11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਅਧਿਆਪਕਾਂ ਵਲੋਂ ਗੈਰ-ਵਿੱਦਿਅਕ ਜਬਰੀ ਲਗਾਈਆਂ ਡਿਊਟੀਆਂ ਦਾ ਸਖ਼ਤ ਵਿਰੋਧ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਮਹਿਲ ਕਲਾਂ, 11 ਜੂਨ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਡਰੱਗ ਕਮ ਸਮਾਜਿਕ ਆਰਥਿਕ ਸੈਂਸਜ ਦੇ ਨਾਂਅ 'ਤੇ ਅਧਿਆਪਕਾਂ ਤੋਂ ਜਬਰੀ ਗੈਰ ਵਿੱਦਿਅਕ ਡਿਊਟੀਆਂ ਅਤੇ ਆਪਣੇ ਰਾਜਨੀਤਕ ਮੁਫ਼ਾਦਾਂ ਨੂੰ ਪੂਰਾ ਕਰਨ ਲਈ ਸਰਕਾਰੀ ਮਸ਼ੀਨਰੀ ਦੀ ਕੀਤੀ ਜਾ ਰਹੀ ਦੁਰਵਰਤੋਂ ਦਾ ਅਧਿਆਪਕ ਜਥੇਬੰਦੀਆਂ ਵਲੋਂ ਡਟਵਾਂ ਵਿਰੋਧ ਕੀਤਾ | ਬੀ. ਡੀ. ਪੀ. ਓ. ਦਫ਼ਤਰ ਮਹਿਲ ਕਲਾਂ ਵਿਖੇ ਅਧਿਆਪਕਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨਿਰਮਲ ਸਿੰਘ ਚੁਹਾਣਕੇ, ਦਲਜਿੰਦਰ ਸਿੰਘ, ਜਗਦੀਪ ਸਿੰਘ ਭੱਦਲਵੱਡ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਏ. ਆਈ. ਤਕਨੀਕ ਦੀ ਵਰਤੋਂ ਕਰਦੇ ਹੋਏ ਆਮ ਲੋਕਾਂ ਤੋਂ ਅਜਿਹੇ ਸਵਾਲ ਕੀਤੇ ਜਾਣੇ ਹਨ ਜਿਸ 'ਚ ਸਰਕਾਰ ਦੀਆਂ ਸਕੀਮਾਂ ਸੰਬੰਧੀ ਹੀ ਲੋਕਾਂ ਦੀ ਰਾਏ ਲਈ ਜਾ ਰਹੀ ਹੈ ਅਤੇ ਉਨ੍ਹਾਂ ਤੋਂ ਇਹ ਵੀ ਪੁੱਛਿਆ ਜਾਵੇਗਾ ਕਿ ਸਰਕਾਰ ਨੂੰ ਹੋਰ ਕਿਹੜੇ ਕੰਮ ਕਰਨੇ ਚਾਹੀਦੇ ਹਨ ਅਜਿਹੇ ਵਿਚ ਪਹਿਲੀ ਨਜ਼ਰ 'ਚ ਇਹ ਪ੍ਰਤੀਤ ਹੁੰਦਾ ਹੈ ਕਿ ਸਰਕਾਰ ਵਲੋਂ ਸਰਵੇ ਦੇ ਨਾਂਅ ਹੇਠ ਇਕ ਪਾਰਟੀ ਵਿਸ਼ੇਸ਼ ਲਈ ਕੋਈ ਸਰਵੇ ਜਾਂ ਭਵਿੱਖੀ ਨੀਤੀਆਂ ਕਰਨ ਲਈ ਏਜੰਡਾ ਤਿਆਰ ਕਰਵਾਇਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਵਲੋਂ ਅਖ਼ਬਾਰਾਂ ਰਾਹੀਂ ਤੇ ਹੋਰ ਸਾਧਨਾ ਰਾਹੀਂ ਇਸ ਸਰਵੇ ਲਈ ਸਵੈ ਇੱਛਤ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਉਣ ਸੰਬੰਧੀ ਇਸ਼ਤਿਹਾਰ ਦਿੱਤੇ ਗਏ ਹਨ | ਦੂਜੇ ਪਾਸੇ ਅਧਿਕਾਰੀਆਂ ਵਲੋਂ ਅਧਿਆਪਕਾਂ ਦੀਆਂ ਜਬਰੀ ਡਿਊਟੀਆਂ ਲਗਾ ਕੇ ਅਧਿਆਪਕਾਂ ਨੂੰ ਡਿਊਟੀ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ | ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਦੇ ਇਸ ਰਵਈਏ ਦਾ ਵਿਰੋਧ ਕਰਦਿਆਂ ਹੋਇਆਂ ਅਧਿਆਪਕਾਂ ਨਾਲ ਮੀਟਿੰਗ ਕਰਨ ਉਪਰੰਤ ਜਥੇਬੰਦੀਆਂ ਵਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਡਰੱਗ ਸੈਂਸਜ 'ਚ ਡਿਊਟੀਆਂ ਨੂੰ ਲੈ ਕੇ ਅਧਿਆਪਕਾਂ 'ਤੇ ਕੀਤੇ ਜਾ ਰਹੇ ਇਸ ਜਬਰ ਦੇ ਵਿਰੋਧ 'ਚ ਮਿਤੀ 12 ਜੂਨ ਨੂੰ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਅਧਿਆਪਕਾਂ ਦੇ ਇਕ ਮਾਸ ਡੈਪੂਟੇਸ਼ਨ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਨਾਲ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਸਾਰੀ ਸਥਿਤੀ ਨਾਲ ਜਾਣੂ ਕਰਵਾਇਆ ਜਾਵੇ ਤੇ ਅਧਿਆਪਕਾਂ ਦੀਆਂ ਲਗਾਈਆਂ ਗਈਆਂ ਇਸ ਗੈਰ ਵਿੱਦਿਅਕ ਡਿਊਟੀਆਂ ਨੂੰ ਕਟਵਾਇਆ ਜਾ ਸਕੇ | ਇਸ ਮੌਕੇ ਬਲਜਿੰਦਰ ਪ੍ਰਭੂ, ਹਰਜਿੰਦਰ ਸਿੰਘ ਲਾਲੀ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ, ਪ੍ਰੇਮ ਸਿੰਘ, ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਚਾਰ ਸਮੇਤ 5-6 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਅਬਜ਼ਰਵਰ ਪ੍ਰੀਤਇੰਦਰਜੀਤ ਸਿੰਘ ਸੰਮੇਵਾਲੀ ਦਾ ਸਨਮਾਨ
Ad Position 24