ਬਰਨਾਲਾ, 13 ਜੂਨ (ਰਾਜ ਪਨੇਸਰ)-ਸਥਾਨਕ ਦਾਣਾ ਮੰਡੀ ਬਰਨਾਲਾ ਤੋਂ ਇਕ ਵਿਅਕਤੀ ਨੂੰ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਹਰਪ੍ਰੀਤ ਸਿੰਘ ਹੈਪੀ ਨਾਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ | ਅੱਜ ਵੀ ਸ਼ਰਾਬ ਵੇਚਣ ਦੀ ਫ਼ਿਰਾਕ ਵਿਚ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 15 ਬੋਤਲਾਂ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |