05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਤੇਜ ਹਨੇਰੀ ਤੇ ਝੱਖੜ ਕਾਰਨ ਬੋਰਡ ਡਿੱਗਣ ਕਾਰਨ ਟਰੈਫਿਕ ਹੋਇਆ ਜਾਮ <br/>

Ad Position 21
No active advertisement
ਅਜੀਤ ਡੈਸਕ 13-06-2026
ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਸੁਨਾਮ ਇਲਾਕੇ ਵਿਚ ਪਏ ਮੀਂਹ ਦੇ ਨਾਲ-ਨਾਲ ਚੱਲੀ ਤੇਜ ਹਨੇਰੀ ਅਤੇ ਝੱਖੜ ਕਾਰਨ ਜਿੱਥੇ ਬਿਜਲੀ ਦੇ ਖੰਭੇ ਟੁੱਟ ਕੇ ਡਿੱਗਣ ਕਾਰਨ ਬਿਜਲੀ ਗੁੱਲ ਹੋ ਗਈ ਉੱਥੇ ਹੀ ਸੈਂਕੜਿਆਂ ਦੀ ਗਿਣਤੀ ਵਿਚ ਦਰੱਖਤ ਡਿੱਗ ਗਏ | ਸੁਨਾਮ-ਪਟਿਆਲਾ ਸੜਕ 'ਤੇ ਮਹਿਲਾਂ ਚੌਂਕ ਨੇੜੇ ਲੱਗੇ ਸ਼ਹੀਦ ਊਧਮ ਸਿੰਘ ਮਾਰਗ ਦਾ ਬੋਰਡ ਡਿੱਗਣ ਕਾਰਨ ਸੜਕ ਤੇ ਵਾਹਨਾਂ ਦਾ ਜਾਮ ਵੀ ਲੱਗ ਗਿਆ | ਜਿਸ ਕਾਰਨ ਵਾਹਨਾਂ ਦੀਆਂ ਦੋਵੇਂ ਪਾਸੇ ਲੰਮੀਆਂ ਲੰਮੀਆਂ ਲਾਈਨਾਂ ਲੱਗ ਗਈਆਂ | ਇਤਲਾਹ ਮਿਲਣ ਤੇ ਪੁਲਿਸ ਚੌਂਕੀ ਮਹਿਲਾਂ ਚੌਂਕ ਦੇ ਇੰਚਾਰਜ ਸਬ-ਇੰਸਪੈਕਟਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ ਕਰੀਬ ਦੋ ਘੰਟਿਆਂ ਦੀ ਮਸ਼ੱਕਤ ਤੋਂ ਬਾਅਦ ਸਥਾਨਕ ਲੋਕਾਂ ਅਤੇ ਰਾਹਗੀਰਾਂ ਦੀ ਮਦਦ ਦੇ ਨਾਲ ਟਰੈਫਿਕ ਚਾਲੂ ਕਰਵਾਇਆ ਗਿਆ | ਤੂਫ਼ਾਨ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ | ਬਿਜਲੀ ਬੰਦ ਹੋਣ ਕਾਰਨ ਲੋਕ ਸਾਰੀ ਰਾਤ ਪ੍ਰੇਸ਼ਾਨ ਹੁੰਦੇ ਰਹੇ |ਭਾਵੇਂ ਪਾਵਰਕਾਮ ਦੇ ਅਧਿਕਾਰੀ ਅਤੇ ਕਰਮਚਾਰੀ ਬਿਜਲੀ ਸਪਲਾਈ ਚਾਲੂ ਕਰਨ ਲਈ ਜੁਟੇ ਹੋਏ ਹਨ ਪਰ ਜਿਸ ਤਰ੍ਹਾਂ ਹਨੇਰੀ ਝੱਖੜ ਨਾਲ ਪਾਵਰਕਾਮ ਦਾ ਨੁਕਸਾਨ ਹੋਇਆ ਲੱਗਦਾ ਹੈ | ਉਸ ਤੋਂ ਤਾਂ ਜਾਪਦਾ ਹੈ ਕਿ ਅੱਜ ਦੁਪਹਿਰ ਤੱਕ ਸ਼ਹਿਰ ਸਮੇਤ ਇਲਾਕੇ ਵਿਚ ਨਿਰਵਿਘਨ ਬਿਜਲੀ ਸਪਲਾਈ ਮਿਲ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਜਥੇਬੰਦੀਆਂ ਦੀ ਜਬਰੀ ਡਰੱਗ ਡਿਊਟੀ ਨਾ ਲਗਾਉਣ ਦਾ ਹੋਇਆ ਫ਼ੈਸਲਾ ਅਗਲੀ ਖ਼ਬਰ ਪੀ. ਆਰ. ਟੀ. ਸੀ. ਬੱਸ ਸੇਵਾ ਨੂੰ ਲੈ ਕੇ ਸਿਆਸੀ ਵਿਵਾਦ ਭਖਿਆ, ਕਾਂਗਰਸੀ ਆਗੂ ਨੇ ਚੁੱਕੇ ਸਵਾਲ
Ad Position 24
No active advertisement