05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸੰਟੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 13-06-2026
ਬਰਨਾਲਾ, 12 ਜੂਨ (ਰਾਜ ਪਨੇਸਰ)-ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਝਟਕਾ ਲੱਗਿਆ ਜਦੋਂ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸੰਟੀ ਲੋਟੇ ਵੱਡੀ ਗਿਣਤੀ ਸਾਥੀਆਂ ਸਮੇਤ ਸੰਗਰੂਰ ਤੋਂ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ 'ਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਸੰਟੀ ਨੇ ਕਿਹਾ ਕਿ ਪਿਛਲੇ ਦਿਨੀਂ ਰਾਮਗੜ੍ਹੀਆ ਭਾਈਚਾਰੇ ਵਲੋਂ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਨੂੰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਬੱੁਤ ਲਗਾਉਣ ਸਬੰਧੀ ਬੇਨਤੀ ਕੀਤੀ ਸੀ | ਜਿਨ੍ਹਾਂ ਨੇ ਬਿਨਾਂ ਦੇਰੀ ਕੀਤੇ ਭਾਈਚਾਰੇ ਦੀ ਮੰਗ ਨੂੰ ਤੁਰੰਤ ਪ੍ਰਵਾਨ ਕਰ ਲਿਆ | ਜਿਸ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਆਖ 'ਆਪ' 'ਚ ਸ਼ਾਮਿਲ ਹੋਣ ਦਾ ਮਨ ਬਣਾ ਲਿਆ | ਸ: ਸ਼ੰਟੀ ਅਤੇ ਸਾਥੀਆਂ ਨੂੰ ਪਾਰਟੀ 'ਚ ਸ਼ਾਮਿਲ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਰਾਮਗੜ੍ਹੀਆ ਭਾਈਚਾਰੇ ਤੋਂ ਸਾਨੂੰ ਹਰੇਕ ਚੋਣਾਂ 'ਚ ਭਾਰੀ ਸਮਰਥਨ ਮਿਲਦਾ ਆ ਰਿਹਾ ਹੈ | ਸ: ਸੁਖਦੇਵ ਸਿੰਘ ਸੰਟੀ ਦੇ ਸਾਥੀਆਂ ਸਮੇਤ 'ਆਪ' ਦੇ ਸ਼ਾਮਿਲ ਹੋਣ ਨਾਲ ਸਾਡੀ ਪਾਰਟੀ ਹੋਰ ਮਜ਼ਬੂਤ ਹੋਵੇਗੀ | ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਦੇ ਕੌਮੀ ਪ੍ਰਧਾਨ ਸ: ਹਰਦੇਵ ਸਿੰਘ ਕੌਸ਼ਲ ਤੇ ਉਨ੍ਹਾਂ ਦੇ ਸਪੱੁਤਰ ਗੁਰਸੇਵਕ ਸਿੰਘ ਕੌਸ਼ਲ ਵਿਸ਼ੇਸ਼ ਤੌਰ 'ਤੇ ਇਸ ਸਮਾਗਮ ਵਿਚ ਸ਼ਾਮਿਲ ਹੋਏ | ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਈਸਵਿੰਦਰ ਸਿੰਘ ਜੰਡੂ, ਪ੍ਰੀਤਮ ਸਿੰਘ ਧੰਦੇਵਾਲੀਆ, ਜਗਸੀਰ ਸਿੰਘ ਧੀਮਾਨ, ਨਿਰਮਲ ਸਿੰਘ ਲੋਟੇ, ਜਸਪਾਲ ਸਿੰਘ ਟੀਟੂ, ਮਨਜਿੰਦਰ ਸਿੰਘ ਧੀਮਾਨ, ਸਤਵੰਤ ਸਿੰਘ ਤੋਂ ਇਲਾਵਾ ਹੋਰ ਆਗੂ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਆਸ਼ਾ ਵਰਕਰ ਫੈਸੀਲੀਟੇਟਰ ਯੂਨੀਅਨ ਬਰਨਾਲਾ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ <br/> ਅਗਲੀ ਖ਼ਬਰ 200 ਲੀਟਰ ਡੀਜ਼ਲ ਦੀ ਲਿਮਟ ਵਾਲਾ ਹੁਕਮ ਸਰਕਾਰ ਤੁਰੰਤ ਰੱਦ ਕਰੇ-ਪ੍ਰਧਾਨ ਬਬਲਾ <br/>
Ad Position 24
No active advertisement