09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਛੀਨੀਵਾਲ ਕਲਾਂ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 11-06-2026
ਮਹਿਲ ਕਲਾਂ, 10 ਜੂਨ (ਅਵਤਾਰ ਸਿੰਘ ਅਣਖੀ)-ਪਿੰਡ ਛੀਨੀਵਾਲ ਕਲਾਂ ਵਿਖੇ ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਪ੍ਰੇਮ ਅੱਖਾਂ ਦਾ ਹਸਪਤਾਲ ਬਰਨਾਲਾ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ, ਅਪ੍ਰੇਸ਼ਨ ਕੈਂਪ ਇਤਿਹਾਸਿਕ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਪਿੰਡ ਛੀਨੀਵਾਲ ਕਲਾਂ ਵਿਖੇ ਲਗਾਇਆ ਗਿਆ | ਜਿਸ ਦਾ ਉਦਘਾਟਨ ਜਥੇਦਾਰ ਰਾਜਿੰਦਰ ਸਿੰਘ ਛੀਨੀਵਾਲ, ਡਾ: ਰੁਪੇਸ਼ ਸਿੰਗਲਾ ਨੇ ਸਾਂਝੇ ਤੌਰ 'ਤੇ ਕੀਤਾ | ਇਸ ਮੌਕੇ ਪ੍ਰੇਮ ਅੱਖਾਂ ਦਾ ਹਸਪਤਾਲ ਬਰਨਾਲਾ ਦੇ ਮਾਹਿਰ ਡਾਕਟਰ ਰੁਪੇਸ਼ ਸਿੰਗਲਾ ਨੇ ਆਪਣੀ ਸਹਿਯੋਗੀ ਟੀਮ ਸਮੇਤ ਅੱਖਾਂ 200 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਲੋੜਵੰਦ 40 ਮਰੀਜ਼ਾਂ ਨੂੰ ਲੈਂਜ ਪਾਉਣ ਲਈ ਰੈਫ਼ਰ ਕੀਤਾ ਗਿਆ | ਇਸ ਮੌਕੇ ਸਮੂਹ ਪ੍ਰਬੰਧਕਾਂ ਵਲੋਂ ਸਮੂਹ ਡਾਕਟਰੀ ਟੀਮ, ਵੱਖ-ਵੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਡਾ: ਬਲਵਿੰਦਰ ਕੁਮਾਰ, ਰਜਿੰਦਰ ਸਿੰਘ ਛੀਨੀਵਾਲ, ਬਲਵੰਤ ਸਿੰਘ ਢਿੱਲੋਂ, ਪਰਮਿੰਦਰ ਸਿੰਘ ਢੀਂਡਸਾ, ਅਮਰੀਕ ਸਿੰਘ ਫ਼ੌਜੀ, ਰਣਜੀਤ ਸਿੰਘ ਰਿੰਕੂ, ਜੈ ਸਿੰਘ ਕਲੱਬ ਪ੍ਰਧਾਨ, ਯਾਦਵਿੰਦਰ ਸਿੰਘ ਲਾਡੀ, ਸੁਖਮੰਦਰ ਸਿੰਘ, ਜਪਨਾਮ ਸਿੰਘ, ਊਧਮ ਸਿੰਘ, ਤੀਰਥ ਸਿੰਘ, ਲਖਵਿੰਦਰ ਸਿੰਘ ਸੋਨੀ, ਜਗਦੀਪ ਸਿੰਘ, ਧਰਮਿੰਦਰ ਸਿੰਘ, ਅਵਤਾਰ ਸਿੰਘ ਮੱਖਣ, ਪਾਲ ਸਿੰਘ ਸੁਖੀਏ ਕੇ, ਹੈਪੀ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਪੰਚ ਕੁਲਵੰਤ ਰਾਮ ਭਗਤਪੁਰਾ ਬਾਜ਼ੀਗਰ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ <br/> ਅਗਲੀ ਖ਼ਬਰ ਪਿੰਡ ਬੀਹਲਾ ਵਿਖੇ ਪੰਚਾਇਤ ਘਰ ਦਾ ਲੈਂਟਰ ਪਾਇਆ <br/>
Ad Position 24