03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਜ਼ਿਲ੍ਹੇ 'ਚ ਯੂਰੀਆ ਖਾਦ ਦੀ ਕੋਈ ਕਮੀ ਨਹੀਂ-ਡਾ:ਗਿੱਲ <br/>

Ad Position 21
No active advertisement
ਅਜੀਤ ਡੈਸਕ 13-06-2026
ਬਰਨਾਲਾ, 12 ਜੂਨ (ਗੁਰਪ੍ਰੀਤ ਸਿੰਘ ਲਾਡੀ)-ਹਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ | ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ: ਸੁਖਪਾਲ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਹਿਕਾਰੀ ਸਭਾਵਾਂ ਅਤੇ ਪ੍ਰਾਈਵੇਟ ਖਾਦ ਵਿਕਰੇਤਾਵਾਂ ਕੋਲ ਲੋੜੀਂਦਾ ਖਾਦ ਸਟਾਕ ਉਪਲਬਧ ਹੈ, ਇਸ ਲਈ ਕਿਸੇ ਵੀ ਕਿਸਾਨ ਨੂੰ ਘਬਰਾਉਣ ਜਾਂ ਬੇਲੋੜੀ ਖਾਦ ਇਕੱਠੀ ਕਰਨ ਦੀ ਲੋੜ ਨਹੀਂ ਹੈ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਖਾਦਾਂ ਦੀ ਸਪਲਾਈ ਅਤੇ ਵੰਡ ਪ੍ਰਣਾਲੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਹਰ ਕਿਸਾਨ ਨੂੰ ਸਮੇਂ ਸਿਰ ਖਾਦ ਮਿਲ ਸਕੇ | ਉਨ੍ਹਾਂ ਭਰੋਸਾ ਦਿਵਾਇਆ ਕਿ ਮੰਗ ਅਨੁਸਾਰ ਖਾਦਾਂ ਦੀ ਉਪਲਬਧਤਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਡਾ: ਗਿੱਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਖਾਦ ਵਿਕਰੇਤਾਵਾਂ ਕੋਲ ਖਾਦਾਂ ਦਾ ਢੁਕਵਾਂ ਸਟਾਕ ਮੌਜੂਦ ਹੈ, ਇਸ ਲਈ ਸਿਰਫ਼ ਆਪਣੀ ਲੋੜ ਅਨੁਸਾਰ ਹੀ ਖਾਦ ਦੀ ਖ਼ਰੀਦ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਪ੍ਰਾਈਵੇਟ ਡੀਲਰ ਤੋਂ ਖਾਦ ਖ਼ਰੀਦਦੇ ਸਮੇਂ ਪੱਕਾ ਬਿੱਲ ਜ਼ਰੂਰ ਲਿਆ ਜਾਵੇ | ਉਨ੍ਹਾਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪ੍ਰਾਈਵੇਟ ਵਿਕਰੇਤਾ ਖਾਦ ਦੇ ਨਾਲ ਕੋਈ ਹੋਰ ਬੇਲੋੜੀ ਦਵਾਈ ਜਾਂ ਉਤਪਾਦ ਜ਼ਬਰਦਸਤੀ ਵੇਚਣ (ਟੈਗਿੰਗ) ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ ਅਧੀਨ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਖਾਦਾਂ ਦੀ ਕਿੱਲਤ ਸਬੰਧੀ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਬੇਲੋੜੀ ਜਮਾਂਖੋਰੀ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਜੇਕਰ ਕਿਸੇ ਕਿਸਾਨ ਨੂੰ ਖਾਦ ਖ਼ਰੀਦਣ ਸਮੇਂ ਕੋਈ ਮੁਸ਼ਕਲ ਪੇਸ਼ ਆਉਂਦੀ ਹੈ, ਕੋਈ ਵਿਕਰੇਤਾ ਨਿਰਧਾਰਿਤ ਰੇਟ ਤੋਂ ਵੱਧ ਕੀਮਤ ਵਸੂਲਦਾ ਹੈ ਜਾਂ ਖਾਦ ਨਾਲ ਹੋਰ ਸਮਾਨ ਜ਼ਬਰਦਸਤੀ ਖ਼ਰੀਦਣ ਲਈ ਮਜਬੂਰ ਕਰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ ਜਾਵੇ, ਤਾਂ ਜੋ ਤੁਰੰਤ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ | ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਜਿਨ੍ਹਾਂ ਕਿਸਾਨਾਂ ਨੇ ਆਪਣੀ 'ਕਿਸਾਨ ਆਈ.ਡੀ.' ਬਣਵਾਈ ਹੋਈ ਹੈ, ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਖਾਦ ਮੁਹੱਈਆ ਕਰਵਾਈ ਜਾਵੇਗੀ | ਇਸ ਲਈ ਕਿਸਾਨ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਜਾਂ ਫਿਰ ਸੀ.ਐਚ.ਸੀ. ਸੈਂਟਰ ਵਿਚ ਜਾ ਕੇ ਆਪਣੀ ਫਾਰਮਰ ਆਈ.ਡੀ. ਬਣਵਾਉਣ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਦੀ ਸੀ. ਸੀ. ਟੀ. ਵੀ. ਫੁਟੇਜ ਦੇਣ ਲਈ ਰਿਟਰਨਿੰਗ ਅਫ਼ਸਰ ਦੁਆਰਾ ਅਪਣਾਈ ਜਾ ਰਹੀ ਹੈ ਟਾਲ-ਮਟੋਲ ਦੀ ਨੀਤ... ਅਗਲੀ ਖ਼ਬਰ ਤਰੁਣ ਚੁੱਘ ਦੇ ਰਾਜ ਸਭਾ ਮੈਂਬਰ ਬਣਨ 'ਤੇ ਕੀਤਾ ਵਿਸ਼ੇਸ਼ ਸਨਮਾਨ <br/>
Ad Position 24
No active advertisement