06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਨਹਿਰੀ ਪਾਣੀ ਦਾ ਮੋਘਾ ਕੀਤਾ ਪਾਸ

Ad Position 21
No active advertisement
ਅਜੀਤ ਡੈਸਕ 13-06-2026
ਸ਼ਹਿਣਾ, 12 ਜੂਨ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਵਿਖੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਨਵਾਂ ਮੋਘਾ ਨਹਿਰੀ ਪਾਣੀ ਦਾ ਪਾਸ ਕਰਵਾਇਆ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਸੁਖਵਿੰਦਰ ਕੌਰ ਉਰਫ਼ ਰਾਣੀ ਦੱੁਗਲ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਨੇ ਦੱਸਿਆ ਕਿ ਪਿੰਡ ਜੋਧਪੁਰ ਅਤੇ ਖੱੁਡੀ ਦੀ ਡੇਢ ਸੋ ਏਕੜ ਜ਼ਮੀਨ ਨੂੰ ਨਹਿਰੀ ਪਾਣੀ ਨਹੀਂ ਸੀ ਲੱਗਦਾ ਅਤੇ ਕਿਸਾਨ ਨਵਾਂ ਮੋਘਾ ਲਾਉਣ ਲਈ ਚਾਰਾਜੋਈ ਕਰ ਰਹੇ ਸਨ | ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਇਹ ਸਮੱਸਿਆ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੇ ਧਿਆਨ ਵਿਚ ਉਨ੍ਹਾਂ ਵਲੋਂ ਲਿਆਂਦੀ ਗਈ | ਜਿਸ 'ਤੇ ਮੈਂਬਰ ਪਾਰਲੀਮੈਂਟ ਨੇ ਤੁਰੰਤ ਵਿਭਾਗੀ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਦਿਆਂ ਮੋਘਾ ਪਾਸ ਕਰਵਾਇਆ | ਰਾਣੀ ਦੱੁਗਲ ਨੇ ਕਿਹਾ ਕਿ ਨਵਾਂ ਮੋਘਾ ਲੱਗਣ ਨਾਲ ਦੋਵੇਂ ਪਿੰਡਾਂ ਦੀ ਡੇਢ ਸੋ ਏਕੜ ਜ਼ਮੀਨ ਉਪਜਾਓ ਹੋਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਟੇਲਾਂ ਤੇ ਪਾਣੀ ਪਹੁੰਚਾਉਣ ਲਈ ਯਤਨਸ਼ੀਲ ਹੈ | ਬਲਾਕ ਪ੍ਰਧਾਨ ਨੇ ਇਹ ਵੀ ਕਿਹਾ ਕਿ ਇਸ ਕਾਰਜ ਲਈ ਵਿਭਾਗ ਦੇ ਐਕਸੀਅਨ ਨੇ ਉਸਾਰੂ ਭੂਮਿਕਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਚੁਣਾਵੀ ਵਾਅਦਿਆਂ ਨੂੰ ਅਮਲ ਵਿਚ ਲਿਆਉਣ ਲੱਗੇ ਕੌਂਸਲਰ ਗਗਨਦੀਪ ਬੇਦੀ ਅਗਲੀ ਖ਼ਬਰ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਚੋਰੀ ਦੀ ਘਟਨਾ ਨੂੰ ਦਿੱਤਾ ਅੰਜਾਮ <br/>
Ad Position 24
No active advertisement