03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਲਗਾਤਾਰ ਦਿਨ-ਦਿਹਾੜੇ ਹੋ ਰਹੀਆਂ ਲੁੱਟਾਂ-ਖੋਹਾਂ ਕਾਰਨ ਸ਼ਹਿਰ ਵਾਸੀਆਂ 'ਚ ਸਹਿਮ ਦਾ ਮਾਹੌਲ

Ad Position 21
No active advertisement
ਅਜੀਤ ਡੈਸਕ 13-06-2026
ਬਰਨਾਲਾ, 12 ਜੂਨ (ਨਰਿੰਦਰ ਅਰੋੜਾ)-ਸ਼ਹਿਰ ਵਿਚ ਲਗਾਤਾਰ ਵੱਧ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਕਰ ਦਿੱਤੀ ਹੈ | ਭਾਵੇਂ ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦਿਨ-ਦਿਹਾੜੇ ਹੋ ਰਹੀਆਂ ਵਾਰਦਾਤਾਂ ਇਨ੍ਹਾਂ ਦਾਅਵਿਆਂ ਦੀ ਹਕੀਕਤ ਬਿਆਨ ਕਰ ਰਹੀਆਂ ਹਨ | ਤਾਜ਼ਾ ਘਟਨਾ ਪੱਕਾ ਕਾਲਜ ਰੋਡ ਸਥਿਤ ਮਾਨਿਕ ਬੈਟਰੀ ਹਾਊਸ ਵਿਖੇ ਵਾਪਰੀ, ਜਿੱਥੇ ਦੋ ਮੋਟਰਸਾਈਕਲ ਸਵਾਰ ਵਿਅਕਤੀ ਦੁਕਾਨ ਅੱਗੇ ਰੁਕੇ ਅਤੇ ਕੁੱਝ ਹੀ ਪਲਾਂ ਵਿਚ ਦੁਕਾਨ ਅੰਦਰ ਪਈ ਬੈਟਰੀ ਚੁੱਕ ਕੇ ਫ਼ਰਾਰ ਹੋ ਗਏ | ਦੁਕਾਨ ਦੇ ਮਾਲਕ ਤੇਜਿੰਦਰ ਜਿੰਦਲ (ਆਸੂ) ਨੇ ਦੱਸਿਆ ਕਿ ਉਹ ਦੁਕਾਨ ਦੇ ਅੰਦਰ ਕੰਮ ਕਰ ਰਹੇ ਸਨ | ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ 'ਤੇ ਆਏ | ਇਕ ਵਿਅਕਤੀ ਮੋਟਰਸਾਈਕਲ 'ਤੇ ਹੀ ਬੈਠਾ ਰਿਹਾ, ਜਦਕਿ ਦੂਜਾ ਦੁਕਾਨ ਅੰਦਰ ਦਾਖ਼ਲ ਹੋਇਆ ਅਤੇ ਬੈਟਰੀ ਚੁੱਕ ਕੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਫ਼ਰਾਰ ਹੋ ਗਿਆ | ਇਸੇ ਤਰ੍ਹਾਂ ਇਕ ਹੋਰ ਘਟਨਾ ਸ਼ਹਿਰ ਦੀ ਸੱਤ ਨੰਬਰ ਗਲੀ ਵਿਚ ਵਾਪਰੀ, ਜਿੱਥੇ ਦੋ ਮੋਟਰਸਾਈਕਲ ਸਵਾਰ ਇਕ ਘਰ ਦੇ ਬਾਹਰ ਰੱਖਿਆ ਗੈਸ ਸਿਲੰਡਰ ਚੋਰੀ ਕਰ ਕੇ ਲੈ ਗਏ | ਘਰ ਦੇ ਮਾਲਕ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਆਏ ਅਤੇ ਇਕ ਮੋਟਰਸਾਈਕਲ ਦੇ ਬੈਠ ਗਿਆ ਦੂਜਾ ਗੇਟ ਖੋਲ ਕੇ ਘਰ ਦੇ ਅੰਦਰ ਵੜ ਗਿਆ ਅਤੇ ਸਿਲੰਡਰ ਚੁੱਕ ਕੇ ਮੋਟਰਸਾਈਕਲ ਦੇ ਪਿੱਛੇ ਬੈਠ ਕੇ ਫ਼ਰਾਰ ਹੋ ਗਿਆ | ਲਗਾਤਾਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ | ਸ਼ਹਿਰ ਨਿਵਾਸੀ ਪ੍ਰਦੀਪ ਸਿੰਗਲਾ, ਰਾਜੀਵ ਬਾਂਸਲ, ਮਿੰਕਾ, ਗੁਰਪ੍ਰੀਤ ਸਿੰਘ ਜੰਡੂ, ਚਰਨਜੀਵ ਗੋਇਲ, ਪੁਨੀਤ ਕੌਸ਼ਲ, ਮੋਨੂ, ਅਮਿਤ ਗਰਗ ਮੀਤਾ ਅਤੇ ਨਰੇਸ਼ ਮਿੱਤਲ ਨੇ ਕਿਹਾ ਕਿ ਸ਼ਹਿਰ ਵਿਚ ਦਿਨ-ਦਿਹਾੜੇ ਹੋ ਰਹੀਆਂ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ 'ਤੇ ਸਖ਼ਤ ਨਕੇਲ ਕੱਸੀ ਜਾਵੇ | ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਅਤੇ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾਈ ਜਾ ਰਹੀ ਹੈ, ਅਤੇ ਸਿਰਫ਼ ਖਾਨਾ ਪੂਰਤੀ ਕਰਦੇ ਹੋਏ ਬਦਨਾਮ ਬਸਤੀਆਂ ਵਿਚ ਚੈਕਿੰਗ ਕੀਤੀ ਜਾਂਦੀ ਹੈ ਪਰ ਦੂਜੇ ਪਾਸੇ ਜ਼ਮੀਨੀ ਪੱਧਰ 'ਤੇ ਅਪਰਾਧਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਨਜ਼ਰ ਨਹੀਂ ਆ ਰਹੀ | ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਹੋਰ ਚੌਕਸੀ ਵਰਤਦੇ ਹੋਏ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਹੋਵੇ ਅਤੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ |
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਆਗੂ ਗੋਬਿੰਦ ਬਲਬ ਉਰਫ਼ ਕਾਲਾ ਬਾਬੂ ਦੀ ਮੌਤ 'ਤੇ ਦੱੁਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਏ.ਸੀ. ਦੀ ਸਰਵਿਸ ਦੌਰਾਨ ਗੈਸ ਸਿਲੰਡਰ ਫਟਣ ਕਾਰਨ ਨੌਜਵਾਨ ਦੀ ਮੌਤ
Ad Position 24
No active advertisement