09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਅਕਾਲੀ ਦਲ (ਬ) ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ- ਹਮੀਦੀ <br/>

Ad Position 21
No active advertisement
ਅਜੀਤ ਡੈਸਕ 11-06-2026
ਟੱਲੇਵਾਲ, 10 ਜੂਨ (ਸੋਨੀ ਚੀਮਾ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਮਹਿਲ ਕਲਾਂ ਵਿਚ ਮੁੜ ਮਜ਼ਬੂਤ ਕਰਨ ਲਈ ਜਲਦ ਹੀ ਇਕ ਵਿਸ਼ੇਸ਼ 'ਜਨ ਸੰਪਰਕ ਮੁਹਿੰਮ' ਸ਼ੁਰੂ ਕੀਤੀ ਜਾਵੇਗੀ | ਇਸ ਮੁਹਿੰਮ ਦਾ ਮੁੱਖ ਉਦੇਸ਼ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨਾ, ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਭਖਦੇ ਮਸਲਿਆਂ ਨੂੰ ਉਠਾਉਣਾ ਹੈ | ਇਹ ਸ਼ਬਦ ਜਥੇਦਾਰ ਨਾਥ ਸਿੰਘ ਹਮੀਦੀ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਨੇ ਪਿੰਡ ਚੀਮਾ ਵਿਖੇ ਸੀਨੀਅਰ ਆਗੂ ਕਰਮਪਾਲ ਸਿੰਘ ਚੀਮਾ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਪਾਰਟੀ ਆਗੂ ਅਤੇ ਵਰਕਰ ਉਕਤ ਮੁਹਿੰਮ ਤਹਿਤ ਹਲਕਾ ਪੱਧਰ 'ਤੇ ਘਰ-ਘਰ ਜਾ ਕੇ ਲੋਕਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਉਣਗੇ | ਇਸ ਮੁਹਿੰਮ ਰਾਹੀਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ, ਕਿਸਾਨਾਂ ਦੀ ਭਲਾਈ ਅਤੇ ਪੰਜਾਬ ਦੇ ਵਿਕਾਸ ਦੇ ਏਜੰਡੇ ਨੂੰ ਘਰ-ਘਰ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੇ ਹਿਤਾਂ 'ਤੇ ਪਹਿਰਾ ਦੇਣ ਵਾਲੀ ਪੰਜਾਬੀਆਂ ਦੀ ਆਪਣੀ ਮਾਂ ਪਾਰਟੀ ਹੈ, ਜਿਸ 'ਚ ਬਿਨਾਂ ਭੇਦਭਾਵ ਆਮ ਵਰਕਰ ਆਪਣੀ ਮਿਹਨਤ ਨਾਲ ਵੱਡੇ ਤੋਂ ਵੱਡੇ ਅਹੁਦੇ ਤੱਕ ਪਹੁੰਚ ਸਕਦੇ ਹਨ | ਇਸ ਮੌਕੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦਾ ਕਰਮਪਾਲ ਸਿੰਘ ਚੀਮਾ ਵਲੋਂ ਵਿਸ਼ੇਸ਼ ਤੌਰ 'ਤੇ ਸਿਰੋਪਾਓ ਪਾ ਕੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਥਿੰਦ, ਕੁਲਵੰਤ ਸਿੰਘ ਜਗਦੇ ਪ੍ਰਧਾਨ ਬੀ.ਸੀ. ਵਿੰਗ, ਹਰਜਿੰਦਰ ਸਿੰਘ ਖ਼ਾਲਸਾ ਪੰਚ, ਕੁਲਵਿੰਦਰ ਸਿੰਘ ਖ਼ਾਲਸਾ ਮਾਂਗੇਵਾਲ, ਰੁਪਿੰਦਰ ਸਿੰਘ ਨਾਨਕ ਕਾਰ ਬਾਜ਼ਾਰ ਵਾਲੇ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ 100 ਦਿਨ ਦੀ ਤੀਬਰ ਟੀ.ਬੀ. ਖ਼ਾਤਮਾ ਮੁਹਿੰਮ ਤਹਿਤ ਕੈਂਪ <br/> ਅਗਲੀ ਖ਼ਬਰ ਸਰਪੰਚ ਕੁਲਵੰਤ ਰਾਮ ਭਗਤਪੁਰਾ ਬਾਜ਼ੀਗਰ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ <br/>
Ad Position 24