24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬੂਥ ਪੱਧਰ ਤੱਕ ਮਜ਼ਬੂਤ ਬਣਾਉਣ ਲਈ ਪਿੰਡ-ਪਿੰਡ ਮੀਟਿੰਗਾਂ- ਸ਼ੰਮੇਵਾਲੀ <br/>

Ad Position 21
No active advertisement
ਅਜੀਤ ਡੈਸਕ 15-06-2026
ਟੱਲੇਵਾਲ, 14 ਜੂਨ (ਸੋਨੀ ਚੀਮਾ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੂਥ ਪੱਧਰ ਤੱਕ ਜ਼ਿੰਮੇਵਾਰੀ ਸੌਂਪਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਟੱਲੇਵਾਲ ਦੀ ਵਿਸ਼ੇਸ਼ ਮੀਟਿੰਗ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਹਲਕਾ ਮਹਿਲ ਕਲਾਂ ਦੇ ਨਵ-ਨਿਯੁਕਤ ਕੋਆਰਡੀਨੇਟਰ ਪ੍ਰੀਤ ਇੰਦਰ ਸਿੰਘ ਸ਼ੰਮੇਵਾਲੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਰ ਵਰਗ ਨੂੰ ਪਾਰਟੀ ਦੇ ਮੁੱਖ ਧੁਰੇ ਨਾਲ ਜੋੜਨ ਲਈ ਪਿੰਡ-ਪਿੰਡ ਛਾਅ ਜਾਣ ਦੀ ਅਪੀਲ ਕਰਦਿਆਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਹਰ ਪਿੰਡ ਦੇ ਬੂਥ ਪੱਧਰ ਤੱਕ ਜ਼ਿੰਮੇਵਾਰੀ ਸੌਂਪਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਸਪੱਸ਼ਟ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬਾ ਸਰਕਾਰ ਦੀ ਕਿਸੇ ਵੀ ਧੱਕੇਸ਼ਾਹੀ ਅੱਗੇ ਝੁਕੇਗਾ ਨਹੀਂ | ਸਗੋਂ ਪਹਿਲਾਂ ਨਾਲੋਂ ਵੀ ਵਧੇਰੇ ਬੁਲੰਦ ਹੌਸਲੇ ਨਾਲ ਜ਼ਿੰਮੇਵਾਰੀ ਨਿਭਾਈ ਜਾਵੇਗੀ | ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪ੍ਰੀਤ ਇੰਦਰ ਸਿੰਘ ਸ਼ੰਮੇਵਾਲੀ ਨੂੰ ਹਲਕਾ ਕੋਆਰਡੀਨੇਟਰ ਦੀ ਨਿਯੁਕਤੀ ਕੀਤੇ ਜਾਣ 'ਤੇ ਧੰਨਵਾਦ ਕਰਦਿਆਂ ਦੱਸਿਆ ਕਿ ਹਲਕਾ ਮਹਿਲ ਕਲਾਂ ਪਾਰਟੀ ਦੇ ਆਗੂ, ਵਰਕਰ ਸ: ਸ਼ੰਮੇਵਾਲੀ ਦੀ ਗਤੀਸ਼ੀਲ ਅਗਵਾਈ ਹੇਠ ਇੱਕਜੁੱਟ ਹੋ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ | ਇਸ ਸਮੇਂ ਬਲਰਾਜ ਸਿੰਘ ਕਾਕਾ ਸਰਕਲ ਪ੍ਰਧਾਨ ਟੱਲੇਵਾਲ, ਸੁਖਬੀਰ ਸਿੰਘ ਟੱਲੇਵਾਲ, ਪ੍ਰਧਾਨ ਬੀ.ਸੀ. ਵਿੰਗ ਕੁਲਵੰਤ ਸਿੰਘ ਜਗਦੇ, ਰੁਪਿੰਦਰ ਸਿੰਘ ਨਾਨਕ ਕਾਰ ਬਾਜ਼ਾਰ ਵਾਲੇ, ਦਰਬਾਰ ਸਿੰਘ ਭੋਤਨਾ ਯੂਥ ਆਗੂ ਕਿਰਪਾਲ ਸਿੰਘ ਭੋਤਨਾ, ਬਲਵਿੰਦਰ ਸਿੰਘ ਭੋਲਾ ਸਾਬਕਾ ਪੰਚ, ਜਗਸੀਰ ਸਿੰਘ, ਸਿਮਰਜੀਤ ਸਿੰਘ, ਬੇਅੰਤ ਸਿੰਘ ਸਰਪੰਚ ਟੱਲੇਵਾਲ, ਰਾਜਾ ਜੱਸੜ੍ਹ, ਦਰਸ਼ਨ ਸਿੰਘ, ਵਿੱਕੀ ਬਾਬਾ, ਜੀਵਨ ਸਿੰਘ, ਹਰਜਿੰਦਰ ਸਿੰਘ ਮਾਂਗੇਵਾਲ ਸਰਕਲ ਪ੍ਰਧਾਨ ਬੀ.ਸੀ. ਵਿੰਗ, ਚਮਕੌਰ ਸਿੰਘ, ਗੁਰਮੇਲ ਸਿੰਘ ਗੇਲਾ ਆਦਿ ਨੇ ਵੀ ਵਿਚਾਰ ਰੱਖੇ |

Ad Position 22
No active advertisement
ਪਿਛਲੀ ਖ਼ਬਰ 12 ਗ੍ਰਾਮ ਚਿੱਟੇ ਸਮੇਤ ਚਾਰ ਨੌਜਵਾਨ ਗਿ੍ਫ਼ਤਾਰ <br/> ਅਗਲੀ ਖ਼ਬਰ ਨੌਜਵਾਨ ਧਾਨਕ ਸਭਾ ਵਲੋਂ ਭਗਤ ਕਬੀਰ ਜੀ ਦਾ ਪ੍ਰਗਟ ਦਿਵਸ 29 ਨੂੰ ਮਨਾਇਆ ਜਾਵੇਗਾ <br/>
Ad Position 24