03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਨਸ਼ਿਆਂ ਨੂੰ ਰੋਕਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ- ਵਿਧਾਇਕ ਉੱਗੋਕੇ <br/>

Ad Position 21
No active advertisement
ਅਜੀਤ ਡੈਸਕ 14-06-2026
ਤਪਾ ਮੰਡੀ, 13 ਜੂਨ (ਪ੍ਰਵੀਨ ਗਰਗ)- ਨਸ਼ਿਆਂ ਨੂੰ ਰੋਕਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ | ਪੰਜਾਬ 'ਚੋਂ ਨਸ਼ੇ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰ ਕੇ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਸੁਰੱਖਿਅਤ, ਤੰਦਰੁਸਤ ਅਤੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਕੀਤੀ ਜਾ ਸਕਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਅਗਰਵਾਲ ਧਰਮਸ਼ਾਲਾ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੀ.ਡੀ.ਸੀ. ਕਮੇਟੀ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਕਰਨ ਉਪਰੰਤ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਤਹੱਈਆ ਕੀਤਾ ਗਿਆ ਹੈ, ਜਿਸ ਦੇ ਚਲਦਿਆਂ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਮੁਹਿੰਮ 'ਚ ਪਿੰਡ ਵਾਲਿਆਂ ਦਾ ਸਾਥ ਬਹੁਤ ਜ਼ਰੂਰੀ ਹੈ ਤਾਂ ਜੋ ਹਰ ਇਕ ਪਿੰਡ ਵਿਚ ਨਸ਼ਾ ਖ਼ਤਮ ਹੋ ਸਕੇ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ | ਇਸ ਮੌਕੇ ਉਨ੍ਹਾਂ ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਦੀ ਭੂਮਿਕਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੁਨੇਹਾ ਵੀ ਦਿੱਤਾ | ਇਸ ਦੌਰਾਨ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ ਮਾਲਵਾ ਕੋਆਰਡੀਨੇਟਰ (ਨਸ਼ਾ ਮੁਕਤੀ ਮੋਰਚਾ) ਅਤੇ ਜ਼ਿਲ੍ਹਾ ਮੀਡੀਆ ਸੈਕਰੇਟਰੀ ਵਲੋਂ ਵੀ ਆਪਣੇ ਵਿਚਾਰ ਰੱਖੇ ਗਏ | ਇਸ ਮੌਕੇ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ, ਥਾਣਾ ਮੁਖੀ ਮੈਡਮ ਇੰਸਪੈਕਟਰ ਨਵਦੀਪ ਕੌਰ ਚਾਹਲ, ਥਾਣਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਧਨੌਲਾ, ਥਾਣਾ ਮੁਖੀ ਸ਼ਹਿਣਾ ਰੇਨੂੰ ਪਰੋਚਾ, ਥਾਣਾ ਮੁਖੀ ਬਲਵਿੰਦਰ ਸਿੰਘ ਰੂੜੇਕੇ ਕਲਾਂ, ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਆਦਿ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਪਾਰਟੀ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਖੁੱਡੀ ਕਲਾਂ ਦੇ 7 ਕਿਸਾਨਾਂ ਉੱਪਰ ਕਣਕ ਦੀ ਰਹਿੰਦ ਖੰੂਹਦ ਨੂੰ ਅੱਗ ਲਾਉਣ 'ਤੇ ਮਾਮਲਾ ਦਰਜ ਅਗਲੀ ਖ਼ਬਰ ਸੱਟੇਬਾਜ਼ ਨਕਦੀ ਸਮੇਤ ਇਕ ਕਾਬੂ <br/>
Ad Position 24
No active advertisement