09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਇਲਾਕੇ 'ਚ ਪ੍ਰਵਾਸੀ ਮਜ਼ਦੂਰਾਂ ਦੀ ਆਮਦ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 11-06-2026
ਤਪਾ ਮੰਡੀ, 10 ਜੂਨ (ਪ੍ਰਵੀਨ ਗਰਗ)- ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਇਲਾਕੇ 'ਚ ਪ੍ਰਵਾਸੀ ਮਜ਼ਦੂਰਾਂ ਦੀ ਆਮਦ ਸ਼ੁਰੂ ਹੋ ਗਈ ਹੈ, ਜਿਸ ਦੇ ਚੱਲਦਿਆਂ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕੇ ਅੰਦਰ ਝੋਨੇ ਦੀ ਲਵਾਈ ਵੀ ਜ਼ੋਰ ਫੜਨ ਲੱਗ ਪਈ ਹੈ | ਇਸੇ ਦੌਰਾਨ ਝੋਨੇ ਦੀ ਲਵਾਈ ਨੂੰ ਲੈ ਕੇ ਵੱਡੇ ਪੱਧਰ 'ਤੇ ਪਰਵਾਸੀ ਮਜ਼ਦੂਰ ਤਪਾ ਰੇਲਵੇ ਸਟੇਸ਼ਨ 'ਤੇ ਰੇਲ ਗੱਡੀਆਂ ਰਾਹੀਂ ਪਹੁੰਚਣ ਲੱਗੇ ਹਨ | ਇਨ੍ਹਾਂ ਪਰਵਾਸੀ ਮਜ਼ਦੂਰਾਂ ਨੂੰ ਸਵੇਰੇ ਹੀ ਪਿੰਡਾਂ 'ਚੋਂ ਆਏ ਕਿਸਾਨ ਆਪੋ-ਆਪਣੇ ਸਾਧਨਾਂ ਰਾਹੀਂ ਆਪਣੀਆਂ ਮੋਟਰਾਂ (ਖੇਤਾਂ) 'ਤੇ ਲੈ ਕੇ ਜਾਣ ਲਈ ਉਤਾਵਲੇ ਦਿਖਾਈ ਦਿੱਤੇ | ਪ੍ਰਵਾਸੀ ਮਜ਼ਦੂਰਾਂ ਨੇ ਝੋਨੇ ਦੀ ਲਵਾਈ ਲਈ ਪੂਰੀ ਤਿਆਰੀ ਖਿੱਚੀ ਹੋਈ ਹੈ, ਜਦੋਂ ਕਿ ਦੂਜੇ ਪਾਸੇ ਪਿੰਡਾਂ ਦੇ ਸਥਾਨਕ ਮਜ਼ਦੂਰਾਂ ਵਲੋਂ ਵੀ ਝੋਨਾ ਲਾਉਣ ਲਈ ਕਿਸਾਨਾਂ ਨਾਲ ਹਰ ਤਰ੍ਹਾਂ ਦੀ ਸਾਂਝੇਦਾਰੀ ਕਾਇਮ ਕਰ ਰਹੇ ਹਨ | ਮਜ਼ਦੂਰਾਂ ਦੇ ਠੇਕੇਦਾਰ ਅਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸਾਨਾਂ ਵਲੋਂ ਨਾ ਸਿਰਫ਼ ਕੰਮ ਦਿੱਤਾ ਜਾਂਦਾ ਹੈ, ਸਗੋਂ ਉਨ੍ਹਾਂ ਦੇ ਖਾਣ-ਪੀਣ, ਰੋਟੀ-ਪਾਣੀ ਅਤੇ ਰਹਿਣ-ਸਹਿਣ ਦਾ ਪੂਰਾ ਪ੍ਰਬੰਧ ਵੀ ਕੀਤਾ ਜਾਂਦਾ ਹੈ | ਖੇਤਾਂ ਵਿਚ ਕੰਮ ਕਰਨ ਦੇ ਨਾਲ-ਨਾਲ ਉਨ੍ਹਾਂ ਲਈ ਰਹਿਣ ਦੀ ਵਿਵਸਥਾ ਅਤੇ ਰੋਜ਼ਾਨਾ ਦੀਆਂ ਲੋੜੀਂਦੀਆਂ ਸਹੂਲਤਾਂ ਵੀ ਕਿਸਾਨਾਂ ਵਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਹਰ ਸਾਲ ਤੈਅ ਕੀਤੀ ਜਾਣ ਵਾਲੀ ਮਜ਼ਦੂਰੀ ਦੇ ਆਧਾਰ 'ਤੇ ਉਹ ਝੋਨੇ ਦੀ ਲਵਾਈ ਦਾ ਕੰਮ ਕਰਦੇ ਹਨ ਅਤੇ ਦੋਵਾਂ ਧਿਰਾਂ ਵਿਚਕਾਰ ਆਪਸੀ ਸਮਝ ਅਤੇ ਸਹਿਯੋਗ ਕਾਰਨ ਕੰਮ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਦਾ ਹੈ | ਉੱਧਰ ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਗਰਮੀ ਕਾਰਨ ਝੋਨਾ ਲੱਗਣ 'ਚ ਦੇਰੀ ਹੋ ਸਕਦੀ ਹੈ, ਕਿਉਂਕਿ ਗਰਮੀ ਕਾਰਨ ਖੇਤਾਂ 'ਚ ਖੜ੍ਹਾ ਪਾਣੀ ਅੱਗ ਵਾਂਗ ਤਪ ਜਾਂਦਾ ਹੈ, ਜਿਸ ਕਾਰਨ ਮਜ਼ਦੂਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਮਰੀਜ਼ ਦੀ ਅੱਖ ਦੇ ਇਲਾਜ ਲਈ ਵਿੱਤੀ ਮਦਦ ਕੀਤੀ <br/> ਅਗਲੀ ਖ਼ਬਰ ਪੱਖੋਕੇ ਦੀ ਪੰਚਾਇਤ ਵਲੋਂ ਕੁਝ ਵਿਅਕਤੀਆਂ 'ਤੇ ਵਿਕਾਸ ਕਾਰਜਾਂ 'ਚ ਅੜਿੱਕੇ ਡਾਹੁਣ ਦੇ ਦੋਸ਼
Ad Position 24