਆ ਪਈਆਂ ਹਨ | ਆਊਟਸੋਰਸ ਸਕੀਮ ਤਹਿਤ ਕੰਮ ਕਰਦੇ ਮੁਲਾਜ਼ਮਾਂ ਦੀ ਤਨਖ਼ਾਹ ਵੀ 6 ਮਹੀਨਿਆਂ ਤੋਂ ਬਕਾਇਆ ਪਈ ਹੈ | ਜਦੋਂ ਠੇਕੇਦਾਰ ਦੀ ਸਬੰਧਿਤ ਕੰਪਨੀ ਪਾਸ ਤਨਖ਼ਾਹ ਆ ਵੀ ਜਾਂਦੀ ਹੈ ਤਾਂ ਉਹ 10-15 ਦਿਨ ਆਪਣੇ ਪਾਸ ਰੱਖ ਕੇ ਤਨਖ਼ਾਹ ਦੇਣ ਵਿਚ ਦੇਰੀ ਕਰਦੇ ਹਨ | ਇਸ ਮੌਕੇ ਪਰਮਿੰਦਰ ਸਿੰਘ ਮਾਣੂੰਕੇ, ਗੁਰਪ੍ਰੀਤ ਸਿੰਘ ਸ਼ੇਰਗਿੱਲ, ਪੰਕਜ ਕੁਮਾਰ, ਜ਼ੁਲਫ ਅਲੀ, ਜਸਮੀਤ ਸਿੰਘ ਤੁੰਗ, ਹਰਦੀਪ ਸਿੰਘ ਸਰਾਂ, ਮਹਿੰਦਰ ਸਿੰਘ ਮਹਿਲ ਕਲਾਂ, ਨਰਿੰਦਰ ਕੌਰ, ਕੁਲਵੀਰ ਕੌਰ, ਰੌਬਿਨਦੀਪ ਸਿੰਘ, ਗੁਰਮੀਤ ਸਿੰਘ ਗੈਰੀ ਆਦਿ ਸਮੇਤ ਮੁਲਾਜ਼ਮ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਪਨਬੱਸ ਵਰਕਰ ਯੂਨੀਅਨ ਵਲੋਂ ਗਿ੍ਫ਼ਤਾਰ ਸਾਥੀਆਂ ਦੀ ਰਿਹਾਈ ਅਤੇ ਮੰਗਾਂ ਮਨਵਾਉਣ ਲਈ ਹੜਤਾਲ <br/> ਅਗਲੀ ਖ਼ਬਰ ਅੱਤ ਦੀ ਪੈ ਰਹੀ ਗਰਮੀ ਦੇ ਚਲਦਿਆਂ ਬਾਜ਼ਾਰ ਹੋਏ ਸੁੰਨਸਾਨ <br/>
Ad Position 24