03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਮਾਸਟਰ ਟਰੇਨਰਾਂ, ਟੈਕਨੀਕਲ ਸਟਾਫ਼ ਤੇ ਬੀ.ਐਲ.ਓ. ਸੁਪਰਵਾਈਜ਼ਰਾਂ ਦੀ ਟਰੇਨਿੰਗ

Ad Position 21
No active advertisement
ਅਜੀਤ ਡੈਸਕ 14-06-2026
ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ-2026 ਦੀ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਵਲੋਂ ਵਿਧਾਨ ਸਭਾ ਚੋਣ ਹਲਕਾ 102-ਭਦੌੜ (ਅ.ਜ) ਅਤੇ 103-ਬਰਨਾਲਾ ਦੇ ਹਲਕਾ ਪੱਧਰੀ ਮਾਸਟਰ ਟਰੇਨਰਾਂ, ਟੈਕਨੀਕਲ ਸਟਾਫ਼ ਤੇ ਬੀ.ਐਲ.ਓ ਸੁਪਰਵਾਈਜ਼ਰਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਖੇਪ ਟਰੇਨਿੰਗ ਦਿੱਤੀ ਗਈ | ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਵੇਕ ਕੁਮਾਰ ਮੋਦੀ ਨੇ ਦੱਸਿਆ ਕਿ ਟਰੇਨਿੰਗ ਦੌਰਾਨ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰ ਵਲੋਂ ਵਿਧਾਨ ਸਭਾ ਚੋਣ ਹਲਕਾ ਪੱਧਰੀ ਮਾਸਟਰ ਟਰੇਨਰਾਂ, ਸਮੂਹ ਬੀ.ਐਲ.ਓ ਸੁਪਰਵਾਈਜ਼ਰਾਂ ਅਤੇ ਟੈਕਨੀਕਲ ਸਟਾਫ਼ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਦੀ ਸੋਧ ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦੇ ਸਹੀ ਤਰੀਕੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੂੰ ਫਾਰਮ ਵਿਚ ਦਰਜ ਕੀਤੇ ਜਾਣ ਵਾਲੇ ਵੇਰਵਿਆਂ, ਲੋੜੀਂਦੇ ਦਸਤਾਵੇਜ਼ਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਵੀ ਜਾਣੂ ਕਰਵਾਇਆ ਗਿਆ | ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਐਸ.ਆਈ.ਆਰ. 2026 ਦਾ ਉਦੇਸ਼ ਹਰ ਯੋਗ ਵੋਟਰ ਨੂੰ ਵੋਟਰ ਸੂਚੀ ਵਿਚ ਸ਼ਾਮਲ ਕਰਨਾ ਅਤੇ ਹਰ ਅਯੋਗ ਵੋਟਰ ਨੂੰ ਵੋਟਰ ਸੂਚੀ ਵਿਚੋਂ ਬਾਹਰ ਕਰਨਾ ਅਤੇ ਵੋਟਰ ਸੂਚੀ ਨੂੰ 100 ਪ੍ਰਤੀਸ਼ਤ ਸ਼ੁੱਧ ਕਰਨਾ ਹੈ | ਇਸ ਲਈ ਹਰੇਕ ਬੀ.ਐਲ.ਓ. ਮਿਤੀ 25 ਜੂਨ ਤੋਂ 24 ਜੁਲਾਈ ਤੱਕ ਆਪਣੇ ਆਪਣੇ ਖੇਤਰ ਵਿਚ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ ਪੂਰੀ ਤਨਦੇਹੀ ਅਤੇ ਨਿਰਪੱਖਤਾ ਨਾਲ ਕਰੇ | ਉਨ੍ਹਾਂ ਕਿਹਾ ਕਿ ਫਾਰਮ ਭਰਨ ਸਮੇਂ ਕੋਈ ਵੀ ਯੋਗ ਵੋਟਰ ਦਾ ਨਾਮ ਨਾ ਛੁੱਟਣ ਦਿੱਤਾ ਜਾਵੇ ਅਤੇ ਕੋਈ ਵੀ ਗ਼ਲਤ ਜਾਣਕਾਰੀ ਦਰਜ ਨਾ ਕੀਤੀ ਜਾਵੇ | ਗਣਨਾ ਫਾਰਮ ਭਰਨ ਲਈ ਵੋਟਰਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇ | ਇਸ ਟਰੇਨਿੰਗ ਦੌਰਾਨ ਰਾਮਜੀ ਲਾਲ ਚੋਣ ਤਹਿਸੀਲਦਾਰ, ਮਨਜੀਤ ਸਿੰਘ ਚੋਣ ਕਾਨੂੰਗੋ, ਪਿ੍ੰਸੀਪਲ ਹਰੀਸ਼ ਬਾਂਸਲ, ਲੈਕਚਰਾਰ ਜਸਵਿੰਦਰ ਸਿੰਘ, ਪਿ੍ੰਸੀਪਲ ਰਾਜੇਸ਼ ਕੁਮਾਰ ਪਿ੍ੰਸੀਪਲ ਤੇ ਹੋਰ ਚੋਣ ਅਮਲਾ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਰਾਮਗੜ੍ਹੀਆ ਭਾਈਚਾਰਾ ਸ਼ੋ੍ਰਮਣੀ ਅਕਾਲੀ ਦਲ ਦੇ ਨਾਲ ਖੜ੍ਹਾ-ਬਿੱਟੂ ਦੀਵਾਨਾ <br/> ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਸ਼ਹਿਣਾ ਦੀ ਜੰਮਪਲ ਡਾ: ਸ਼ਿਲਪਾ ਗਰਗ ਦਾ ਸਨਮਾਨ <br/>
Ad Position 24
No active advertisement