06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਲੱੁਟਾਂ ਖੋਹਾਂ ਕਰਨ ਵਾਲੇ ਗਰੋਹ ਦੇ 5 ਮੈਂਬਰ 32 ਬੋਰ ਪਿਸਟਲ ਤੇ ਮਾਰੂ ਹਥਿਆਰਾਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 13-06-2026
ਬਰਨਾਲਾ, 12 ਜੂਨ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ ਲੱੁਟਾਂ ਖੋਹਾਂ ਕਰਨ ਵਾਲੇ ਗਰੋਹ ਦੇ 5 ਮੈਂਬਰਾਂ ਨੂੰ ਮਾਰੂ ਹਥਿਆਰਾਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ-1 ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁੱਝ ਵਿਅਕਤੀਆਂ ਨੇ ਇਕ ਗਰੋਹ ਬਣਾਇਆ ਹੋਇਆ ਹੈ ਜੋ ਕਿ ਮੰਗਤੇ, ਸਾਧਾਂ ਦੇ ਭੇਸ 'ਚ ਘੁੰਮਦੇ ਹਨ | ਜਿਨ੍ਹਾਂ ਕੋਲ ਨਾਜਾਇਜ਼ ਅਸਲਾ ਤੇ ਮਾਰੂ ਹਥਿਆਰ ਹਨ ਅਤੇ ਉਹ ਪੈਟਰੋਲ ਪੰਪ, ਸ਼ਰਾਬ ਦੇ ਠੇਕੇ, ਘਰਾਂ 'ਚ ਚੋਰੀ, ਰਾਹਗੀਰਾਂ ਨੂੰ ਹਥਿਆਰਾਂ ਦੀ ਨੋਕ 'ਤੇ ਲੱੁਟਦੇ ਹਨ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਬੇਅੰਤ ਨਾਥ, ਫਰਮਾਇਸ ਨਾਥ, ਕਰਨ ਨਾਥ, ਤੂਫਾਨ, ਆਰਜੂ ਨਾਥ ਵਾਸੀਅਨ ਸ਼ੇਰਪੁਰ (ਸੰਗਰੂਰ) ਨੂੰ ਕਾਬੂ ਕਰ ਕੇ ਇਨ੍ਹਾਂ ਦੀ ਨਿਸ਼ਾਨਦੇਹੀ 'ਤੇ 32 ਬੋਰ ਦਾ ਪਿਸਟਲ, 2 ਜਿੰਦਾ ਕਾਰਤੂਸ, ਇਕ ਛੋਟਾ ਚਾਕੂ, ਇਕ ਪਾਈਪ ਲੋਹਾ ਬਰਾਮਦ ਕੀਤਾ ਗਿਆ | ਪੁਲਿਸ ਵਲੋਂ ਪੰਜੇ ਜਣਿਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗਿ੍ਫ਼ਤਾਰ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਹਨ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਚੋਰੀ ਦੀ ਘਟਨਾ ਨੂੰ ਦਿੱਤਾ ਅੰਜਾਮ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ 'ਪੰਜਾਬ ਦੇ ਵਾਰਿਸ' ਨੂੰ ਵਿਧਾਇਕ ਇਆਲੀ ਦੇ ਸ਼ਾਮਿਲ ਹੋਣ ਨਾਲ ਮਿਲੀ ਵੱਡੀ ਤਾਕਤ-ਸਰਨਾ ਚੱਠਾ <br/...
Ad Position 24
No active advertisement