05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

200 ਲੀਟਰ ਡੀਜ਼ਲ ਦੀ ਲਿਮਟ ਵਾਲਾ ਹੁਕਮ ਸਰਕਾਰ ਤੁਰੰਤ ਰੱਦ ਕਰੇ-ਪ੍ਰਧਾਨ ਬਬਲਾ <br/>

Ad Position 21
No active advertisement
ਅਜੀਤ ਡੈਸਕ 13-06-2026
ਮਹਿਲ ਕਲਾਂ, 12 ਜੂਨ (ਤਰਸੇਮ ਸਿੰਘ ਗਹਿਲ)-ਭਾਰਤ ਸਰਕਾਰ ਵਲੋਂ ਡੀਜ਼ਲ ਤੇ ਪੈਟਰੋਲ ਦੀ ਜਮਾਂ ਖੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਪੈਟਰੋਲ ਅਤੇ ਡੀਜ਼ਲ ਦੀ ਵਿੱਕਰੀ ਸਬੰਧੀ ਜਾਰੀ ਕੀਤੇ ਨਵੇਂ ਹੁਕਮਾਂ ਨੂੰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਮੁੱਢੋਂ ਨਕਾਰਦਿਆਂ ਇਸ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਇਸ ਸਮੇਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਗਿੰਦਰਜੀਤ ਸਿੰਘ ਬਬਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਰਿਟੇਲ ਪੈਟਰੋਲ ਪੰਪਾਂ ਤੋਂ ਡੀਜ਼ਲ ਦੀ ਇਕ ਦਿਨਾਂ ਖਰੀਦ 200 ਲੀਟਰ ਕਰਨ ਦਾ ਹੁਕਮ ਸਰਕਾਰ ਦਾ ਨਾਦਰਸ਼ਾਹੀ ਫ਼ਰਮਾਨ ਹੈ, ਸਰਕਾਰ ਦੇ ਇਸ ਫ਼ੈਸਲੇ ਨਾਲ ਖੇਤੀਬਾੜੀ ਸੈਕਟਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਬਿਜਾਈ ਲਈ ਖੇਤਾਂ ਦੀ ਤਿਆਰੀ ਦਾ ਕੰਮ ਜੋਰਾ ਸ਼ੋਰਾਂ ਨਾਲ ਚੱਲ ਰਿਹਾ ਹੈ, ਪ੍ਰੰਤੂ ਸਰਕਾਰ ਵਲੋਂ ਡੀਜ਼ਲ ਦੀ ਖਰੀਦ ਸਬੰਧੀ ਇੱਕ ਦਿਨਾਂ ਲਿਮਟ ਤੈਅ ਕਰਨ ਨਾਲ ਖੇਤਾਂ ਨੂੰ ਤਿਆਰ ਕਰਨ ਦਾ ਕੰਮ ਪ੍ਰਭਾਵਿਤ ਹੋਵੇਗਾ | ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਇਹ ਫ਼ੈਸਲਾ ਖੇਤੀ ਸੈਕਟਰ ਉੱਤੇ ਲਾਗੂ ਨਹੀਂ ਕਰਨਾ ਚਾਹੀਦਾ, ਸਰਕਾਰ ਨੂੰ ਇਨ੍ਹਾਂ ਹੁਕਮਾਂ ਤੋਂ ਕਿਸਾਨ ਨੂੰ ਬਾਹਰ ਰੱਖਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਇਸ ਫ਼ੈਸਲੇ ਨੂੰ ਰੱਦ ਨਾ ਕੀਤਾ ਗਿਆ ਤਾਂ ਕਿਸਾਨ ਜਥੇਬੰਦੀਆਂ ਵਲੋਂ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸੰਟੀ ਸਾਥੀਆਂ ਸਮੇਤ ਆਮ ਆਦਮੀ... ਅਗਲੀ ਖ਼ਬਰ ਹੰਡਿਆਇਆ ਵਿਖੇ ਕੌਮੀ ਮਾਰਗ ਨੰ: 7 ਦੇ ਪੁਲ ਨੂੰ ਲੰਬਾ ਕਰਨ ਲਈ ਕੇਂਦਰੀ ਮੰਤਰੀ ਗਡਕਰੀ ਨੂੰ ਦਿੱਤਾ ਮੰਗ-ਪੱਤਰ <br/>
Ad Position 24
No active advertisement