22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਾਣੀ ਵਾਲੀਆਂ ਟੈਂਕੀਆਂ ਅਤੇ ਪੰਜ ਲੱਖ ਰੁਪਏ ਦੀ ਗਰਾਂਟ ਦਿੱਤੀ <br/>

Ad Position 21
No active advertisement
ਅਜੀਤ ਡੈਸਕ 15-06-2026
ਸ਼ਹਿਣਾ, 14 ਜੂਨ (ਸੁਰੇਸ਼ ਗੋਗੀ)-ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪਿੰਡ ਜਗਜੀਤਪੁਰਾ ਤੇ ਉਨ੍ਹਾਂ ਦਾ ਜੱਦੀ ਪਿੰਡ ਉੱਗੋਕੇ ਦੋ ਨਹੀਂ, ਬਲਕਿ ਇਕ ਹੀ ਪਿੰਡ ਹਨ | ਉਨ੍ਹਾਂ ਕਿਹਾ ਕਿ ਦੋਵੇਂ ਪਿੰਡਾਂ ਦਾ ਵਿਕਾਸ ਕਾਫੀ ਪਛੜਿਆ ਹੋਇਆ ਸੀ | ਮੌਜੂਦਾ ਸਮੇਂ ਦੌਰਾਨ ਦੋਵੇਂ ਪਿੰਡਾਂ ਦੀਆਂ ਪੰਚਾਇਤਾਂ ਲਗਾਤਾਰ ਵਿਕਾਸ ਕਾਰਜ ਕਰ ਰਹੀਆਂ ਹਨ ਅਤੇ ਕ੍ਰਮਵਾਰ ਸਰਕਾਰ ਵਲੋਂ ਗਰਾਂਟ ਜਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੰਜ ਲੱਖ ਦੀ ਗਰਾਂਟ ਤੇ ਦੋ ਪਾਣੀ ਵਾਲੀਆਂ ਟੈਂਕੀਆਂ ਪੰਚਾਇਤ ਦੀ ਮੰਗ 'ਤੇ ਭੇਟ ਕੀਤੀਆਂ ਗਈਆਂ ਹਨ | ਇਸ ਮੌਕੇ ਸੁਖਮੰਦਰ ਸਿੰਘ ਮਾਰਬਲ ਵਾਲੇ, ਇਕੱਤਰ ਸਿੰਘ, ਸੁਖਦੇਵ ਸਿੰਘ, ਜੰਗੀਰ ਸਿੰਘ, ਰਾਮ ਸਿੰਘ, ਮੇਜਰ ਸਿੰਘ, ਸੁਖਪਾਲ ਸਿੰਘ ਫ਼ੌਜੀ ਆਦਿ ਵੀ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਵਰਮਾ ਸ਼ੂਟਿੰਗ ਅਕੈਡਮੀ ਵਲੋਂ ਸ਼ਹਿਰ 'ਚ ਪਹਿਲਾ ਸ਼ਤਰੰਜ (ਚੈੱਸ) ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਨਿਰੰਕਾਰੀ ਮਿਸ਼ਨ ਨੇ ਜ਼ੋਨਲ ਬਾਲ ਸਮਾਗਮ ਕਰਵਾਇਆ <br/>
Ad Position 24