13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨਸ਼ੀਲੀਆਂ ਗੋਲੀਆਂ ਸਮੇਤ ਦੋ ਜਣੇ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਬਰਨਾਲਾ, 11 ਜੂਨ (ਰਾਜ ਪਨੇਸਰ)-ਸਥਾਨਕ ਪ੍ਰੇਮ ਪ੍ਰਧਾਨ ਮਾਰਕੀਟ ਨਜ਼ਦੀਕ ਦੋ ਜਣਿਆਂ ਨੂੰ 120 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਿਆ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਵੀਨਾ ਪਤਨੀ ਕਾਕਾ ਸਿੰਘ, ਪ੍ਰਦੀਪ ਸਿੰਘ ਬਬਲੀ ਪੱੁਤਰ ਬਲਵੀਰ ਸਿੰਘ ਵਾਸੀਅਨ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ, ਜੋ ਕਿ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹਨ | ਜਿਨ੍ਹਾਂ ਨੂੰ ਪ੍ਰੇਮ ਪ੍ਰਧਾਨ ਮਾਰਕੀਟ ਨਜ਼ਦੀਕ ਘੁੰਮਦੇ ਦੇਖਿਆ ਗਿਆ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਦੋਵੇਂ ਜਣਿਆਂ ਨੂੰ 120 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਕਰਮਚਾਰੀਆਂ ਦੀ ਕਲਮਛੋੜ ਹੜਤਾਲ ਨੂੰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਵਲੋਂ ਸਮਰਥਨ ਅਗਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ ਔਰਤ ਕਾਬੂ
Ad Position 24