23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਭਾਕਿਯੂ ਏਕਤਾ ਉਗਰਾਹਾਂ ਨੇ ਕਿਸਾਨਾਂ ਨੂੰ ਦਿਵਾਇਆ ਵਿਵਾਦਿਤ ਜ਼ਮੀਨ ਦਾ ਕਬਜ਼ਾ <br/>

Ad Position 21
No active advertisement
ਅਜੀਤ ਡੈਸਕ 15-06-2026
ਟੱਲੇਵਾਲ, 14 ਜੂਨ (ਸੋਨੀ ਚੀਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਇਕਾਈ ਮਹਿਲ ਕਲਾਂ ਵਲੋਂ ਪਿੰਡ ਦੀਵਾਨਾ ਵਿਖੇ ਇਕ ਕਿਸਾਨ ਪਰਿਵਾਰ ਨਾਲ ਜੁੜੇ ਜ਼ਮੀਨੀ ਵਿਵਾਦ ਦੇ ਮਾਮਲੇ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਅÏਰਤਾਂ ਦੀ ਮੌਜੂਦਗੀ ਵਿਚ ਇਕੱਠ ਕੀਤਾ ਗਿਆ | ਇਸ ਦੌਰਾਨ ਜਥੇਬੰਦੀ ਦੀ ਅਗਵਾਈ ਹੇਠ ਵਿਵਾਦਿਤ ਜ਼ਮੀਨ 'ਤੇ ਕਿਸਾਨਾਂ ਨੂੰ ਕਬਜ਼ਾ ਦਿਵਾਉਣ ਦੀ ਕਾਰਵਾਈ ਕੀਤੀ ਗਈ | ਜਥੇਬੰਦੀ ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਪਿੰਡ ਦੀਵਾਨਾ ਦੇ ਵਸਨੀਕ ਬਲਵੀਰ ਸਿੰਘ ਅਤੇ ਰਣਜੀਤ ਸਿੰਘ ਦਾ ਦੋਸ਼ ਹੈ ਕਿ ਉਨ੍ਹਾਂ ਨੇ ਸਾਲ 2024 ਦੌਰਾਨ ਆਪਣੀ 1 ਕਿੱਲਾ 2 ਕਨਾਲ ਜ਼ਮੀਨ 5 ਲੱਖ ਰੁਪਏ ਦੇ ਬਦਲੇ ਗਹਿਣੇ 'ਤੇ ਦਿੱਤੀ ਸੀ | ਕਿਸਾਨ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਉਹ ਰਕਮ ਵਾਪਸ ਕਰ ਕੇ ਜ਼ਮੀਨ ਦਾ ਕਬਜ਼ਾ ਲੈਣਾ ਚਾਹੁੰਦੇ ਸਨ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਗਹਿਣੇ ਦੀ ਥਾਂ ਜ਼ਮੀਨ ਦਾ ਬੈਨਾਮਾ ਦਰਜ ਹੋ ਚੁੱਕਾ ਹੈ | ਜਥੇਬੰਦੀ ਨੇ ਇਸ ਮਾਮਲੇ ਨੂੰ ਕਿਸਾਨ ਪਰਿਵਾਰ ਨਾਲ ਬੇਇਨਸਾਫ਼ੀ ਦੱਸਦਿਆਂ ਉਨ੍ਹਾਂ ਦੇ ਹੱਕ ਵਿਚ ਖੜ੍ਹਨ ਦਾ ਐਲਾਨ ਕੀਤਾ | ਪਿੰਡ 'ਚ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਮੇਟੀ ਮੈਂਬਰ ਸਤਨਾਮ ਸਿੰਘ ਦੀਵਾਨਾ ਨੇ ਕਿਹਾ ਕਿ ਕਿਸਾਨਾਂ ਦੀ ਜ਼ਮੀਨ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਮੁੱਖ ਸਾਧਨ ਹੈ ਅਤੇ ਕਿਸੇ ਵੀ ਵਿਵਾਦ ਦਾ ਹੱਲ ਕਾਨੂੰਨੀ ਅਤੇ ਨਿਆਂਪੂਰਨ ਤਰੀਕੇ ਨਾਲ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਭਵਿੱਖ ਵਿਚ ਕਿਸੇ ਵੀ ਧਿਰ ਵਲੋਂ ਜ਼ਮੀਨ ਸਬੰਧੀ ਵਿਵਾਦ ਨੂੰ ਲੈ ਕੇ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਜਥੇਬੰਦੀ ਲੋਕਤੰਤਰੀ ਅਤੇ ਕਾਨੂੰਨੀ ਢੰਗ ਨਾਲ ਆਪਣਾ ਸੰਘਰਸ਼ ਜਾਰੀ ਰੱਖੇਗੀ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਜ਼ਿਲ੍ਹਾ ਆਗੂ ਕਮਲਜੀਤ ਕੌਰ ਬਰਨਾਲਾ, ਸੰਦੀਪ ਕੌਰ ਪੱਤੀ, ਜਿੰਦਰਪਾਲ ਕੌਰ ਭਦੌੜ, ਲਖਵੀਰ ਕੌਰ ਦੋਨਾ, ਅਮਰਜੀਤ ਕੌਰ ਬਡਬਰ, ਕੁਲਜੀਤ ਸਿੰਘ ਵਜੀਦਕੇ, ਮਾਨ ਸਿੰਘ, ਬਾਬਾ ਬਿੰਦਰ ਸਿੰਘ ਦੀਵਾਨਾ, ਜਗਦੇਵ ਸਿੰਘ ਦੀਵਾਨਾ, ਪਵਿੱਤਰ ਸਿੰਘ ਦੀਵਾਨਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ, ਨੌਜਵਾਨ ਅਤੇ ਅÏਰਤਾਂ ਹਾਜ਼ਰ ਸਨ | ਭਾਕਿਯੂ ਕਾਦੀਆਂ ਦੀ ਪਿੰਡ ਇਕਾਈ ਅਤੇ ਗ੍ਰਾਮ ਪੰਚਾਇਤ ਵਲੋਂ ਵੀ ਸਹਿਯੋਗ ਦਿੱਤਾ ਗਿਆ | ਉੱਧਰ, ਇਸ ਸਬੰਧੀ ਸੰਪਰਕ ਕਰਨ 'ਤੇ ਥਾਣਾ ਟੱਲੇਵਾਲ ਦੇ ਮੁਖੀ ਸਰਬਜੀਤ ਸਿੰਘ ਰੰਗੀਆਂ ਨੇ ਦੱਸਿਆ ਕਿ ਦੋਵਾਂ ਧਿਰਾਂ ਵਿਚਕਾਰ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਰੇ ਤੱਥਾਂ ਦੀ ਪੜਤਾਲ ਤੋਂ ਬਾਅਦ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਲੀਲੋ ਕੋਠੇ ਨੇੜੇ ਗੋਲੀ ਲੱਗਣ ਕਾਰਨ ਵਿਅਕਤੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਖੁੰਬਾਂ ਦੀ ਕਾਸ਼ਤ ਤੋਂ ਸਾਲਾਨਾ 8 ਲੱਖ ਰੁਪਏ ਕਮਾ ਰਿਹਾ ਪਿੰਡ ਬੱਲੋਕੇ ਦਾ ਕਿਸਾਨ
Ad Position 24