05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਆਸ਼ਾ ਵਰਕਰ ਫੈਸੀਲੀਟੇਟਰ ਯੂਨੀਅਨ ਬਰਨਾਲਾ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ <br/>

Ad Position 21
No active advertisement
ਅਜੀਤ ਡੈਸਕ 13-06-2026
ਬਰਨਾਲਾ, 12 ਜੂਨ (ਅਸ਼ੋਕ ਭਾਰਤੀ)-ਆਸ਼ਾ ਵਰਕਰ ਫੈਸੀਲੀਟੇਟਰ ਯੂਨੀਅਨ ਬਰਨਾਲਾ ਵਲੋਂ ਆਪਣੀਆਂ ਹੱਕੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪ੍ਰਧਾਨ ਲਖਵੀਰ ਕੌਰ, ਮੀਤ ਪ੍ਰਧਾਨ ਸਿਮਰਜੀਤ ਕੌਰ ਤੇ ਗੁਰਵਿੰਦਰ ਕੌਰ ਨੇ ਕਿਹਾ ਕਿ ਉਹ ਸਿਹਤ ਸਹੂਲਤਾਂ ਨੂੰ ਡੋਰ ਟੂ ਡੋਰ ਜਾ ਕੇ ਹਰ ਵਰਗ ਦੇ ਲੋਕਾਂ ਤੱਕ ਪਹੁੰਚਾ ਰਹੀਆਂ ਹਨ | ਪਰ ਸੱਤਾ ਵਿਚ ਆਉਣ ਮੌਕੇ ਆਸ਼ਾ ਵਰਕਰ/ਫੈਸੀਲੀਟੇਟਰ ਯੂਨੀਅਨ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਆਉਣ ਸਮੇਂ ਮਾਣਭੱਤਾ 2500 ਤੋਂ ਡਬਲ ਕੀਤਾ ਜਾਵੇਗਾ, ਆਸ਼ਾ ਵਰਕਰਾਂ/ਫੈਸੀਲੀਟੇਟਰਾਂ ਦਾ ਐਮ.ਐਮ.ਐਸ.ਵਾਈ. ਕਾਰਡ ਬਣਾਉਣ, ਜੱਚਾ ਬੱਚਾ ਦੀ ਦੇਖ ਭਾਲ, 0 ਤੋਂ 5 ਸਾਲ ਤੱਕ ਬੱਚਿਆਂ ਦਾ ਟੀਕਾਕਰਨ, ਪੋਲਿਓ ਟੀ.ਬੀ., ਕੈਂਸਰ ਤੋ ਬਚਾਉਣ ਲਈ ਟੀਕਾਕਰਨ ਕਰਵਾਉਣ 'ਚ ਅਹਿਮ ਰੋਲ ਨਿਭਾਅ ਰਹੀਆਂ ਹਨ | ਪਰ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਇਨ੍ਹਾਂ ਮੰਗਾਂ ਨੂੰ ਅਣਗੌਲਿਆ ਕੀਤਾ ਹੈ | ਉਨ੍ਹਾਂ ਕਿਹਾ ਕਿ 20 ਜੂਨ ਨੂੰ ਸਿਹਤ ਪਰਿਵਾਰ ਭਲਾਈ ਮੰਤਰੀ ਪੰਜਾਬ ਖ਼ਿਲਾਫ਼ ਵੱਡਾ ਧਰਨਾ ਦਿੱਤਾ ਜਾਵੇਗਾ | ਜੇਕਰ ਸਰਕਾਰ ਨੇ ਫਿਰ ਵੀ ਮੰਗਾਂ ਨਾ ਮੰਨੀਆਂ ਤਾਂ 27 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਵਿਚ ਰੋਸ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਪਰਮਜੀਤ ਕੌਰ, ਕਰਮਜੀਤ ਕੌਰ, ਮਨਜੀਤ ਕੌਰ, ਜਸਵਿੰਦਰ ਕੌਰ, ਇੰਦਰਜੀਤ ਕੌਰ, ਨਿੱਕੀ ਕੌਰ, ਹਰਜਿੰਦਰ ਕੌਰ ਤੋਂ ਇਲਾਵਾ ਬਰਨਾਲਾ, ਮਹਿਲ ਕਲਾਂ, ਤਪਾ, ਧਨੌਲਾ, ਸ਼ਹਿਣਾ ਬਲਾਕ ਦੀਆਂ ਆਸ਼ਾ ਵਰਕਰਾਂ ਨੇ ਭਾਰੀ ਗਿਣਤੀ 'ਚ ਸ਼ਮੂਲੀਅਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪਿਛਲੇ 14 ਸਾਲਾਂ ਤੋਂ ਚਾਹ ਤੇ ਪੈਕਟ ਪਾਣੀ ਦੀ ਵਿਕਰੀ ਦਰਾਂ ਵਿਚ ਵਾਧੇ ਦਾ ਇੰਤਜ਼ਾਰ ਕਰ ਰਹੇ ਹਾਂ-ਰਵਿੰਦਰ ਗੁਪਤਾ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸੰਟੀ ਸਾਥੀਆਂ ਸਮੇਤ ਆਮ ਆਦਮੀ...
Ad Position 24
No active advertisement